07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਘਰੇਲੂ ਪ੍ਰੇਸ਼ਾਨੀ ਕਾਰਨ ਇਕ ਨੌਜਵਾਨ ਨੇ ਘਰ ਵਿਚ ਫਾਹਾ ਲੈ ਕੇ ਕੀਤੀ ਆਤਮ ਹੱਤਿਆ

ਅਜੀਤ ਡੈਸਕ 09-06-2026

ਕਪੂਰਥਲਾ, 8 ਜੂਨ (ਅਮਨਜੋਤ ਸਿੰਘ ਵਾਲੀਆ)-ਬਰੈੱਡ ਫ਼ੈਕਟਰੀ ਨੇੜੇ ਇਕ ਨੌਜਵਾਨ ਨੇ ਘਰੇਲੂ ਪ੍ਰੇਸ਼ਾਨੀ ਨੂੰ ਲੈ ਕੇ ਘਰ ਵਿਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ | ਮਿ੍ਤਕ ਨੌਜਵਾਨ ਦੀ ਪਹਿਚਾਣ ਵਿਕਾਸ (25) ਪੁੱਤਰ ਵਿਪਨ ਠਾਕੁਰ ਵਾਸੀ ਬਰੈੱਡ ਫੈਕਟਰ ਏਰੀਆ ਵਜੋਂ ਹੋਈ ਹੈ | ਘਟਨਾ ਦੀ ਸੂਚਨਾ ਮਿਲਣ 'ਤੇ ਥਾਣਾ ਸਿਟੀ ਦੇ ਐਸ.ਐਚ.ਓ. ਅਮਨਦੀਪ ਨਾਹਰ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਏ.ਐਸ.ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਬਰੈੱਡ ਫ਼ੈਕਟਰੀ ਨੇੜੇ ਇਕ ਨੌਜਵਾਨ ਨੇ ਘਰ ਵਿਚ ਘਰੇਲੂ ਪ੍ਰੇਸ਼ਾਨੀ ਕਾਰਨ ਘਰ ਵਿਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ | ਉਨ੍ਹਾਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਰਖਵਾ ਦਿੱਤੀ ਹੈ ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ |

ਪਿਛਲੀ ਖ਼ਬਰ ਝੋਨਾ ਕਾਸ਼ਤਕਾਰਾਂ ਨੂੰ ਸਮਾਂ ਸਾਰਨੀ ਅਨੁਸਾਰ 8 ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ-ਇੰਜ. ਐੱਸ.ਪੀ. ਸੋਂਧੀ ਅਗਲੀ ਖ਼ਬਰ ਸਾਈਾ ਬਾਬਾ ਭੂਪੇ ਸ਼ਾਹ ਦੇ ਦਰਬਾਰ ਪਿੰਡ ਮਾਣਕਾ ਵਿਖੇ ਸਾਲਾਨਾ ਜੋੜ ਮੇਲਾ 21 ਤੇ 22 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।