07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਪ੍ਰੀ-ਐੱਸ.ਆਈ.ਆਰ. ਦੌਰਾਨ ਜ਼ਿਲ੍ਹੇ ਦੇ 791 ਪੋਿਲੰਗ ਬੂਥਾਂ 'ਤੇ ਬੀ.ਐਲ.ਓਜ਼. ਨੇ ਲਗਾਏ ਵਿਸ਼ੇਸ਼ ਕੈਂਪ

ਅਜੀਤ ਡੈਸਕ 09-06-2026
ਕਪੂਰਥਲਾ, 8 ਜੂਨ (ਅਮਰਜੀਤ ਕੋਮਲ)-ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਵਿਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਸਿਵ ਰਿਵੀਜ਼ਨ (ਪ੍ਰੀ.ਐੱਸ.ਆਈ.ਆਰ.) ਦੌਰਾਨ ਹਰੇਕ ਯੋਗ ਨਾਗਰਿਕ ਨੂੰ ਵੋਟਰ ਸੂਚੀ ਵਿਚ ਸ਼ਾਮਲ ਕਰਨ, ਅਯੋਗ ਵਿਅਕਤੀਆਂ ਨੂੰ ਵੋਟਰ ਸੂਚੀ ਵਿਚੋਂ ਬਾਹਰ ਕਰਨ ਦੇ ਮਨੋਰਥ ਨਾਲ ਜ਼ਿਲ੍ਹੇ ਵਿਚ 791 ਪੋਿਲੰਗ ਬੂਥਾਂ 'ਤੇ ਕੈਂਪ ਲਗਾਏ ਗਏ ਤੇ ਇਨ੍ਹਾਂ ਪੋਿਲੰਗ ਬੂਥਾਂ 'ਤੇ ਜਾ ਕੇ ਵੋਟਰਾਂ ਨੇ ਆਪਣੇ ਬੀ.ਐਲ.ਓ. ਨਾਲ ਤਾਲਮੇਲ ਕਰਕੇ ਆਪਣੀਆਂ ਵੋਟਾਂ ਵੋਟਰ ਸੂਚੀ ਵਿਚ ਬਰਕਰਾਰ ਰੱਖਣ ਲਈ ਲੋੜੀਂਦੇ ਦਸਤਾਵੇਜ਼ ਮੁਹੱਈਆ ਕਰਵਾਏ ਤੇ ਵੋਟਾਂ ਸਬੰਧੀ ਗੱਲਬਾਤ ਵੀ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕਾਸ਼ ਬਾਂਸਲ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਦੱਸਿਆ ਕਿ ਜ਼ਿਲ੍ਹੇ ਵਿਚ 2003 ਵੀ ਵੋਟਰ ਸੂਚੀ ਮੁਤਾਬਿਕ ਮੌਜੂਦਾ ਵੋਟਰਾਂ ਦੀ ਮੈਪਿੰਗ ਲਈ ਪ੍ਰੀ ਐੱਸ.ਆਰ.ਆਈ. ਪ੍ਰੋਗਰਾਮ ਚੱਲ ਰਿਹਾ ਹੈ, ਜਿਸ ਤਹਿਤ ਵੋਟਰਾਂ ਦੀ ਮੈਪਿੰਗ ਫ਼ੀਸਦੀ ਵਧਾਉਣ ਲਈ ਜ਼ਿਲ੍ਹੇ ਦੇ ਸਮੂਹ ਪੋਿਲੰਗ ਬੂਥਾਂ 'ਤੇ ਇਹ ਵਿਸ਼ੇਸ਼ ਕੈਂਪ ਲਗਾਏ ਗਏ ਸਨ | ਜਿੱਥੇ ਵੋਟਰਾਂ ਨੂੰ ਵੋਟਾਂ ਨਾਲ ਸਬੰਧਿਤ ਵੱਖ-ਵੱਖ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਇੰਟੈਸਿਵ ਰਿਵੀਜ਼ਨ ਦੇ ਸ਼ਡਿਊਲ ਵਿਚ ਸੋਧ ਕੀਤੀ ਗਈ ਹੈ ਤੇ ਸੋਧੇ ਹੋਏ ਸ਼ਡਿਊਲ ਅਨੁਸਾਰ ਹੁਣ 25 ਜੂਨ ਤੋਂ 24 ਜੁਲਾਈ ਤੱਕ ਸਾਰੇ ਬੀ.ਐਲ.ਓਜ਼ ਵੋਟਰਾਂ ਦੇ ਘਰ-ਘਰ ਜਾਣਗੇ ਤੇ 24 ਜੁਲਾਈ ਨੂੰ ਪੋਿਲੰਗ ਸਟੇਸ਼ਨਾਂ ਦੀ ਰੈਸ਼ਨਲਾਈਜੇਸ਼ਨ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਵੋਟਰ ਸੂਚੀ ਦਾ ਖਰੜਾ 3 ਅਗਸਤ ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ ਤੇ ਵੋਟਰ ਸੂਚੀ ਸਬੰਧੀ ਦਾਅਵੇ ਤੇ ਇਤਰਾਜ਼ 3 ਅਗਸਤ ਤੋਂ 2 ਸਤੰਬਰ ਤੱਕ ਲਏ ਜਾਣਗੇ ਤੇ ਲੋਕਾਂ ਵਲੋਂ ਕੀਤੇ ਗਏ ਇਤਰਾਜ਼ ਤੇ ਦਾਅਵਿਆਂ ਦਾ ਨਿਪਟਾਰਾ 3 ਅਗਸਤ ਤੋਂ 28 ਸਤੰਬਰ ਤੱਕ ਕੀਤਾ ਜਾਵੇਗਾ ਤੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 1 ਅਕਤੂਬਰ ਨੂੰ ਹੋਵੇਗੀ | ਇੱਥੇ ਵਰਨਣਯੋਗ ਹੈ ਕਿ ਸਪੈਸ਼ਲ ਇੰਟੈਸਿਵ ਰਿਵੀਜ਼ਨ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਪੋਿਲੰਗ ਸਟੇਸ਼ਨਾਂ 'ਤੇ ਲਗਾਏ ਗਏ ਕੈਂਪਾਂ ਦਾ ਚੋਣ ਤਹਿਸੀਲਦਾਰ ਅਰਮਿੰਦਰ ਸਿੰਘ ਤੇ ਹੋਰ ਸੁਪਰਵਾਈਜ਼ਰਾਂ ਨੇ ਦੌਰਾ ਕਰਕੇ ਪ੍ਰੀ ਐਸ.ਆਈ.ਆਰ. ਦਾ ਜਾਇਜ਼ਾ ਲਿਆ |
ਪਿਛਲੀ ਖ਼ਬਰ ਪੱਗੜੀ ਸੰਭਾਲ ਜੱਟਾ ਲਹਿਰ ਵਲੋਂ ਅੱਜ ਦਾ ਧਰਨਾ ਮੁਲਤਵੀ ਅਗਲੀ ਖ਼ਬਰ ਕਿਸਾਨ ਜਥੇਬੰਦੀਆਂ ਵਲੋਂ ਪੰਜਾਬ ਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।