06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਕਿਸਾਨ ਆਗੂ ਰਾਣਾ ਸੈਦੋਵਾਲ ਤੇ ਬਿੰਦੂ ਸੁੰਨੜਵਾਲ ਨੂੰ ਧਮਕੀ ਦੇਣ ਦਾ ਯੂਨੀਅਨ ਨੇ ਲਿਆ ਸਖ਼ਤ ਨੋਟਿਸ

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਮੀਟਿੰਗ ਉਪਰੰਤ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਰਾਣਾ ਸੈਦੋਵਾਲ, ਜ਼ਿਲ੍ਹਾ ਸਕੱਤਰ ਬਿੰਦੂ ਸੁੰਨੜਵਾਲ, ਹਰਜੀਤ ਸਿੰਘ ਰਜਾਪੁਰ, ਮਨਜਿੰਦਰ ਕਮਲ, ਹਰਭਜਨ ਸਿੰਘ ਮਨਸੂਰਵਾਲ, ਸੁਰਜੀਤ ਨੱਥੂ ਚਾਹਲ ਹੋਰ ਕਿਸਾਨ ਆਗੂਆਂ ਨਾਲ | ਅਜੀਤ ਤਸਵੀਰ <br/> 09-06-2026
ਕਪੂਰਥਲਾ, 8 ਜੂਨ (ਵਿਸ਼ੇਸ਼ ਪ੍ਰਤੀਨਿਧ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਇਕ ਵਫ਼ਦ ਨੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਰਾਣਾ ਸੈਦੋਵਾਲ ਤੇ ਜ਼ਿਲ੍ਹਾ ਸਕੱਤਰ ਬਿੰਦੂ ਸੁੰਨੜਵਾਲ ਨੂੰ ਅੰਤਰਰਾਸ਼ਟਰੀ ਨੰਬਰਾਂ ਤੋਂ ਵਟਸਅਪ ਕਾਲਾਂ ਰਾਹੀਂ ਮਿਲ ਰਹੀਆਂ ਜਾਨੋ ਮਾਰਨ ਦੀਆਂ ਧਮਕੀਆਂ ਦਾ ਸਖ਼ਤ ਨੋਟਿਸ ਲੈਂਦਿਆਂ ਇਹ ਮਾਮਲਾ ਐੱਸ.ਐੱਸ.ਪੀ. ਕਪੂਰਥਲਾ ਗੌਰਵ ਤੂਰਾ ਦੇ ਧਿਆਨ ਵਿਚ ਲਿਆਂਦਾ ਤੇ ਮੰਗ ਕੀਤੀ ਕਿ ਇਸ ਮਾਮਲੇ ਦੀ ਤੁਰੰਤ ਜਾਂਚ ਕਰਵਾਕੇ ਸਬੰਧਿਤ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ | ਐੱਸ.ਐੱਸ.ਪੀ. ਨੂੰ ਦਿੱਤੀ ਸ਼ਿਕਾਇਤ ਵਿਚ ਕਿਸਾਨ ਆਗੂਆਂ ਨੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਸਕੱਤਰ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ | ਇਸ ਮੌਕੇ ਐੱਸ.ਐੱਸ.ਪੀ. ਨੇ ਯੂਨੀਅਨ ਦੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਪੁਲਿਸ ਇਸ ਮਾਮਲੇ ਦੀ ਤੁਰੰਤ ਜਾਂਚ ਸ਼ੁਰੂ ਕਰੇਗੀ ਤੇ ਜਿਹੜੇ ਨੰਬਰਾਂ ਤੋਂ ਕਾਲਾਂ ਆ ਰਹੀਆਂ ਹਨ ਉਨ੍ਹਾਂ ਨੂੰ ਬਿਨਾਂ ਦੇਰੀ ਟਰੇਸ ਕਰਕੇ ਇਸ ਸਾਜ਼ਿਸ਼ ਵਿਚ ਸ਼ਾਮਲ ਵਿਅਕਤੀਆਂ ਦਾ ਪਰਦਾਫਾਸ਼ ਕਰਕੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਸ਼ਿਕਾਇਤ ਵਿਚ ਕਿਸਾਨ ਆਗੂਆਂ ਨੇ ਅੰਤਰਰਾਸ਼ਟਰੀ ਨੰਬਰਾਂ ਤੋਂ ਆ ਰਹੀਆਂ ਕਾਲਾਂ ਬਾਰੇ ਵੀ ਐੱਸ.ਐੱਸ.ਪੀ. ਨੂੰ ਜਾਣੂ ਕਰਵਾਇਆ | ਇਸਤੋਂ ਪਹਿਲਾਂ ਯੂਨੀਅਨ ਦੀ ਇਕ ਮੀਟਿੰਗ ਹੋਈ | ਜਿਸ ਵਿਚ ਕਿਸਾਨ ਆਗੂਆਂ ਨੂੰ ਮਿਲ ਰਹੀਆਂ ਧਮਕੀਆਂ ਦਾ ਸਖ਼ਤ ਨੋਟਿਸ ਲਿਆ ਗਿਆ ਤੇ ਸਾਰਾ ਮਾਮਲਾ ਐੱਸ.ਐੱਸ.ਪੀ. ਕਪੂਰਥਲਾ ਦੇ ਧਿਆਨ ਵਿਚ ਲਿਆਉਣ ਦਾ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ | ਮੀਟਿੰਗ ਵਿਚ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਰਾਣਾ ਸੈਦੋਵਾਲ, ਜ਼ਿਲ੍ਹਾ ਸਕੱਤਰ ਬਿੰਦੂ ਸੁੰਨੜਵਾਲ, ਜ਼ਿਲ੍ਹਾ ਪ੍ਰੈੱਸ ਸਕੱਤਰ ਹਰਜੀਤ ਸਿੰਘ ਰਜਾਪੁਰ, ਮਨਜਿੰਦਰ ਕਮਲ, ਲਾਡੀ ਔਜਲਾ, ਸਾਬੀ ਔਜਲਾ, ਹਰਭਜਨ ਸਿੰਘ ਮਨਸੂਰਵਾਲ, ਅਮਰਜੀਤ ਸਿੰਘ ਢਪਈ, ਸੁਰਜੀਤ ਸਿੰਘ ਨੱਥੂਚਾਹਲ, ਸੁਖਵੰਤ ਸਿੰਘ ਪੱਡਾ, ਗੁਰਜੀਤ ਸਿੰਘ ਕੋਟਗੋਬਿੰਦਪੁਰ, ਸੁਰਜੀਤ ਸਿੰਘ ਕੋਟ ਗੋਬਿੰਦਪੁਰ, ਸਰਬਜੀਤ ਸਿੰਘ ਕੋਟਗੋਬਿੰਦਪੁਰ, ਜਸਬੀਰ ਸਿੰਘ ਖਾਨੋਵਾਲ ਆਦਿ ਕਿਸਾਨ ਹਾਜ਼ਰ ਸਨ |
ਪਿਛਲੀ ਖ਼ਬਰ ਪੁਰਾਣੀ ਰੰਜਿਸ਼ ਨੂੰ ਲੈ ਕੇ ਦਰਜਨ ਦੇ ਕਰੀਬ ਨੌਜਵਾਨਾਂ ਨੇ ਇਕ ਨੌਜਵਾਨ ਨੂੰ ਗੰਭੀਰ ਰੂਪ ਵਿਚ ਕੀਤਾ ਜ਼ਖ਼ਮੀ ਅਗਲੀ ਖ਼ਬਰ ਬੇਰੁਜ਼ਗਾਰ ਸਹਾਇਕ ਲਾਈਨਮੈਨਾਂ 'ਤੇ ਕੀਤੇ ਲਾਠੀ ਚਾਰਜ ਦੀ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਪੁਰਜ਼ੋਰ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।