06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਪੁਰਾਣੀ ਰੰਜਿਸ਼ ਨੂੰ ਲੈ ਕੇ ਦਰਜਨ ਦੇ ਕਰੀਬ ਨੌਜਵਾਨਾਂ ਨੇ ਇਕ ਨੌਜਵਾਨ ਨੂੰ ਗੰਭੀਰ ਰੂਪ ਵਿਚ ਕੀਤਾ ਜ਼ਖ਼ਮੀ

ਅਜੀਤ ਡੈਸਕ 09-06-2026
ਕਪੂਰਥਲਾ, 8 ਜੂਨ (ਅਮਨਜੋਤ ਸਿੰਘ ਵਾਲੀਆ)-ਬ੍ਰਹਮਕੁੰਡ ਵਿਖੇ ਪੁਰਾਣੀ ਰੰਜਿਸ਼ ਨੂੰ ਲੈ ਕੇ ਇਕ ਨੌਜਵਾਨ ਨੂੰ ਇਕ ਦਰਜਨ ਦੇ ਕਰੀਬ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ | ਜਿਸਨੂੰ ਬਾਅਦ ਵਿਚ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ | ਜੇਰੇ ਇਲਾਜ ਉਦੇ ਪੁੱਤਰ ਬਲਬੀਰ ਵਾਸੀ ਬ੍ਰਹਮਕੁੰਡ ਨੇ ਦੱਸਿਆ ਕਿ ਉਹ ਆਪਣੇ ਇਕ ਸਾਥੀ ਨਾਲ ਦਵਾਈ ਲੈਣ ਜਾ ਰਿਹਾ ਸੀ ਤਾਂ ਜਦੋਂ ਉਹ ਸ਼ਨੀ ਦੇਵ ਮੰਦਿਰ ਨੇੜੇ ਪਹੁੰਚੇ ਤਾਂ ਲਗਭਗ ਇਕ ਦਰਜਨ ਦੇ ਕਰੀਬ ਨੌਜਵਾਨਾਂ ਨੇ ਉਸਨੂੰ ਘੇਰ ਲਿਆ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸਨੂੰ ਜ਼ਖਮੀ ਕਰ ਦਿੱਤਾ | ਸੂਚਨਾ ਮਿਲਣ 'ਤੇ ਥਾਣਾ ਸਿਟੀ ਦੇ ਐੱਸ.ਐੱਚ.ਓ. ਅਮਨਦੀਪ ਨਾਹਰ ਪੁਲਿਸ ਪਾਰਟੀ ਸਮੇਤ ਸਿਵਲ ਹਸਪਤਾਲ ਪਹੁੰਚੇ ਤੇ ਮਾਮਲੇ ਦੀ ਜਾਣਕਾਰੀ ਹਾਸਲ ਕੀਤੀ | ਏ.ਐੱਸ.ਆਈ. ਬਲਦੇਵ ਸਿੰਘ ਵਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ | ਡਿਊਟੀ ਡਾ. ਵਿਜੇ ਕੁਮਾਰ ਵਲੋਂ ਜ਼ਖਮੀ ਨੌਜਵਾਨ ਦੀ ਹਾਲਤ ਗੰਭੀਰ ਦੇਖਦਿਆਂ ਮੁੱਢਲੇ ਇਲਾਜ ਤੋਂ ਬਾਅਦ ਮੈਡੀਕਲ ਕਾਲਜ ਅੰਮਿ੍ਤਸਰ ਰੈਫ਼ਰ ਕਰ ਦਿੱਤਾ ਗਿਆ |
ਪਿਛਲੀ ਖ਼ਬਰ ਚਰਨਜੀਤ ਸਿੰਘ ਹੰਸ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਐੱਸ.ਸੀ. ਡਿਪਾਰਟਮੈਂਟ ਦੇ ਚੇਅਰਮੈਨ ਨਿਯੁਕਤ ਅਗਲੀ ਖ਼ਬਰ ਕਿਸਾਨ ਆਗੂ ਰਾਣਾ ਸੈਦੋਵਾਲ ਤੇ ਬਿੰਦੂ ਸੁੰਨੜਵਾਲ ਨੂੰ ਧਮਕੀ ਦੇਣ ਦਾ ਯੂਨੀਅਨ ਨੇ ਲਿਆ ਸਖ਼ਤ ਨੋਟਿਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।