06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਟਰੈਫ਼ਿਕ ਪੁਲਿਸ ਨੇ ਡੀ.ਸੀ. ਚੌਕ ਵਿਖੇ ਵਾਹਨ ਚਾਲਕਾਂ ਨੂੰ ਕੀਤਾ ਨਿਯਮਾਂ ਪ੍ਰਤੀ ਜਾਗਰੂਕ

ਅਜੀਤ ਡੈਸਕ 09-06-2026
ਕਪੂਰਥਲਾ, 8 ਜੂਨ (ਸਡਾਨਾ)-ਟਰੈਫਿਕ ਪੁਲਿਸ ਵਲੋਂ ਡੀ.ਸੀ. ਚੌਂਕ ਵਿਖੇ ਟਰੈਫ਼ਿਕ ਇੰਚਾਰਜ ਰੇਸ਼ਮ ਸਿੰਘ ਦੀ ਪ੍ਰਧਾਨਗੀ ਹੇਠ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਟਰੈਫ਼ਿਕ ਪੁਲਿਸ ਵਲੋਂ ਦੋ ਪਹੀਆ ਤੇ ਚਾਰ ਪਹੀਆ ਵਾਹਨਾਂ ਦੇ ਚਾਲਕਾਂ ਨੂੰ ਸਾਈਡ ਮਿਰਰ ਲਗਾਉਣ ਸਬੰਧੀ ਜਾਗਰੂਕ ਕੀਤਾ ਗਿਆ | ਏ.ਐਸ.ਆਈ. ਸੁਰਜੀਤ ਸਿੰਘ ਨੇ ਦੱਸਿਆ ਕਿ ਆਵਾਜਾਈ ਨਿਯਮਾਂ ਦੇ ਤਹਿਤ ਦੋ ਪਹੀਆ ਤੇ ਚਾਰ ਪਹੀਆ ਵਾਹਨਾਂ ਦੇ ਦੋਵੇਂ ਪਾਸੇ ਰੀਅਰ ਵਿਯੂ ਮਿਰਰ ਲਗਾਉਣੇ ਜ਼ਰੂਰੀ ਹਨ ਤਾਂ ਜੋ ਸੜਕ ਹਾਦਸਿਆਂ ਤੋਂ ਬਚਿਆ ਜਾ ਸਕੇ | ਉਨ੍ਹਾਂ ਕਿਹਾ ਕਿ ਦੋ ਪਹੀਆ ਵਾਹਨ ਬਣਾਉਣ ਵਾਲੀਆਂ ਕੰਪਨੀਆਂ ਵਾਹਨ ਦੇ ਦੋਵੇਂ ਪਾਸੇ ਇਹ ਸ਼ੀਸ਼ੇ ਲਗਾਕੇ ਦਿੰਦੀਆਂ ਹਨ ਪਰ ਅਸੀਂ ਇਨ੍ਹਾਂ ਨੂੰ ਉਤਾਰ ਦਿੰਦੇ ਹਾਂ ਤੇ ਇਨ੍ਹਾਂ ਨੂੰ ਗੈਰ ਜ਼ਰੂਰੀ ਸਮਝਦੇ ਹਾਂ | ਉਨ੍ਹਾਂ ਕਿਹਾ ਕਿ ਮੁੜਣ ਸਮੇਂ ਇਨ੍ਹਾਂ ਦੀ ਸਭ ਤੋਂ ਵੱਧ ਜ਼ਰੂਰਤ ਹੁੰਦੀ ਹੈ ਤਾਂ ਜੋ ਪਿੱਛੋਂ ਆਉਂਦੇ ਵਾਹਨ ਨੂੰ ਦੇਖਿਆ ਜਾ ਸਕੇ ਤੇ ਜੇਕਰ ਕੋਈ ਇਸ ਨਿਯਮ ਦੀ ਉਲੰਘਣਾ ਕਰਦਾ ਹੈ ਤਾਂ ਉਸਦਾ ਟਰੈਫ਼ਿਕ ਪੁਲਿਸ ਵਲੋਂ ਚਲਾਨ ਕੀਤਾ ਜਾ ਸਕਦਾ ਹੈ |
ਪਿਛਲੀ ਖ਼ਬਰ ਬਿਆਸ ਦਰਿਆ ਵਿਚ ਮੌਜੂਦ 'ਇੰਡਸ ਰਿਵਰ ਡਾਲਫਿਨ' ਦੇਸ਼ ਵਿਦੇਸ਼ ਦੇ ਸੈਲਾਨੀਆਂ ਦੀ ਖਿੱਚ ਦਾ ਕੇਂਦਰ ਬਣੇਗੀ-ਅਕਾਸ਼ ਬਾਂਸਲ... ਅਗਲੀ ਖ਼ਬਰ ਲੋਕ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਦਾ ਡਟ ਕੇ ਸਾਥ ਦੇਣ-ਐੱਚ.ਐੱਸ. ਵਾਲੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।