04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਐਕਟਿਵਾ ਸਵਾਰ ਦੋ ਨੌਜਵਾਨਾਂ ਨੂੰ ਅਣਪਛਾਤੇ ਵਾਹਨ ਨੇ ਮਾਰੀ ਫੇਟ, ਮੌਤ

ਅਜੀਤ ਡੈਸਕ 10-06-2026
ਫਗਵਾੜਾ, 9 ਜੂਨ (ਹਰਜੋਤ ਸਿੰਘ ਚਾਨਾ)-ਬੀਤੀ ਰਾਤ ਲਵਲੀ ਯੂਨੀਵਰਸਿਟੀ ਨੇੜੇ ਇੱਕ ਐਕਟਿਵਾ ਸਵਾਰ ਦੋ ਨੌਜਵਾਨਾਂ ਨੂੰ ਅਣਪਛਾਤੇ ਵਾਹਨ ਵਲੋਂ ਟੱਕਰ ਮਾਰਨ ਕਾਰਨ ਨੌਜਵਾਨਾਂ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ ਬਲਵਿੰਦਰ ਸਿੰਘ (27) ਪੁੱਤਰ ਸਵਰਨ ਦਾਸ ਤੇ ਲਵਪ੍ਰੀਤ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀਆਨ ਨੰਗਲ ਕਾਲੋਨੀ ਵਜੋਂ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੋਨੋਂ ਨੌਜਵਾਨ ਜੋ ਜੋਮੈਟੋ 'ਚ ਕੰਮ ਕਰਦੇ ਸਨ ਤੇ ਰਾਤ ਸਮੇਂ ਇਹ ਚਹੇੜੂ ਵੱਲ ਨੂੰ ਗਏ ਸਨ ਤਾਂ ਇਨ੍ਹਾਂ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਜਿਸ ਨਾਲ ਇਨ੍ਹਾਂ ਦੀ ਮੌਤ ਹੋ ਗਈ | ਪੁਲਿਸ ਵਲੋਂ ਇਸ ਸਬੰਧੀ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ | ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੋਨੋਂ ਨੌਜਵਾਨ ਅਜੇ ਅਣਵਿਆਹੇ ਸਨ | ਜਾਣਕਾਰੀ ਦਿੰਦਿਆਂ ਡਾ. ਰਕੇਸ਼ ਕੁਮਾਰ ਨੇ ਦੱਸਿਆ ਕਿ ਇਹ ਉਨ੍ਹਾਂ ਦੇ ਦੋਸਤ ਸਨ ਤੇ ਉਨ੍ਹਾਂ ਨੂੰ ਫ਼ੋਨ 'ਤੇ ਰਾਤ ਸਮੇਂ ਇਸ ਘਟਨਾ ਬਾਰੇ ਸੂਚਨਾ ਮਿਲੀ ਸੀ |

ਪਿਛਲੀ ਖ਼ਬਰ ਲੋਕਾਂ ਦੇ ਬਕਾਇਆ ਕੰਮਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇ-ਡਾ. ਚੱਬੇਵਾਲ <br/> ਅਗਲੀ ਖ਼ਬਰ ਪਠਲਾਵਾ ਸੰਸਥਾ ਦੀ ਮੀਟਿੰਗ 'ਚ ਅਹਿਮ ਮੁੱਦਿਆਂ 'ਤੇ ਹੋਈ ਵਿਚਾਰ-ਚਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।