04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

18 ਸਾਲਾ ਲੜਕੀ ਨੂੰ ਤੰਗ ਪ੍ਰੇਸ਼ਾਨ ਕਰਨ ਵਾਲਾ ਪਾਦਰੀ ਪੁਲਿਸ ਵਲੋਂ ਗਿ੍ਫ਼ਤਾਰ

ਅਜੀਤ ਡੈਸਕ 10-06-2026
ਨਡਾਲਾ, 9 ਜੂਨ (ਰਘਬਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਗੌਰਵ ਤੂਰਾ ਦੇ ਦਿਸ਼ਾ ਨਿਰਦੇਸ਼, ਡੀ.ਐਸ.ਪੀ. ਭੁਲੱਥ ਗਗਨਦੀਪ ਸਿੰਘ ਦੀ ਅਗਵਾਈ ਹੇਠ ਨਡਾਲਾ ਪੁਲਿਸ ਨੇ ਥਾਣਾ ਸੁਭਾਨਪੁਰ ਵਿਖੇ ਦਰਜ ਐਫ.ਆਈ.ਆਰ. 125 ਵਿਚ ਨਾਮਜ਼ਦ ਪਾਦਰੀ ਹਰਭਜਨ ਸਿੰਘ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਨੇ ਅਦਾਲਤ ਵਿਚ ਪੇਸ਼ ਕਰਕੇ ਉਸ ਦਾ ਦੋ ਦਿਨਾਂ ਦਾ ਰਿਮਾਂਡ ਹਾਸਲ ਕੀਤਾ ਹੈ | ਜ਼ਿਕਰਯੋਗ ਹੈ ਕਿ ਪਿੰਡ ਰਾਏਪੁਰ ਰਾਜਪੂਤਾ ਵਿਖੇ ਚਾਰ ਦਿਨ ਪਹਿਲਾਂ ਇੱਕ 18 ਸਾਲਾ ਲੜਕੀ ਨੇ ਕਥਿਤ ਤੌਰ 'ਤੇ ਪਾਦਰੀ ਤੋਂ ਤੰਗ-ਪਰੇਸ਼ਾਨ ਹੋ ਕੇ ਪੱਖੇ ਨਾਲ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਸੀ | ਮਿ੍ਤਕ ਲੜਕੀ ਦੀ ਮਾਤਾ ਵੱਲੋਂ ਦਿੱਤੀ ਸ਼ਿਕਾਇਤ ਵਿਚ ਦੋਸ਼ ਲਗਾਇਆ ਗਿਆ ਸੀ ਕਿ ਪਾਦਰੀ ਹਰਭਜਨ ਸਿੰਘ ਲੰਬੇ ਸਮੇਂ ਤੋਂ ਉਸ ਦੀ ਧੀ ਨੂੰ ਤੰਗ ਕਰਦਾ ਸੀ ਅਤੇ ਉਸ 'ਤੇ ਮਾੜੀ ਨਿਗਾਹ ਰੱਖਦਾ ਸੀ | ਪਰਿਵਾਰ ਵੱਲੋਂ ਕਈ ਵਾਰ ਸਮਝਾਉਣ ਦੇ ਬਾਵਜੂਦ ਵੀ ਉਹ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆਇਆ | ਪੀੜਤ ਪਰਿਵਾਰ ਦੀ ਸ਼ਿਕਾਇਤ ਦੇ ਆਧਾਰ 'ਤੇ ਨਡਾਲਾ ਪੁਲਿਸ ਨੇ ਪਾਦਰੀ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਸੀ | ਹੁਣ ਪੁਲਿਸ ਨੇ ਦੋਸ਼ੀ ਨੂੰ ਗਿ੍ਫ਼ਤਾਰ ਕਰਕੇ ਅਗਲੇਰੀ ਪੁੱਛਗਿੱਛ ਲਈ ਦੋ ਦਿਨਾਂ ਦਾ ਰਿਮਾਂਡ ਪ੍ਰਾਪਤ ਕੀਤਾ ਹੈ | ਚੌਂਕੀ ਇੰਚਾਰਜ ਨਡਾਲਾ ਬਲਜਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਭੁਲੱਥ ਪੁਲਿਸ ਵਲੋਂ ਸ਼ੱਕੀ ਹਾਲਾਤਾ ਵਿਚ ਘੁੰਮਦੇ ਦੋ ਨੌਜਵਾਨ ਕਾਬੂ, ਮੁਕੱਦਮਾ ਦਰਜ <br/> ਅਗਲੀ ਖ਼ਬਰ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਕੀਤਾ ਨਗਰ ਪੰਚਾਇਤ ਬੇਗੋਵਾਲ ਮੂਹਰੇ 'ਆਪ' ਸਰਕਾਰ ਵਿਰੁੱਧ ਰੋਸ ਵਿਖਾਵਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।