ਭੁਲੱਥ, 9 ਜੂਨ (ਮਨਜੀਤ ਸਿੰਘ ਰਤਨ)-ਭੁਲੱਥ ਪੁਲਿਸ ਵੱਲੋਂ ਦੋ ਨੌਜਵਾਨਾਂ ਨੂੰ ਸ਼ੱਕੀ ਹਾਲਾਤਾਂ ਵਿਚ ਘੁੰਮਦੇ ਕਾਬੂ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਭੈੜੇ ਪੁਰਸ਼ਾਂ ਦੇ ਤਲਾਸ਼ ਦੇ ਸਬੰਧ ਵਿਚ ਪੁਲਿਸ ਪਾਰਟੀ ਜਦੋਂ ਪਿੰਡ ਜੋਗਿੰਦਰ ਨਗਰ ਦੀਆਂ ਮੜੀਆਂ ਦੇ ਨਜ਼ਦੀਕ ਪੁੱਜੀ ਤਾਂ ਦੋ ਨੌਜਵਾਨ ਉੱਧਰ ਬਿਨਾਂ ਵਜਾ ਘੁੰਮਦੇ ਅਤੇ ਆਵਾਰਾਗਰਦੀ ਕਰ ਰਹੇ ਸਨ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੇ ਆਪ ਨੂੰ ਛਪਾਉਣ ਦੀ ਨੀਅਤ ਨਾਲ ਸ਼ਮਸ਼ਾਨ ਘਾਟ ਅੰਦਰ ਲੁੱਕ ਗਏ | ਜਿਨ੍ਹਾਂ ਨੂੰ ਪੁਲਿਸ ਪਾਰਟੀ ਦੀ ਮਦਦ ਨਾਲ ਕਾਬੂ ਕਰ ਉਨ੍ਹਾਂ ਦਾ ਨਾਮ ਪਤਾ ਪੁੱਛਿਆ ਤਾਂ ਉਨ੍ਹਾਂ ਨੇ ਵਾਰੋ ਵਾਰੀ ਆਪਣੇ ਨਾਮ ਤਰਸ਼ਵੀਰ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਪਿੰਡ ਪਚਰੰਗਾ ਥਾਣਾ ਭੋਗਪੁਰ ਅਤੇ ਦੂਸਰੇ ਨੇ ਆਪਣਾ ਨਾਮ ਲਵਪ੍ਰੀਤ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਸੁਰਖਾਂ ਥਾਣਾ ਭੋਗਪੁਰ ਦੱਸਿਆ | ਉਨ੍ਹਾਂ ਨੇ ਪੁਲਿਸ ਪਾਰਟੀ ਨੂੰ ਸ਼ੱਕੀ ਹਾਲਾਤਾਂ ਵਿਚ ਆਉਣ ਸਬੰਧੀ ਕੋਈ ਵੀ ਤਸੱਲੀ ਬਖ਼ਸ਼ ਜਵਾਬ ਨਹੀਂ ਦਿੱਤਾ ਗਿਆ | ਭੁਲੱਥ ਪੁਲਿਸ ਵੱਲੋਂ ਉਨ੍ਹਾਂ ਦੋਨਾਂ ਨੂੰ ਸ਼ੱਕੀ ਹਾਲਾਤਾਂ ਵਿਚ ਘੁੰਮਣ ਅਤੇ ਆਵਾਰਾਗਰਦੀ ਕਰਨ ਸਬੰਧੀ ਕੋਈ ਸਪਸ਼ਟ ਜਵਾਬ ਨਾ ਦੇ ਸਕਣ ਤੇ ਦੋਨਾਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |