04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਪਤੀ-ਪਤਨੀ ਜਖ਼ਮੀ <br/>

ਅਜੀਤ ਡੈਸਕ 10-06-2026
ਕਪੂਰਥਲਾ, 9 ਜੂਨ (ਅਮਨਜੋਤ ਸਿੰਘ ਵਾਲੀਆ)-ਕਪੂਰਥਲਾ ਹਮੀਰਾ ਰੋਡ 'ਤੇ ਮੋਟਰਸਾਈਕਲ ਸਵਾਰ ਪਤੀ ਪਤਨੀ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜਖ਼ਮੀ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਚਰਨਜੀਤ ਸਿੰਘ ਵਾਸੀ ਹਮੀਰਾ ਨੇ ਦੱਸਿਆ ਕਿ ਉਹ ਆਪਣੀ ਪਤਨੀ ਮਨਜੀਤ ਕੌਰ ਨਾਲ ਲੱਖਣ ਕਲਾਂ ਆ ਰਹੇ ਸੀ ਤਾਂ ਰਸਤੇ ਵਿਚ ਇਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਦੋਵੇਂ ਗੰਭੀਰ ਰੂਪ ਵਿਚ ਜਖ਼ਮੀ ਹੋ ਗਏ, ਜਿਨ੍ਹਾਂ ਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਜਸ਼ਨ ਵਲੋਂ ਉਨ੍ਹਾਂ ਦਾ ਇਲਾਜ ਜਾਰੀ ਹੈ | ਇਸ ਸਬੰਧੀ ਸਬੰਧਿਤ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ |

ਪਿਛਲੀ ਖ਼ਬਰ 7 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ, ਕੇਸ ਦਰਜ <br/> ਅਗਲੀ ਖ਼ਬਰ ਭੁਲੱਥ ਪੁਲਿਸ ਵਲੋਂ ਸ਼ੱਕੀ ਹਾਲਾਤਾ ਵਿਚ ਘੁੰਮਦੇ ਦੋ ਨੌਜਵਾਨ ਕਾਬੂ, ਮੁਕੱਦਮਾ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।