04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

7 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ, ਕੇਸ ਦਰਜ <br/>

ਅਜੀਤ ਡੈਸਕ 10-06-2026
ਭੁਲੱਥ, 9 ਜੂਨ (ਮੇਹਰ ਚੰਦ ਸਿੱਧੂ)-ਥਾਣਾ ਭੁਲੱਥ ਪੁਲਿਸ ਨੇ ਇਕ ਨੌਜਵਾਨ ਨੂੰ 7 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਥਾਣਾ ਮੁਖੀ ਭੁਲੱਥ ਬਿਕਰਮਜੀਤ ਸਿੰਘ ਚੌਹਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਸ.ਆਈ. ਮਨਿੰਦਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਕਰ ਰਹੇ ਸਨ ਕਿ ਕਿਸੇ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਸਰਕਾਰੀ ਟਿਊਬਵੈੱਲ ਭੁਲੱਥ ਖੱਸਣ ਰੋਡ 'ਤੇ ਨਜ਼ਦੀਕ ਸ਼ਮਸ਼ਾਨਘਾਟ ਦੇ ਇਕ ਨੌਜਵਾਨ ਰਾਜ਼ੇਸ਼ ਕੁਮਾਰ ਉਰਫ਼ ਰਾਜਾ ਹੈਰੋਇਨ ਵੇਚਣ ਲਈ ਗ੍ਰਾਹਕਾਂ ਦੀ ਉਡੀਕ ਕਰ ਰਿਹਾ ਹੈ, ਜੇਕਰ ਹੁਣੇ ਰੇਡ ਕੀਤਾ ਜਾਵੇ ਤਾਂ ਕਾਬੂ ਆ ਸਕਦਾ ਹੈ | ਜਦੋਂ ਪੁਲਿਸ ਪਾਰਟੀ ਵੱਲੋਂ ਦੱਸੀ ਗਈ ਜਗ੍ਹਾ 'ਤੇ ਰੇਡ ਕੀਤਾ ਗਿਆ ਤਾਂ ਉਕਤ ਨੌਜਵਾਨ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਤਾਂ ਭੱਜਣ ਦੀ ਕੋਸ਼ਿਸ਼ ਕਰਨ ਲੱਗਾ, ਜਿਸ ਨੂੰ ਪੁਲਿਸ ਕਰਮਚਾਰੀਆਂ ਵੱਲੋਂ ਕਾਬੂ ਕਰਕੇ ਤਲਾਸ਼ੀ ਲੈਣ ਸਮੇਂ, ਉਸ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਉਕਤ ਨੌਜਵਾਨ ਖ਼ਿਲਾਫ਼ ਥਾਣਾ ਭੁਲੱਥ ਵਿਖੇ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ |


ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਵਿਧਾਨ ਸਭਾ ਚੋਣਾਂ ਵਿਚ ਖਮਿਆਜ਼ਾ ਭੁਗਤਣਾ ਪਵੇਗਾ-ਲਿੱਟਾਂ, ਨਾਨਕਪੁਰ <br/> ਅਗਲੀ ਖ਼ਬਰ ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਪਤੀ-ਪਤਨੀ ਜਖ਼ਮੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।