02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਚੋਰੀ ਦੇ ਮਾਮਲੇ 'ਚ ਦੋਸ਼ੀਆਂ ਦੀ ਗਿ੍ਫ਼ਤਾਰੀ ਨਾ ਹੋਣ ਸੰਬੰਧੀ ਵਫ਼ਦ ਐੱਸ.ਐੱਸ.ਪੀ. ਨੂੰ ਮਿਲਿਆ <br/>

ਅਜੀਤ ਡੈਸਕ 10-06-2026
ਫਗਵਾੜਾ, 9 ਜੂਨ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਬੰਗਾ ਰੋਡ 'ਤੇ ਸਥਿਤ ਸ਼ਮਸ਼ਾਨ ਘਾਟ ਨੇੜੇ ਇਕ ਮਕਾਨ 'ਚ ਚੋਰੀ ਹੋਣ ਦੇ ਮਾਮਲੇ 'ਚ ਦਰਜ ਕੇਸ ਦੇ ਮਾਮਲੇ 'ਚ ਪੁਲਿਸ ਵਲੋਂ ਅਜੇ ਤੱਕ ਕੋਈ ਦੋਸ਼ੀ ਨਾ ਫੜੇ ਜਾਣ ਤੋਂ ਪੀੜਤ ਪਰਿਵਾਰ ਨਿਰਾਸ਼ ਹੈ | ਉਨ੍ਹਾਂ ਇਸ ਸਬੰਧੀ ਐਸ.ਐਸ.ਪੀ. ਕਪੂਰਥਲਾ ਨੂੰ ਮਿਲ ਕੇ ਮੰਗ ਕੀਤੀ ਹੈ ਕਿ ਉਕਤ ਦੋਸ਼ੀਆਂ ਦੀ ਤੁਰੰਤ ਗਿ੍ਫ਼ਤਾਰੀ ਕੀਤੀ ਜਾਵੇ | ਸ਼ਿਕਾਇਤ ਕਰਤਾ ਪਰਮਿੰਦਰ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਜਲੰਧਰ ਨੇ ਦੱਸਿਆ ਕਿ ਇਹ ਮਕਾਨ ਉਨ੍ਹਾਂ ਨੇ ਸਤੰਬਰ 2025 'ਚ ਖ਼ਰੀਦ ਕੇ ਮਕਾਨ ਖ਼ਾਲੀ ਕਰਵਾ ਕੇ ਆਪਣਾ ਸਾਮਾਨ ਅੰਦਰ ਰੱਖਿਆ ਸੀ ਜਿਸ 'ਚ ਕੁੱਝ ਲੋਕਾਂ ਨੇ ਇਸ ਮਕਾਨ ਦੇ ਤਾਲੇ ਤੋੜ ਕੇ ਸਾਮਾਨ ਖ਼ੁਰਦ ਬੁਰਦ ਕਰ ਦਿੱਤਾ ਸੀ ਜਿਸ ਸਬੰਧੀ ਉਨ੍ਹਾਂ 18 ਮਈ ਨੂੰ ਕੇਸ ਦਰਜ ਕਰਵਾਇਆ ਹੈ ਪਰ ਅਜੇ ਤੱਕ ਕੋਈ ਵੀ ਦੋਸ਼ੀ ਗਿ੍ਫ਼ਤਾਰ ਨਹੀਂ ਕੀਤਾ ਗਿਆ ਹੈ | ਐਸ.ਐਚ.ਓ. ਸਿਟੀ ਨੇ ਸੰਪਰਕ ਕਰਨ 'ਤੇ ਦੱਸਿਆ ਕਿ ਪੁਲਿਸ ਇਸ ਸਬੰਧੀ ਛਾਪੇਮਾਰੀ ਕਰ ਰਹੀ ਹੈ ਤੇ ਜਲਦ ਹੀ ਦੋਸ਼ੀ ਕਾਬੂ ਕੀਤੇ ਜਾਣਗੇ |
ਸਾਹਨੀ ਵਿਖੇ ਕਬਜ਼ਿਆਂ ਹੇਠਲੀ ਸ਼ਾਮਲਾਤ ਜ਼ਮੀਨ ਦੀ ਮਿਣਤੀ ਅੱਜ
ਖਲਵਾੜਾ, 9 ਜੂਨ (ਮਨਦੀਪ ਸਿੰਘ ਸੰਧੂ)-ਪਿੰਡ ਸਾਹਨੀ ਵਿਖੇ ਪਿਛਲੇ ਕਈ ਸਾਲਾਂ ਤੋਂ ਸ਼ਾਮਲਾਤ ਜ਼ਮੀਨ ਤੇ ਨਜਾਇਜ਼ ਕਬਜ਼ੇ ਕੀਤੇ ਗਏ ਹਨ ਜਿਸ ਦੀ ਸ਼ਿਕਾਇਤ ਪਿੰਡ ਦੇ ਹੀ ਕਾਮਰੇਡ ਰਣਦੀਪ ਸਿੰਘ ਵਲੋਂ ਕੀਤੀ ਗਈ ਹੈ, ਪਰ ਪ੍ਰਸ਼ਾਸਨ ਵਲੋਂ ਕਾਰਵਾਈ ਨਹੀਂ ਕੀਤੀ ਜਾ ਰਹੀ ਸੀ | ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹੁਣ ਇਸ ਦੀ ਮਿਣਤੀ 10 ਜੂਨ ਨੂੰ ਕਰਵਾਈ ਜਾ ਰਹੀ ਹੈ |

ਪਿਛਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਹਲਕਾ ਇੰਚਾਰਜ ਹਡਾਣਾ ਵਲੋਂ ਭੁੱਨਰਹੇੜੀ ਵਿਖੇ ਗਰੀਬਾਂ ਨੂੰ ਰਾਸ਼ਨ ਕਿੱਟਾਂ ਤਕਸੀਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।