01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਬੇਗਮਪੁਰਾ ਕਾਨਫ਼ਰੰਸ 2027 ਦੀਆਂ ਚੋਣਾਂ ਦੀ ਤਿਆਰੀ ਦਾ ਅਹਿਮ ਪੜਾਅ ਸਾਬਤ ਹੋਵੇਗੀ-ਇਮਾਨ ਸਿੰਘ ਮਾਨ

ਅਜੀਤ ਡੈਸਕ 10-06-2026
ਸੁਲਤਾਨਪੁਰ ਲੋਧੀ, 9 ਜੂਨ (ਨਰੇਸ਼ ਹੈਪੀ)-ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰੈੱਸ ਕਲੱਬ ਸੁਲਤਾਨਪੁਰ ਲੋਧੀ ਵਿਖੇ ਜਥੇਦਾਰ ਮੁਖ਼ਤਿਆਰ ਸਿੰਘ ਸੋਢੀ ਡਡਵਿੰਡੀ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੀ ਅਗਵਾਈ ਹੇਠ ਇੱਕ ਭਰਵਾਂ ਇਕੱਠ ਅਤੇ ਪੈੱ੍ਰਸ ਕਾਨਫ਼ਰੰਸ ਕਰਵਾਈ ਗਈ | ਇਸ ਮੌਕੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ ਨੇ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਪਾਰਟੀ ਦੀਆਂ ਭਵਿੱਖੀ ਰਾਜਨੀਤਿਕ ਸਰਗਰਮੀਆਂ ਅਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਰਣਨੀਤੀ ਸਾਂਝੀ ਕੀਤੀ | ਇਮਾਨ ਸਿੰਘ ਮਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਤੇ ਹੱਕਾਂ ਦੀ ਆਵਾਜ਼ ਬਣ ਕੇ ਉੱਭਰ ਰਹੀ ਹੈ | ਉਨ੍ਹਾਂ ਕਿਹਾ ਕਿ 13 ਜੂਨ ਨੂੰ ਫਗਵਾੜਾ ਵਿਖੇ ਹੋਣ ਵਾਲੀ ਬੇਗਮਪੁਰਾ ਪੰਥਕ ਕਾਨਫ਼ਰੰਸ ਪਾਰਟੀ ਲਈ ਇਤਿਹਾਸਕ ਸਾਬਤ ਹੋਵੇਗੀ, ਜਿਸ ਵਿਚ ਕੌਮੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਪੰਜਾਬ ਦੇ ਮੌਜੂਦਾ ਸਿਆਸੀ, ਸਮਾਜਿਕ ਅਤੇ ਧਾਰਮਿਕ ਮੁੱਦਿਆਂ ਬਾਰੇ ਆਪਣਾ ਵਿਜ਼ਨ ਪੇਸ਼ ਕਰਨਗੇ | ਉਨ੍ਹਾਂ ਕਿਹਾ ਕਿ ਨੌਜਵਾਨਾਂ, ਕਿਸਾਨਾਂ ਤੇ ਆਮ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਪਾਰਟੀ ਵੱਲੋਂ ਵੱਡੇ ਪੱਧਰ 'ਤੇ ਜਨ ਅੰਦੋਲਨ ਸ਼ੁਰੂ ਕੀਤਾ ਜਾਵੇਗਾ | ਜਥੇ. ਮੁਖ਼ਤਿਆਰ ਸਿੰਘ ਸੋਢੀ ਡਡਵਿੰਡੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ 2027 ਦੀਆਂ ਚੋਣਾਂ ਨੂੰ ਲੈ ਕੇ ਪਿੰਡ ਪੱਧਰ ਤੱਕ ਆਪਣਾ ਸੰਗਠਨ ਮਜ਼ਬੂਤ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਬੇਗਮਪੁਰਾ ਕਾਨਫ਼ਰੰਸ ਰਾਹੀਂ ਵਰਕਰਾਂ ਵਿਚ ਨਵਾਂ ਜੋਸ਼ ਤੇ ਉਤਸ਼ਾਹ ਪੈਦਾ ਹੋਵੇਗਾ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ | ਉਨ੍ਹਾਂ ਸਮੂਹ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿਚ ਫਗਵਾੜਾ ਪਹੁੰਚ ਕੇ ਕਾਨਫ਼ਰੰਸ ਨੂੰ ਕਾਮਯਾਬ ਬਣਾਉਣ | ਇਸ ਮੌਕੇ ਡਾ. ਹਰਜਿੰਦਰ ਸਿੰਘ ਜੱਖੂ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ | ਇਸ ਤੋਂ ਇਲਾਵਾ ਬੀਬੀ ਸੁਖਜੀਤ ਕੌਰ, ਸੰਤੋਖ ਸਿੰਘ, ਸੁਖਵਿੰਦਰ ਸਿੰਘ ਭਗਵਾਨਪੁਰ, ਕੁਲਵਿੰਦਰ ਸਿੰਘ, ਹਰਦੀਪ ਸਿੰਘ, ਪਰਮਜੀਤ ਸਿੰਘ, ਕੁਲਦੀਪ ਸਿੰਘ, ਦਰਬਾਰਾ ਸਿੰਘ, ਬਲਦੇਵ ਸਿੰਘ, ਅਮਨ, ਸਤਬੀਰ ਸਿੰਘ ਮਨੀ, ਗੁਰਨਾਮ ਸਿੰਘ, ਦਲਜੀਤ ਸਿੰਘ, ਹਰਜਿੰਦਰ ਸਿੰਘ ਗਾਜ਼ੀਪੁਰ, ਹਰਪ੍ਰੀਤ ਸਿੰਘ, ਚਰਨਜੀਤ ਸਿੰਘ, ਸੁਖਮਿੰਦਰ ਸਿੰਘ ਸ਼ੰਮੀ, ਸਤਨਾਮ ਸਿੰਘ, ਅਮਨਦੀਪ ਸਿੰਘ ਰੋਮੀ, ਰਾਜਪਾਲ ਸਿੰਘ, ਸੰਤ ਪ੍ਰਕਾਸ਼ ਸਿੰਘ, ਬਲਵੰਤ ਸਿੰਘ ਸੋਨੂੰ ਖੱਸਣ, ਨਰਿੰਦਰ ਸਿੰਘ, ਅਮਨ, ਸੁਖਦੇਵ ਅਤੇ ਸੰਦੀਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਆਗੂ, ਅਹੁਦੇਦਾਰ ਤੇ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਵਿਸ਼ਵ ਤੰਬਾਕੂ ਰਹਿਤ ਦਿਵਸ ਮੌਕੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਦੋਆਬਾ ਕਿਸਾਨ ਕਮੇਟੀ ਵਲੋਂ ਹੱਕ ਮੰਗਦੇ ਨੌਜਵਾਨਾਂ 'ਤੇ ਪੁਲਿਸ ਲਾਠੀਚਾਰਜ ਦੀ ਨਿੰਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।