01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਵਿਸ਼ਵ ਤੰਬਾਕੂ ਰਹਿਤ ਦਿਵਸ ਮੌਕੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਅਜੀਤ ਡੈਸਕ 10-06-2026
ਫਗਵਾੜਾ, 9 ਜੂਨ (ਹਰਜੋਤ ਸਿੰਘ ਚਾਨਾ)-ਵਿਸ਼ਵ ਤੰਬਾਕੂ ਰਹਿਤ ਦਿਵਸ ਮੌਕੇ ਸਿਵਲ ਹਸਪਤਾਲ ਫਗਵਾੜਾ ਵਿਖੇ ਲੋਕਾਂ ਨੂੰ ਤੰਬਾਕੂ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ ਇਸ ਮੌਕੇ ਡਾਕਟਰਾਂ ਤੇ ਸਿਹਤ ਕਰਮਚਾਰੀਆਂ ਵੱਲੋਂ ਲੋਕਾਂ ਨੂੰ ਤੰਬਾਕੂ ਰਹਿਤ ਜੀਵਨ ਅਪਣਾਉਣ ਦਾ ਸੰਦੇਸ਼ ਦਿੱਤਾ ਗਿਆ | ਇਸ ਮੌਕੇ ਮੈਡੀਕਲ ਸਪੈਸ਼ਲਿਸਟ ਡਾ. ਦਰਸ਼ਨ ਬੱਧਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਤੰਬਾਕੂ ਤੇ ਇਸ ਨਾਲ ਸੰਬੰਧਿਤ ਉਤਪਾਦਾਂ ਦੀ ਵਰਤੋਂ ਸਿਹਤ ਲਈ ਬਹੁਤ ਹਾਨੀਕਾਰਕ ਹੈ | ਉਨ੍ਹਾਂ ਦੱਸਿਆ ਕਿ ਸਿਗਰਟ, ਬੀੜੀ, ਗੁਟਖਾ, ਜਰਦਾ, ਖੈਣੀ ਤੇ ਹੋਰ ਤੰਬਾਕੂ ਉਤਪਾਦ ਕੈਂਸਰ, ਦਿਲ ਦੀਆਂ ਬਿਮਾਰੀਆਂ, ਫੇਫੜਿਆਂ ਦੇ ਰੋਗਾਂ ਅਤੇ ਸਟਰੋਕ ਵਰਗੀਆਂ ਗੰਭੀਰ ਬਿਮਾਰੀਆਂ ਦਾ ਕਾਰਨ ਬਣਦੇ ਹਨ ਉਨ੍ਹਾਂ ਕਿਹਾ ਕਿ ਤੰਬਾਕੂ ਦੀ ਲਤ ਨਾ ਸਿਰਫ਼ ਵਰਤੋਂਕਾਰ ਦੀ ਸਿਹਤ ਨੂੰ ਨੁਕਸਾਨ ਪਹੁੰਚਾਉਂਦੀ ਹੈ, ਸਗੋਂ ਉਸ ਦੇ ਪਰਿਵਾਰ ਤੇ ਆਸ-ਪਾਸ ਦੇ ਲੋਕਾਂ ਦੀ ਸਿਹਤ ਉੱਤੇ ਵੀ ਮਾੜਾ ਪ੍ਰਭਾਵ ਪਾਉਂਦੀ ਹੈ | ਡਾ. ਅੰਜਨਾ ਅਰੋੜਾ ਨੇ ਲੋਕਾਂ ਨੂੰ ਤੰਬਾਕੂ ਤੇ ਸਿਗਰਟ ਦੀ ਵਰਤੋਂ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਸਿਗਰਟ ਦੇ ਧੂੰਏਾ 'ਚ ਹਜ਼ਾਰਾਂ ਹਾਨੀਕਾਰਕ ਰਸਾਇਣ ਹੁੰਦੇ ਹਨ ਜੋ ਫੇਫੜਿਆਂ ਨੂੰ ਨੁਕਸਾਨ ਪਹੁੰਚਾਉਂਦੇ ਹਨ ਤੇ ਕੈਂਸਰ ਦਾ ਖ਼ਤਰਾ ਵਧਾਉਂਦੇ ਹਨ | ਉਨ੍ਹਾਂ ਕਿਹਾ ਕਿ ਤੰਬਾਕੂ ਦੀ ਵਰਤੋਂ ਕਾਰਨ ਮੂੰਹ, ਗਲੇ ਤੇ ਫੇਫੜਿਆਂ ਦਾ ਕੈਂਸਰ ਹੋ ਸਕਦਾ ਹੈ ਇਸ ਤੋਂ ਇਲਾਵਾ ਦਿਲ ਦੇ ਰੋਗ, ਸਾਹ ਲੈਣ ਵਿਚ ਤਕਲੀਫ਼ ਅਤੇ ਸਰੀਰ ਦੀ ਰੋਗ-ਪ੍ਰਤੀਰੋਧਕ ਸਮਰੱਥਾ 'ਚ ਕਮੀ ਆ ਸਕਦੀ ਹੈ | ਇਸ ਮੌਕੇ ਡਾ .ਅਨਮੋਲ ਸ਼ਾਹ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਤੇ ਆਪਣੇ ਪਰਿਵਾਰ ਦੀ ਚੰਗੀ ਸਿਹਤ ਲਈ ਤੰਬਾਕੂ ਉਤਪਾਦਾਂ ਤੋਂ ਦੂਰ ਰਹਿਣ |
ਪਿਛਲੀ ਖ਼ਬਰ ਗੁਰਦੁਆਰਾ ਝੰਡਾ ਸਾਹਿਬ ਚੱਕ ਪ੍ਰੇਮਾ ਵਿਖੇ ਗੁਰਤਾਗੱਦੀ ਦਿਵਸ ਮੌਕੇ ਧਾਰਮਿਕ ਦੀਵਾਨ ਸਜੇ ਅਗਲੀ ਖ਼ਬਰ ਬੇਗਮਪੁਰਾ ਕਾਨਫ਼ਰੰਸ 2027 ਦੀਆਂ ਚੋਣਾਂ ਦੀ ਤਿਆਰੀ ਦਾ ਅਹਿਮ ਪੜਾਅ ਸਾਬਤ ਹੋਵੇਗੀ-ਇਮਾਨ ਸਿੰਘ ਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।