ਫਗਵਾੜਾ, 9 ਜੂਨ (ਅਸ਼ੋਕ ਕੁਮਾਰ ਵਾਲੀਆ)-ਗੁਰਦੁਆਰਾ ਝੰਡਾ ਸਾਹਿਬ ਪਾਤਿਸ਼ਾਹੀ ਛੇਵੀਂ ਚੱਕ ਪ੍ਰੇਮਾ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਆਗਮਨ ਗੁਰਪੁਰਬ ਤੇ ਗੁਰਤਾਗੱਦੀ ਦਿਵਸ ਦੇ ਸਬੰਧ ਵਿਚ ਧਾਰਮਿਕ ਦੀਵਾਨ ਸਜਾਏ ਗਏ | ਇਸ ਮੌਕੇ 'ਤੇ ਪਿਛਲੇ ਤਿੰਨ ਰੋਜ਼ਾ ਤੋਂ ਆਰੰਭ ਕੀਤੇ ਗਏ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਖੁੱਲੇ੍ਹ ਪੰਡਾਲ ਵਿਚ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਸ੍ਰੀ ਦਰਬਾਰ ਸਾਹਿਬ, ਭਾਈ ਕੁਲਵਿੰਦਰ ਸਿੰਘ ਮਾਹਲ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਪਰਮਿੰਦਰ ਸਿੰਘ ਗਾਲਿਬ ਵਾਲੇ, ਬਾਬਾ ਜੋਗਾ ਸਿੰਘ ਰਾਮੂ ਥਿਆੜੇ ਵਾਲੇ, ਭਾਈ ਸੁਖਵਿੰਦਰ ਸਿੰਘ ਅਨਮੋਲ ਦਾ ਢਾਡੀ ਜਥਾ ਆਦਿ ਜਥਿਆਂ ਨੇ ਸੰਗਤਾਂ ਨੂੰ ਢਾਡੀ ਵਾਰਾਂ ਅਤੇ ਕੀਰਤਨ ਕਥਾ ਰਾਹੀ ਗੁਰੂ ਜੱਸ ਸਰਵਣ ਕਰਵਾ ਕੇ ਨਿਹਾਲ ਕੀਤਾ ਅੰਤ ਵਿਚ ਗੁਰਦੁਆਰਾ ਪ੍ਰਬੰਧਕਾਂ ਨੇ ਪਹੁੰਚੇ ਹੋਏ ਸੰਤ ਮਹਾਪੁਰਸ਼ਾਂ ਤੋ ਇਲਾਵਾ ਰਾਗੀ ਢਾਡੀ ਅਤੇ ਮਹਾਨ ਸ਼ਖ਼ਸੀਅਤਾਂ ਨੂੰ ਜੀ ਆਇਆ ਕਿਹਾ ਤੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪੇ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਰਜਿੰਦਰ ਸਿੰਘ ਚੰਦੀ ਦਿਹਾਤੀ ਹਲਕਾ ਇੰਚਾਰਜ, ਸੱਚਦੀਪ ਸਿੰਘ ਕੁਲਾਰ, ਮੈਨੇਜਰ ਨਰਿੰਦਰ ਸਿੰਘ, ਗੁਰਦੀਪ ਸਿੰਘ ਖੇੜਾ, ਅੰਮਿ੍ਤਪਾਲ ਸਿੰਘ ਕੁਲਾਰ, ਜਤਿੰਦਰਪਾਲ ਸਿੰਘ ਪਲਾਹੀ, ਜੋਧਨ ਸਿੰਘ ਸੱਲ, ਮਾਸਟਰ ਹਰਭਜਨ ਸਿੰਘ ਭੁੱਲਾਰਾਈ, ਜੋਗਾ ਸਿੰਘ ਢੱਡੇ, ਮਹਿੰਦਰ ਸਿੰਘ ਲੱਖਪੁਰ, ਭਾਈ ਅੰਮਿ੍ਤਪਾਲ ਸਿੰਘ ਖੁਰਮਪੁਰ ਤੋ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੇ ਲੋਕ ਹਾਜ਼ਰ ਸਨ |