ਨਡਾਲਾ, 9 ਜੂਨ (ਰਘਬਿੰਦਰ ਸਿੰਘ)-ਕਿਸਾਨ ਮਜ਼ਦੂਰ ਮੋਰਚਾ ਭਾਰਤ ਦੇ ਦੇਸ਼ ਪੱਧਰੀ ਸੱਦੇ ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਨਡਾਲਾ ਵੱਲੋਂ ਸੀਨੀਅਰ ਮੀਤ ਪ੍ਰਧਾਨ ਨਿਸ਼ਾਨ ਸਿੰਘ, ਜ਼ੋਨ ਪ੍ਰਧਾਨ ਬਲਾਕਾ ਸਿੰਘ, ਜ਼ਿਲ੍ਹਾ ਮੀਤ ਸਕੱਤਰ ਬੀਬੀ ਨਿਰਮਲ ਕੌਰ, ਜ਼ੋਨ ਆਗੂ ਬੀਬੀ ਬਲਵਿੰਦਰ ਕੌਰ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਕਿਸਾਨਾਂ ਮਜ਼ਦੂਰਾਂ ਨੇ ਇਕੱਠ ਕਰਕੇ ਜਿੱਥੇ ਨਡਾਲਾ ਚੌਂਕ ਵਿਚ ਪੁਤਲਾ ਫ਼ੂਕ ਮੁਜ਼ਾਹਰੇ ਕੀਤੇ ਗਏ, ਉੱਥੇ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਪਟਿਆਲਾ ਵਿਚ ਬਿਜਲੀ ਕਾਮਿਆਂ ਦੇ ਪ੍ਰਦਰਸ਼ਨ ਤੇ ਕੀਤੇ ਲਾਠੀਚਾਰਜ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਸਰਕਾਰ ਵੱਲੋਂ ਅਜਿਹੀ ਹਰਕਤ ਦੀ ਕਿਸਾਨ ਮਜ਼ਦੂਰ ਮੋਰਚਾ ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਸਖ਼ਤ ਨਿਖੇਧੀ ਕਰਦੀ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਤੇ ਉਸ ਦੀ ਦਿੱਲੀ ਟੀਮ ਨੂੰ ਤਾੜਨਾ ਕੀਤੀ ਕੇ ਉਹ ਅਜਿਹੀਆਂ ਕੋਝੀਆਂ ਹਰਕਤਾਂ ਤੋਂ ਬਾਜ਼ ਆਉਣ | ਜ਼ਿਲ੍ਹਾ ਆਗੂ ਬਲਦੇਵ ਸਿੰਘ, ਜ਼ਿਲ੍ਹਾ ਆਗੂ ਗੁਰਵਿੰਦਰ ਸਿੰਘ, ਬੀਬੀ ਭਜਨ ਕੌਰ, ਜ਼ਿਲ੍ਹਾ ਆਗੂ ਗੱਗੀ ਹਮੀਰਾ, ਜ਼ੋਨ ਆਗੂ ਰਣਜੀਤ ਸਿੰਘ, ਜ਼ੋਨ ਆਗੂ ਅਰਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਵਾਰ ਦੀ ਤਰ੍ਹਾਂ ਝੋਨੇ ਦੀ ਲਵਾਈ ਦੇ ਸ਼ੁਰੂ ਹੁੰਦੇ ਹੀ ਯੂਰੀਆ ਖਾਦ ਦੀ ਵੱਡੇ ਪੱਧਰ ਤੇ ਕਿੱਲਤ ਹੈ ਅਤੇ ਕਾਲਾ ਬਾਜ਼ਾਰੀ ਜ਼ੋਰਾਂ ਤੇ ਚੱਲ ਰਹੀ ਹੈ ਇੱਥੋਂ ਤੱਕ ਕਿ ਪ੍ਰਾਈਵੇਟ ਦੁਕਾਨਦਾਰਾਂ ਦੇ ਨਾਲ ਨਾਲ ਸਹਿਕਾਰੀ ਸੁਸਾਇਟੀਆਂ ਵਿਚ ਵੀ ਧੱਕੇ ਨਾਲ ਨੈਨੋ ਯੂਰੀਆ, ਸਲਫ਼ਰ ਜਿਹੇ ਹੋਰ ਬੇਲੋੜੇ ਉਤਪਾਦ ਟੈਗ ਕਰਕੇ ਕਿਸਾਨਾਂ ਦੀ ਅੰਨ੍ਹੀ ਲੁੱਟ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਡੀਜ਼ਲ, ਪੈਟਰੋਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਲਗਾਤਾਰ ਵਧਾਈਆਂ ਜਾ ਰਹੀਆਂ ਹਨ ਜਦਕਿ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਅੱਜ ਵੀ ਪਿਛਲੇ 10 ਸਾਲ ਦੇ ਮੁਕਾਬਲੇ ਵਿਚ ਘੱਟ ਹਨ ਪਰ ਕੀਮਤਾਂ ਵਧਾ ਕੇ ਜਿੱਥੇ ਸਰਕਾਰ ਦੁਆਰਾ ਟੈਕਸਾਂ ਰਾਹੀਂ ਆਮ ਲੋਕਾਂ ਦੀ ਲੁੱਟ ਕੀਤੀ ਜਾ ਰਹੀ ਹੈ, ਉੱਥੇ ਹੀ ਪ੍ਰਾਈਵੇਟ ਕੰਪਨੀਆਂ, ਜਿਸ ਸਮੇਂ ਭਾਰਤ ਵਿਚ ਤੇਲ ਦੀ ਕਮੀ ਹੈ, ਇਸ ਮੌਕੇ ਵਿਦੇਸ਼ਾਂ ਨੂੰ ਤੇਲ ਭੇਜ ਕੇ ਮੋਟੀ ਕਮਾਈ ਕਰ ਰਹੀਆਂ ਹਨ ਜਦਕਿ ਆਮ ਭਾਰਤ ਵਾਸੀ ਦਾ ਕਚੂਮਰ ਨਿਕਲਿਆ ਪਿਆ ਹੈ | ਇਸ ਮੌਕੇ ਤੇ ਬੀਬੀ ਬਿਮਲ ਕੌਰ, ਬੀਬੀ ਪਰਮਜੀਤ ਕੌਰ, ਬੀਬੀ ਹਰਜੀਤ ਕੌਰ, ਬੀਬੀ ਮਨਪ੍ਰੀਤ ਕੌਰ, ਗੁਰਵੀਰ ਸਿੰਘ, ਹਰਜੀਤ ਸਿੰਘ, ਸਵਰਨ ਸਿੰਘ, ਜਗੀਰ ਸਿੰਘ, ਸੁਖਵਿੰਦਰ ਸਿੰਘ, ਗੁਰਮੇਲ ਸਿੰਘ, ਨਿਰਵੈਰ ਸਿੰਘ, ਪਿਆਰਾ ਸਿੰਘ, ਹਰਦੀਪ ਸਿੰਘ, ਜੋਗਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਿਸਾਨ