31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਨਾਕਾਮ ਰਹੀ-ਖਾਨੋਵਾਲ, ਬਬਲਾ ਤੇ ਸੇਖੋਂ

ਅਜੀਤ ਡੈਸਕ 10-06-2026
ਕਪੂਰਥਲਾ, 9 ਜੂਨ (ਵਿਸ਼ੇਸ਼ ਪ੍ਰਤੀਨਿਧ)-ਆਮ ਆਦਮੀ ਪਾਰਟੀ ਦੀ ਸਰਕਾਰ ਹਰ ਮੁਹਾਜ਼ 'ਤੇ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ | ਇਹ ਗੱਲ ਸ਼ੋ੍ਰਮਣੀ ਅਕਾਲੀ ਦਲ ਦਿਹਾਤੀ ਕਪੂਰਥਲਾ ਦੇ ਪ੍ਰਧਾਨ ਹਰਜਿੰਦਰ ਸਿੰਘ ਖਾਨੋਵਾਲ, ਸ਼ਹਿਰੀ ਪ੍ਰਧਾਨ ਅਜੈ ਬਬਲਾ ਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਸੁਖਜਿੰਦਰ ਸਿੰਘ ਸੇਖੋਂ ਨੇ ਇਕ ਬਿਆਨ ਵਿਚ ਕਹੀ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅੱਜ ਕੋਈ ਵੀ ਵਰਗ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ ਤੇ ਰਾਜ ਵਿਚ ਵਾਪਰ ਰਹੀਆਂ ਕਤਲ, ਫਿਰੋਤੀਆਂ ਦੀਆਂ ਘਟਨਾਵਾਂ ਨੇ ਸਰਕਾਰ ਦੇ ਪ੍ਰਸ਼ਾਸਨਿਕ ਢਾਂਚੇ ਦੀ ਪੋਲ ਖੋਲ ਦਿੱਤੀ ਹੈ | ਅਕਾਲੀ ਆਗੂਆਂ ਨੇ ਮਖੂ ਵਿਚ ਇਕ ਵਪਾਰੀ ਦੀ ਅਣਪਛਾਤੇ ਵਿਅਕਤੀਆਂ ਵਲੋਂ ਹੱਤਿਆ ਕੀਤੇ ਜਾਣ ਦੇ ਮਾਮਲੇ ਦੀ ਨਿੰਦਾ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਤੁਰੰਤ ਗਿ੍ਫ਼ਤਾਰ ਕਰਕੇ ਸਖ਼ਤ ਸਜਾ ਦਿਵਾਈ ਜਾਵੇ | ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਦੇ ਆਗੂਆਂ ਨੇ ਹਰੇਕ ਵਰਗ ਦੇ ਲੋਕਾਂ ਨਾਲ ਵਾਅਦੇ ਕੀਤੇ ਸਨ ਤੇ ਆਪ ਦੀ ਸਰਕਾਰ ਦੇ ਰਾਜ ਦੇ ਸਾਢੇ 4 ਵਰ੍ਹੇ ਬੀਤ ਜਾਣ ਦੇ ਬਾਵਜੂਦ ਵੀ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਨਾਕਾਮ ਰਹੀ ਹੈ | ਉਨ੍ਹਾਂ ਕਿਹਾ ਕਿ ਬਦਲਾਅ ਦਾ ਨਾਅਰਾ ਦੇ ਕੇ ਸੱਤਾ 'ਤੇ ਕਾਬਜ ਹੋਈ ਆਮ ਆਦਮੀ ਪਾਰਟੀ ਲੋਕਾਂ ਦੀਆਂ ਆਸਾਂ 'ਤੇ ਖਰੀ ਨਹੀਂ ਉਤਰੀ, ਜਿਸ ਕਾਰਨ ਸਰਕਾਰ ਦੀ ਕਾਰਗੁਜ਼ਾਰੀ ਨੂੰ ਲੈ ਕੇ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਅਕਾਲੀ ਆਗੂਆਂ ਨੇ ਦਾਅਵਾ ਕੀਤਾ ਕਿ ਉਹ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਪੂਰਨ ਬਹੁਮਤ ਹਾਸਲ ਕਰਕੇ ਆਪਣੀ ਸਰਕਾਰ ਬਣਾਏਗਾ |

ਪਿਛਲੀ ਖ਼ਬਰ ਮੁੱਖ ਅਨਾਜ ਮੰਡੀ ਢਿਲਵਾਂ ਵਿਖੇ ਸੜਕਾਂ, ਬਿਜਲੀ ਦੀਆਂ ਨਵੀਆਂ ਲਾਈਨਾਂ ਤੇ ਹੋਰ ਸਰਬਪੱਖੀ ਵਿਕਾਸ ਜੰਗੀ ਪੱਧਰ 'ਤੇ ਆਰੰਭ-ਕ... ਅਗਲੀ ਖ਼ਬਰ ਢਿਲਵਾਂ ਨਜ਼ਦੀਕ ਅੱਜ ਤੋਂ ਝੋਨੇ ਦੀ ਲਵਾਈ ਹੋਈ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।