31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਸੇਵਾ ਮੁਕਤ ਕਰਮਚਾਰੀ ਲੋਕ ਭਲਾਈ ਜਥੇਬੰਦੀ ਦੀ ਮੀਟਿੰਗ ਹੋਈ <br/>

ਅਜੀਤ ਡੈਸਕ 10-06-2026
ਖਲਵਾੜਾ, 9 ਜੂਨ (ਮਨਦੀਪ ਸਿੰਘ ਸੰਧੂ)-ਸੇਵਾ ਮੁਕਤ ਕਰਮਚਾਰੀ ਲੋਕ ਭਲਾਈ ਜਥੇਬੰਦੀ (ਰਜਿ.) ਖਲਵਾੜਾ ਦੀ ਇਕ ਜ਼ਰੂਰੀ ਮੀਟਿੰਗ ਪ੍ਰਧਾਨ ਮਲਕੀਤ ਬੱਧਣ ਦੀ ਅਗਵਾਈ ਹੇਠ ਅਮਰਜੀਤ ਮਹਿਮੀ ਦੇ ਗ੍ਰਹਿ ਵਿਖੇ ਹੋਈ ਜਿਸ ਵਿਚ ਸਾਰੇ ਸਾਥੀਆਂ ਨੇ ਸ਼ਿਰਕਤ ਕੀਤੀ | ਇਸ ਮੌਕੇ ਪਿਛਲੇ ਮਹੀਨੇ ਕੀਤੇ ਗਏ ਕੰਮਾਂ ਦਾ ਲੇਖਾ ਜੋਖਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਸਰਕਾਰ ਪਾਸੋਂ ਡੀ ਏ ਦੀਆਂ ਬਕਾਇਆ ਪੰਜ ਕਿਸ਼ਤਾਂ ਜਾਰੀ ਕਰਨ ਦੀ ਮੰਗ ਕੀਤੀ ਅਤੇ ਖਲਵਾੜਾ ਤੋਂ ਵਾਹਦ ਖਸਤਾ ਹਾਲਤ ਸੜਕ ਦੁਬਾਰਾ ਬਣਾਉਣ ਦੀ ਅਤੇ ਖਲਵਾੜਾ ਤੋਂ ਬਿਸ਼ਨਪੁਰ ਵਾਲੀ ਕੱਚੀ ਸੜਕ ਨੂੰ ਪੱਕੀ ਬਣਾਉਣ ਦੀ ਵੀ ਮੰਗ ਕੀਤੀ | ਇਸ ਮੌਕੇ ਉਨ੍ਹਾਂ ਨੇ ਖਲਵਾੜਾ ਪਿੰਡ ਵਿਚਲੇ ਛੱਪੜ ਦੀ ਜਗ੍ਹਾ ਪਾਰਕ ਬਣਾਉਣ ਦੀ ਵੀ ਮੰਗ ਕੀਤੀ ਅਤੇ ਪਿੰਡ ਦੀ ਚੌਵੀ ਘੰਟੇ ਬਿਜਲੀ ਦੀ ਸਪਲਾਈ ਮੁੜ ਚਾਲੂ ਕਰਨ ਦੀ ਮੰਗ ਕੀਤੀ | ਇਸ ਮੌਕੇ ਸਾਬਕਾ ਪ੍ਰਧਾਨ ਚਮਨ ਲਾਲ ਜੋਸ਼, ਮਾਸਟਰ ਗਿਆਨ ਚੰਦ ਨਈਅਰ, ਰਾਮ ਲਾਲ, ਹਰੀ ਪਾਲ, ਸੋਹਣ ਲਾਲ, ਸਤਪਾਲ, ਅਮਰਜੀਤ ਮਹਿਮੀ, ਨੰਜੂ ਰਾਮ, ਸੁਰਜੀਤ, ਬਿੱਲਾ, ਗੁਰਮੀਤ ਸਿੰਘ ਅਤੇ ਗੀਤਾ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਨਹਿਰ 'ਚ ਸਿਰ ਕੱਟੇ ਤੇ ਪੈਰ ਬੰਨ੍ਹੇ ਬੱਚੇ ਦੀ ਮਿਲੀ ਲਾਸ਼ ਅਗਲੀ ਖ਼ਬਰ ਪੀ.ਐਮ.ਐਸ.ਐਮ.ਏ. ਦੇ 10 ਸਾਲ ਪੂਰੇ ਹੋਣ 'ਤੇ ਸੀ.ਐਚ.ਸੀ. ਟਿੱਬਾ 'ਚ ਕਰਵਾਇਆ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।