30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਨਸ਼ੇ ਦਾ ਸੇਵਨ ਕਰਨ ਵਾਲੇ ਪੰਜ ਨੌਜਵਾਨਾਂ ਖ਼ਿਲਾਫ਼ ਕੇਸ ਦਰਜ <br/>

ਅਜੀਤ ਡੈਸਕ 10-06-2026
ਫਗਵਾੜਾ, 9 ਜੂਨ (ਹਰਜੋਤ ਸਿੰਘ ਚਾਨਾ)-ਰਾਵਲਪਿੰਡੀ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਨਸ਼ੇ ਦਾ ਸੇਵਨ ਕਰਦੇ ਸਮੇਂ ਕਾਬੂ ਕਰਕੇ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ | ਐਸ.ਪੀ ਮਾਧਵੀ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੇ ਭੋਗਪੁਰ ਟੀ ਪੁਆਇੰਟ ਨੇੜੇ ਝਾੜੀਆਂ 'ਚੋਂ ਤਿੰਨ ਨੌਜਵਾਨਾਂ ਨੂੰ ਨਸ਼ੇ ਦਾ ਸੇਵਨ ਕਰਦੇ ਸਮੇਂ ਕਾਬੂ ਕੀਤਾ ਹੈ | ਨਾਮਜ਼ਦ ਕੀਤੇ ਨੌਜਵਾਨਾਂ ਦੀ ਪਛਾਣ ਸੁਖਜਿੰਦਰ ਸਿੰਘ ਪੁੱਤਰ ਦਲਜੀਤ ਸਿੰਘ, ਸੁਖਵਿੰਦਰ ਪੁੱਤਰ ਜੋਗਿੰਦਰਪਾਲ ਵਾਸੀਆਨ ਜਗਪਾਲਪੁਰ ਤੇ ਸੰਤੋਖ ਲਾਲ ਪੁੱਤਰ ਜਸਵੰਤ ਵਾਸੀ ਰਾਣੀਪੁਰ ਵਜੋਂ ਹੋਈ ਹੈ | ਇਸੇ ਤਰ੍ਹਾਂ ਸਤਨਾਮਪੁਰਾ ਪੁਲਿਸ ਨੇ ਦੋ ਨੌਜਵਾਨਾਂ ਨੂੰ ਹਦੀਆਬਾਦ ਨੇੜਿਓ ਨਸ਼ੇ ਦਾ ਸੇਵਨ ਕਰਦੇ ਸਮੇਂ ਕਾਬੂ ਕੀਤਾ ਹੈ | ਕਾਬੂ ਕੀਤੇ ਨੌਜਵਾਨਾਂ ਦੀ ਪਛਾਣ ਅਜੇ ਕੁਮਾਰ ਉਰਫ਼ ਅਜੇ ਪੁੱਤਰ ਤਰਲੋਕ ਚੰਦ ਵਾਸੀ ਮੁਹੱਲਾ ਪੀਰ ਨਿਆਨੇ ਸ਼ਾਹ ਹਦੀਆਬਾਦ ਤੇ ਰਵੀ ਕੁਮਾਰ ਉਰਫ਼ ਰਵੀ ਪੁੱਤਰ ਮੰਗਾ ਰਾਮ ਵਾਸੀ ਮੁਹੱਲਾ ਹਾਕੂਪੁਰਾ ਹਦੀਆਬਾਦ ਵਜੋਂ ਹੋਈ ਹੈ |

ਪਿਛਲੀ ਖ਼ਬਰ ਡੀਜ਼ਲ, ਗੈਸ ਤੇ ਖਾਦਾਂ ਦੇ ਰੇਟ ਵਧਣ ਨਾਲ ਕਿਸਾਨ ਤੇ ਮਜ਼ਦੂਰ ਮਹਿੰਗਾਈ ਦੇ ਬੋਝ ਹੇਠਾਂ ਦੱਬਿਆ ਜਾ ਰਿਹਾ ਹੈ-ਕਿਸਾਨ ਆਗੂ... ਅਗਲੀ ਖ਼ਬਰ ਕਿਸਾਨਾਂ ਤੇ ਨੌਜਵਾਨਾਂ ਨਾਲ ਮੌਜੂਦਾ ਸਰਕਾਰ ਵਿਤਕਰਾ ਕਰ ਰਹੀ ਹੈ-ਈਸ਼ਰਪ੍ਰੀਤ ਸਿੱਧੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।