30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਡੀਜ਼ਲ, ਗੈਸ ਤੇ ਖਾਦਾਂ ਦੇ ਰੇਟ ਵਧਣ ਨਾਲ ਕਿਸਾਨ ਤੇ ਮਜ਼ਦੂਰ ਮਹਿੰਗਾਈ ਦੇ ਬੋਝ ਹੇਠਾਂ ਦੱਬਿਆ ਜਾ ਰਿਹਾ ਹੈ-ਕਿਸਾਨ ਆਗੂ

ਅਜੀਤ ਡੈਸਕ 10-06-2026
ਭੁਲੱਥ, 9 ਜੂਨ (ਮਨਜੀਤ ਸਿੰਘ ਰਤਨ)-ਡੀਜ਼ਲ ਗੈਸ ਤੇ ਖਾਦਾਂ ਦੇ ਰੇਟ ਵਧਣ ਨਾਲ ਕਿਸਾਨ ਮਜ਼ਦੂਰ ਮਹਿੰਗਾਈ ਦੇ ਬੋਝ ਹੇਠ ਦੱਬਦੇ ਜਾ ਰਹੇ ਹਨ ਤੇ ਸਰਕਾਰ ਕੁੰਭਕਰਨ ਦੀ ਨੀਂਦ ਸੁੱਤੀ ਪਈ ਹੈ | ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ, ਸੁਖਜਿੰਦਰ ਸਿੰਘ ਪੰਡੋਰੀ ਸੀਨੀਅਰ ਮੀਤ ਪ੍ਰਧਾਨ, ਕਿਸਾਨ ਆਗੂ ਠੇਕੇਦਾਰ ਸੁਖਵਿੰਦਰ ਸਿੰਘ ਸ਼ੇਰ ਸਿੰਘ ਵਾਲਾ ਅਤੇ ਮੁਖ਼ਤਿਆਰ ਸਿੰਘ ਸੋਨੀ ਜ਼ੋਰਾਵਰ ਨੇ ਇੱਕ ਸਾਂਝੇ ਬਿਆਨ ਰਾਹੀਂ ਕੀਤਾ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਡੀਜ਼ਲ ਤੇ ਖਾਦ ਮਹਿੰਗੀ ਹੋਣ ਦੇ ਨਾਲ ਮਹਿੰਗਾਈ ਦੀ ਮਾਰ ਝੱਲਣੀ ਪੈ ਰਹੀ ਹੈ | ਕਿਸਾਨਾਂ ਦੇ ਅਗਾਂਹ ਝੋਨੇ ਦੀ ਬਿਜਾਈ ਲਈ ਅੱਠ ਘੰਟੇ ਬਿਜਲੀ ਲਗਾਤਾਰ ਦਿੱਤੀ ਜਾਵੇ ਤਾਂ ਕਿ ਕਿਸਾਨ ਆਪਣੀ ਫ਼ਸਲ ਦੀ ਬਿਜਾਈ ਟਾਈਮ ਸਿਰ ਕਰ ਸਕਣ ਤੇ ਖਾਦਾਂ ਤੇ ਬੀਜ ਦੀ ਸਪਲਾਈ ਸਮੇਂ ਸਿਰ ਮੁਹੱਈਆ ਕਰਵਾਈ ਜਾਵੇ ਅਤੇ ਸਹੀ ਰੇਟ ਤੇ ਕਿਸਾਨਾਂ ਨੂੰ ਖਾਦਾਂ ਦਿੱਤੀਆਂ ਜਾਣ | ਉਨ੍ਹਾਂ ਕਿਹਾ ਕਿ ਕਿਸਾਨ ਆਗੂ ਪੰਜਾਬ ਸਰਕਾਰ ਵੱਲੋਂ ਹੱਕੀ ਮੰਗਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਹਨ | ਉਨ੍ਹਾਂ ਕਿਸਾਨ, ਮੁਲਾਜ਼ਮਾਂ ਤੇ ਹੋਰ ਜਥੇਬੰਦੀਆਂ ਨੂੰ ਪੁਲਸ ਦੀ ਲਾਠੀ ਨਾਲ ਦਬਾਉਣ ਦੀ ਕੋਸ਼ਿਸ਼ ਕੀਤੇ ਜਾਣ ਦੀ ਸਖ਼ਤ ਨਿਖੇਧੀ ਕਰਦਿਆਂ ਪੰਜਾਬ ਸਰਕਾਰ ਨੂੰ ਸਖ਼ਤ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੀਆਂ ਹਰਕਤਾਂ ਤੁਰੰਤ ਬੰਦ ਕੀਤੀਆਂ ਜਾਣ ਨਹੀਂ ਤਾਂ ਪੰਜਾਬ ਦੇ ਲੋਕ ਅਗਲੀਆਂ ਵਿਧਾਨ ਸਭਾ ਚੋਣਾਂ ਵਿਚ ਇਸ ਦੇ ਹਿਸਾਬ ਦੇਣਗੇ |
ਪਿਛਲੀ ਖ਼ਬਰ ਦਇਆਵੰਤੀ ਫਾਊਾਡੇਸ਼ਨ ਨੇ ਬਲੱਡ ਬੈਂਕ ਵਿਖੇ ਲਗਾਇਆ ਅੱਖਾਂ ਦਾ ਪਹਿਲਾ ਫ਼੍ਰੀ ਚੈੱਕਅੱਪ ਤੇ ਆਪ੍ਰੇਸ਼ਨ ਕੈਂਪ ਅਗਲੀ ਖ਼ਬਰ ਨਸ਼ੇ ਦਾ ਸੇਵਨ ਕਰਨ ਵਾਲੇ ਪੰਜ ਨੌਜਵਾਨਾਂ ਖ਼ਿਲਾਫ਼ ਕੇਸ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।