ਫਗਵਾੜਾ, 10 ਜੂਨ (ਹਰਜੋਤ ਸਿੰਘ ਚਾਨਾ)- ਕਾਂਗਰਸ ਦੇ ਐਸ.ਸੀ. ਡਿਪਾਰਟਮੈਂਟ ਪੰਜਾਬ ਵਲੋਂ ਫਗਵਾੜਾ (ਅਰਬਨ) ਦੇ ਨਵ-ਨਿਯੁਕਤ ਚੇਅਰਮੈਨ ਕੁਲਵਿੰਦਰ ਸਿੰਘ ਬੱਬੂ ਬਾਂਸਲ ਨੇ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ (ਰਿਟਾ.ਆਈ.ਏ.ਐਸ.) ਦੇ ਗ੍ਰਹਿ ਵਿਖੇ ਉਨ੍ਹਾਂ ਦੇ ਨਾਲ ਮੁਲਾਕਾਤ ਕੀਤੀ | ਇਸ ਦੌਰਾਨ ਵਿਧਾਇਕ ਧਾਲੀਵਾਲ ਨੇ ਬੱਬੂ ਬਾਂਸਲ ਨੂੰ ਐਸ.ਸੀ. ਡਿਪਾਰਟਮੈਂਟ ਫਗਵਾੜਾ (ਅਰਬਨ) ਦਾ ਚੇਅਰਮੈਨ ਬਣਨ 'ਤੇ ਵਧਾਈਆਂ ਦਿੱਤੀਆਂ ਤੇ ਭਰੋਸਾ ਜਤਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ | ਧਾਲੀਵਾਲ ਨੇ ਕਿਹਾ ਕਿ ਫਗਵਾੜਾ ਅਰਬਨ ਦੇ ਸਮੂਹ ਐਸ.ਸੀ. ਭਾਈਚਾਰੇ ਨੂੰ ਕਾਂਗਰਸ ਪਾਰਟੀ ਦੇ ਝੰਡੇ ਹੇਠ ਇਕਜੁੱਟ ਕਰਕੇ ਅਗਲੀਆਂ ਵਿਧਾਨਸਭਾ ਚੋਣਾਂ ਦੀ ਤਿਆਰੀ ਕੀਤੀ ਜਾਵੇ | ਉਨ੍ਹਾਂ ਕਿਹਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਸਮੂਹ ਐਸ.ਸੀ. ਭਾਈਚਾਰੇ ਵਲੋਂ ਕਾਂਗਰਸ ਦੇ ਹੱਥ ਮਜ਼ਬੂਤ ਕਰਦੇ ਹੋਏ ਫਗਵਾੜਾ ਵਿਧਾਨਸਭਾ ਸੀਟ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਪਾਰਟੀ ਦੀ ਝੋਲੀ 'ਚ ਪਾਈ ਜਾਵੇਗੀ ਤੇ ਸੂਬੇ 'ਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਦਾ ਰਾਹ ਪੱਧਰਾ ਕੀਤਾ ਜਾਵੇਗਾ | ਇਸ ਮੌਕੇ ਐਸ.ਸੀ. ਡਿਪਾਰਟਮੈਂਟ ਪੰਜਾਬ ਦੇ ਸੂਬਾ ਜਨਰਲ ਸਕੱਤਰ ਲਾਜਪਤ ਰਾਏ, ਜ਼ਿਲ੍ਹਾ ਕਪੂਰਥਲਾ ਦੇ ਚੇਅਰਮੈਨ ਚਰਨਜੀਤ ਹੰਸ ਤੇ ਰੂਰਲ ਦੇ ਚੇਅਰਮੈਨ ਵਰਿੰਦਰ ਸਿੰਘ ਨਰੂੜ ਤੋਂ ਇਲਾਵਾ ਆਦਿ ਹਾਜ਼ਰ ਸਨ |