29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਆਊਟ ਸੋਰਸ ਕਾਮਿਆਂ ਵਲੋਂ ਬਿਜਲੀ ਬੋਰਡ ਦੀ ਮੈਨੇਜਮੈਂਟ ਖ਼ਿਲਾਫ਼ ਧਰਨਾ

ਅਜੀਤ ਡੈਸਕ 11-06-2026
ਫਗਵਾੜਾ, 10 ਜੂਨ (ਹਰਜੋਤ ਸਿੰਘ ਚਾਨਾ)-ਪਾਵਰਕਾਮ ਐਂਡ ਟਰਾਂਸਕੋ ਤਾਲਮੇਲ ਕਮੇਟੀ ਦੇ ਸੱਦੇ 'ਤੇ ਅੱਜ ਆਊਟ ਸੋਰਸ ਕਾਮਿਆਂ ਵਲੋਂ ਸਥਾਨਕ ਪੀ.ਐਸ.ਪੀ.ਸੀ.ਐਲ. ਬੰਗਾ ਰੋਡ ਸਟੋਰ ਵਿਖੇ ਰੋਸ ਧਰਨਾ ਦਿੱਤਾ ਗਿਆ | ਧਰਨਾਕਾਰੀ ਕਾਮਿਆਂ ਵਲੋਂ ਬਿਜਲੀ ਬੋਰਡ ਦੀ ਮੈਨੇਜਮੈਂਟ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਧਰਨੇ ਦੌਰਾਨ ਆਗੂਆਂ ਨੇ ਦੱਸਿਆ ਕਿ ਬਿਜਲੀ ਬੋਰਡ ਦੀ ਮੈਨੇਜਮੈਂਟ ਵਲੋਂ ਪਿਛਲੇ ਦਿਨੀਂ ਜਥੇਬੰਦੀ ਨਾਲ ਹੋਈ ਸਹਿਮਤੀ ਦੇ ਬਾਵਜੂਦ ਵੀ ਨੋਟੀਫ਼ਿਕੇਸ਼ਨ ਨਹੀਂ ਕੀਤਾ ਗਿਆ | ਉਸ ਦੇ ਵਿਰੋਧ 'ਚ ਪੀ.ਐਸ.ਪੀ.ਸੀ.ਐਲ. ਤੇ ਪੀ.ਐਸ.ਟੀ.ਸੀ.ਐਲ. ਕੰਟਰੈਕਚੁਅਲ ਵਰਕਰਜ਼ ਯੂਨੀਅਨ ਪੰਜਾਬ ਦੇ ਝੰਡੇ ਹੇਠ ਪੀ.ਐਸ.ਪੀ.ਸੀ.ਐਲ. ਆਊਟ ਸੋਰਸ ਕਾਮਿਆਂ ਵਲੋਂ ਆਪਣੀਆਂ ਮੰਗਾਂ ਰੱਖੀਆਂ ਗਈਆਂ ਹਨ | ਆਗੂਆਂ ਨੇ ਦੱਸਿਆ ਕਿ ਉਨ੍ਹਾਂ ਇਸ ਸਬੰਧ 'ਚ ਬਿਜਲੀ ਮੰਤਰੀ ਪੰਜਾਬ ਦੇ ਵੀ ਧਿਆਨ ਹਿੱਤ ਲਿਆਂਦਾ ਪਰ ਉਸ ਦਾ ਅਜੇ ਤੱਕ ਕੋਈ ਵੀ ਸਿੱਟਾ ਨਹੀਂ ਨਿਕਲਿਆ | ਉਨ੍ਹਾਂ ਕਿਹਾ ਕਿ ਕਾਮਿਆਂ ਦੀਆਂ ਮੰਗਾਂ ਪ੍ਰਵਾਨ ਹੋਣ ਤੱਕ ਤੇ ਨੋਟੀਫ਼ਿਕੇਸ਼ਨ ਜਾਰੀ ਕਰਨ ਤੱਕ ਸੰਘਰਸ਼ ਜਾਰੀ ਰਹੇਗਾ | ਇਸ ਮੌਕੇ ਸੰਨੀ, ਸਤਪਾਲ, ਵਿਜੇ ਕੁਮਾਰ, ਪਰਮਜੀਤ ਸਿੰਘ, ਬੂਟਾ ਸਿੰਘ ਰਾਜ ਕੁਮਾਰ, ਤਜਿੰਦਰ ਸਿੰਘ, ਕੁਲਵੀਰ ਸਿੰਘ, ਗੁਰਿੰਦਰ ਸਿੰਘ, ਮਨਪ੍ਰੀਤ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਐੱਸ. ਆਈ. ਆਰ. ਦੇ ਸਬੰਧ ਵਿਚ ਚੋਣ ਅਮਲੇ ਦੀ ਵਿਸ਼ੇਸ਼ ਟਰੇਨਿੰਗ 11 ਤੇ 12 ਨੂੰ - ਅਕਾਸ਼ ਬਾਂਸਲ ਅਗਲੀ ਖ਼ਬਰ ਆੜ੍ਹਤੀ ਐਸੋਸੀਏਸ਼ਨ ਦੀ ਮੀਟਿੰਗ ਵਿਚ ਆੜ੍ਹਤੀਆਂ ਦੀ ਸਮੱਸਿਆ ਬਾਰੇ ਹੋਈ ਵਿਚਾਰ ਚਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।