29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਐੱਸ. ਆਈ. ਆਰ. ਦੇ ਸਬੰਧ ਵਿਚ ਚੋਣ ਅਮਲੇ ਦੀ ਵਿਸ਼ੇਸ਼ ਟਰੇਨਿੰਗ 11 ਤੇ 12 ਨੂੰ - ਅਕਾਸ਼ ਬਾਂਸਲ

ਅਜੀਤ ਡੈਸਕ 11-06-2026
ਕਪੂਰਥਲਾ, 10 ਜੂਨ (ਅਮਰਜੀਤ ਕੋਮਲ)-ਸਪੈਸ਼ਲ ਇੰਟੈਸਿਵ ਰਿਵੀਜ਼ਨ (ਐਸ.ਆਈ.ਆਰ.) ਦੇ ਸਬੰਧ ਵਿਚ ਜ਼ਿਲ੍ਹਾ ਪੱਧਰ 'ਤੇ ਚੋਣ ਅਮਲੇ ਲਈ ਵਿਸ਼ੇਸ਼ ਟਰੇਨਿੰਗ 11 ਜੂਨ ਨੂੰ ਦੁਪਹਿਰ 2 ਵਜੇ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਦੇ 40 ਅਸੈਂਬਲੀ ਲੈਵਲ ਮਾਸਟਰ ਟਰੇਨਰ, ਡੀ.ਈ.ਓ. ਕਪੂਰਥਲਾ ਦੇ 10 ਸਟਾਫ਼ ਮੈਂਬਰਾਂ ਸਮੇਤ ਸਾਰੇ ਈ.ਆਰ.ਓਜ਼/ ਏ.ਈ.ਆਰ.ਓਜ਼ ਦੇ 20 ਟੈਕਨੀਕਲ ਤੇ ਕਲੈਰੀਕਲ ਸਟਾਫ਼ ਨੂੰ ਵਿਸ਼ੇਸ਼ ਟਰੇਨਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕਪੂਰਥਲਾ ਦੇ ਮੀਟਿੰਗ ਹਾਲ ਵਿਚ ਕਰਵਾਈ ਜਾਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕਾਸ਼ ਬਾਂਸਲ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਦੱਸਿਆ ਕਿ ਇਸੇ ਤਰ੍ਹਾਂ 12 ਜੂਨ ਨੂੰ ਸਵੇਰੇ 10 ਵਜੇ ਵਿਧਾਨ ਸਭਾ ਹਲਕਾ ਭੁਲੱਥ ਅਤੇ ਵਿਧਾਨ ਸਭਾ ਹਲਕਾ ਕਪੂਰਥਲਾ ਦੇ 38 ਸੁਪਰਵਾਈਜ਼ਰ ਤੇ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਤੇ ਵਿਧਾਨ ਸਭਾ ਹਲਕਾ ਫਗਵਾੜਾ ਦੇ 39 ਸੁਪਰਵਾਈਜ਼ਰਾਂ ਦੀ ਟਰੇਨਿੰਗ ਹੋਵੇਗੀ | ਜ਼ਿਲ੍ਹਾ ਚੋਣ ਅਫ਼ਸਰ ਨੇ ਸਬੰਧਿਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਿਸ਼ੇਸ਼ ਟਰੇਨਿੰਗ ਲਈ ਨਿਰਧਾਰਿਤ ਮਿਤੀ ਤੇ ਸਮੇਂ ਅਨੁਸਾਰ ਟਰੇਨਿੰਗ ਵਿਚ ਹਾਜ਼ਰ ਹੋਣਾ ਯਕੀਨੀ ਬਣਾਉਣ |
ਪਿਛਲੀ ਖ਼ਬਰ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਵਿਚਲੇ ਇਤਰਾਜ਼ਾਂ ਨੂੰ ਸਰਕਾਰ ਤੁਰੰਤ ਦੂਰ ਕਰੇ- ਜਥੇ. ਕਲਿਆਣ ਅਗਲੀ ਖ਼ਬਰ ਆਊਟ ਸੋਰਸ ਕਾਮਿਆਂ ਵਲੋਂ ਬਿਜਲੀ ਬੋਰਡ ਦੀ ਮੈਨੇਜਮੈਂਟ ਖ਼ਿਲਾਫ਼ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।