ਫਗਵਾੜਾ, 10 ਜੂਨ (ਅਸ਼ੋਕ ਕੁਮਾਰ ਵਾਲੀਆ)-ਡੇਰਾ ਸੰਤ ਬਾਬਾ ਫੂਲ ਨਾਥ, ਸੰਤ ਬਾਬਾ ਬ੍ਰਹਮ ਨਾਥ ਨਾਨਕ ਨਗਰੀ ਜੀ.ਟੀ. ਰੋਡ ਚਹੇੜੂ ਵਿਖੇ 75ਵਾਂ ਸਾਲਾਨਾ ਜੋੜ ਮੇਲਾ ਮੁੱਖ ਗੱਦੀਨਸ਼ੀਨ ਸੇਵਾਦਾਰ ਸੰਤ ਕਿ੍ਸ਼ਨ ਨਾਥ ਦੀ ਅਗਵਾਈ ਵਿਚ ਯਾਦਗਾਰੀ ਹੋ ਨਿੱਬੜਿਆ | ਧਾਰਮਿਕ ਦੀਵਾਨਾਂ 'ਚ ਭਾਈ ਪ੍ਰਵੀਨ ਕੁਮਾਰ ਹੈੱਡ ਗ੍ਰੰਥੀ ਡੇਰਾ ਚਹੇੜੂ, ਭਾਈ ਮੰਗਤ ਰਾਮ ਮਹਿਮੀ ਦਕੋਹੇ ਵਾਲੇ, ਨੰਗਲ ਕਰਾਰ ਖਾਂ ਵਾਲੀਆਂ ਬੀਬੀਆਂ ਦੇ ਜਥੇ, ਸੰਤ ਬਾਬਾ ਫੂਲ ਨਾਥ ਸੰਗੀਤ ਮੰਡਲੀ ਡੇਰਾ ਚਹੇੜੂ, ਸੰਤ ਬਾਬਾ ਬ੍ਰਹਮ ਨਾਥ ਭਜਨ ਮੰਡਲੀ ਡੇਰਾ ਚਹੇੜੂ, ਗਾਇਕਾ ਬੇਬੀ ਸਾਨੀਆਂ ਸ਼ੇਖੁਪੁਰਾ, ਸਤਿਗੁਰੂ ਰਵਿਦਾਸ ਪਬਲਿਕ ਸਕੂਲ ਜੈਤੇਵਾਲੀ ਦੇ ਬੱਚਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਸਮਾਗਮ ਦੌਰਾਨ ਸੰਤ ਕ੍ਰਿਸ਼ਨ ਨਾਥ ਜੀ ਨੇ ਸੰਗਤਾਂ ਨੂੰ ਸੰਬੋਧਨ ਕੀਤਾ | ਪੰਜਾਬੀ ਗਾਇਕਾ ਗਿੰਨੀ ਮਾਹੀ ਨੇ ਧਾਰਮਿਕ ਗੀਤਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਸਟੇਜ ਸਕੱਤਰ ਦੀ ਭੂਮਿਕਾ ਸੈਕਟਰੀ ਕਮਲਜੀਤ ਖੋਥੜਾਂ ਵੱਲੋਂ ਨਿਭਾਈ ਗਈ | ਇਸ ਮੌਕੇ ਸੰਤ ਅਵਤਾਰ ਦਾਸ ਚਹੇੜੂ, ਸੰਤ ਟਹਿਲ ਨਾਥ ਨੰਗਲ ਖੇੜਾ ਵਾਲੇ, ਬਾਬਾ ਅਸ਼ੋਕ ਚੱਕਰਵਰਤੀ ਅਤੇ ਹੋਰ ਮਹਾਂਪੁਰਸ਼ਾਂ ਤੋਂ ਇਲਾਵਾ ਬਸਪਾ ਪੰਜਾਬ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਵੀ ਆਪਣੇ ਸਾਥੀਆਂ ਸਮੇਤ ਸਮਾਗਮਾਂ ਵਿਚ ਪੁੱਜੇ | ਇਨ੍ਹਾਂ ਸਮਾਗਮਾਂ ਦੌਰਾਨ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਵੀ ਲਗਾਏ ਗਏ | ਸਮਾਗਮਾਂ ਮੌਕੇ ਤੇ ਸਤਿਗੁਰੂ ਰਵਿਦਾਸ ਪਬਲਿਕ ਸਕੂਲ ਜੈਤੇਵਾਲੀ, ਮਾਤਾ ਸਵਿੱਤਰੀ ਬਾਈ ਫੂਲੇ ਮੁਫ਼ਤ ਟਿਊਸ਼ਨ ਸੈਂਟਰ ਦੇ ਵੱਖ ਵੱਖ ਖੇਤਰਾਂ ਵਿਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸੰਤ ਕ੍ਰਿਸ਼ਨ ਨਾਥ ਤੇ ਪ੍ਰਬੰਧਕਾਂ ਵੱਲੋਂ ਉਚੇਚੇ ਤੌਰ 'ਤੇ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ | ਇਨ੍ਹਾਂ ਸਮਾਗਮਾਂ ਮੌਕੇ 'ਤੇ ਸੇਵਾਦਾਰ ਭੁੱਲਾ ਰਾਮ ਸੁਮਨ, ਧਰਮਪਾਲ ਕਲੇਰ, ਜਸਵਿੰਦਰ ਬਿੱਲਾ, ਸਦਾਨੰਦ ਕਲੇਰ, ਤਿਲਕ ਰਾਜ ਕਲੇਰ, ਰਾਮ ਪ੍ਰਕਾਸ਼ ਸੁਆਣ, ਰੋਸ਼ਨ ਢੰਡਾ, ਸੁਮਿੱਤਰੀ ਦੇਵੀ ਸਰਪੰਚ, ਹਰਜਿੰਦਰ ਬੰਗਾ, ਲਸ਼ਮਣ ਦਾਸ ਮਾਣੀ ਮੈਂਬਰ ਸੰਤ ਬਾਬਾ ਫੂਲ ਨਾਥ ਸਪੋਰਟਸ ਕਲੱਬ, ਸੂਬੇਦਾਰ ਲਹਿੰਬਰ ਸਿੰਘ, ਜੀਤ ਰਾਮ ਸਾਬਕਾ ਸਰਪੰਚ ਆਦਿ ਹਾਜ਼ਰ ਸਨ |