ਫਗਵਾੜਾ, 10 ਜੂਨ (ਅਸ਼ੋਕ ਕੁਮਾਰ ਵਾਲੀਆ)-ਪੀ.ਡਬਲਯੂ.ਡੀ. ਵਰਕਰਜ਼ ਯੂਨੀਅਨ ਬਰਾਂਚ ਜਲੰਧਰ ਦੇ ਪ੍ਰਧਾਨ ਮੇਜਰ ਸਿੰਘ ਸੈਣੀ ਨੇ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਤੇ ਕੀਤੇ ਜਾ ਰਹੇ ਅੱਤਿਆਚਾਰ ਦੀ ਸਖ਼ਤ ਸ਼ਬਦਾਂ ਵਿਖੇ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਤੇ ਇਸ ਤਰ੍ਹਾਂ ਦੇ ਹੱਥਕੰਡੇ ਵਰਤ ਕੇ ਲੋਕਤੰਤਰ ਦਾ ਘਾਣ ਕਰ ਰਹੀ ਹੈ | ਮੇਜਰ ਸਿੰਘ ਸੈਣੀ ਨੇ ਆਖਿਆ ਕਿ ਹਰ ਇੱਕ ਨੂੰ ਹੱਕ ਹੈ ਆਪਣੀ ਮੰਗ ਰੱਖਣ ਦਾ ਪਰ ਪੰਜਾਬ ਸਰਕਾਰ ਪਰਚਿਆਂ ਦੀਆਂ ਧਮਕੀਆਂ ਦੇਣ ਲੱਗ ਪਈ | ਮੇਜਰ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਦਾ ਮੁਲਾਜ਼ਮ ਪੰਜਾਬ ਸਰਕਾਰ ਦੀ ਇਸ ਧੱਕੇਸ਼ਾਹੀ ਦਾ ਡਟਕੇ ਵਿਰੋਧ ਕਰੇਗਾ ਅਤੇ 2027 ਵਿਚ ਪੰਜਾਬ ਸਰਕਾਰ ਨੂੰ ਚੱਲਦਾ ਕਰਨ ਲਈ ਸਭ ਤੋ ਵੱਧ ਰੋਲ ਪੰਜਾਬ ਦੇ ਮੁਲਾਜ਼ਮ ਅਦਾ ਕਰਨਗੇ | ਮੇਜਰ ਸਿੰਘ ਸੈਣੀ ਨੇ ਆਖਿਆ ਕਿ ਪੰਜਾਬ ਸਰਕਾਰ ਤੇ ਹਾਈਕੋਰਟ ਦੀ ਵੀ ਪ੍ਰਵਾਹ ਨਹੀਂ ਕਰਦੀ ਅਤੇ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਵੀ ਮਾਰ ਲਿਆ |