28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਅੰਗਹੀਣ ਵਿਅਕਤੀਆਂ ਵਲੋਂ ਸਿਵਲ ਹਸਪਤਾਲ 'ਚ ਰੋਸ ਪ੍ਰਦਰਸ਼ਨ

ਅਜੀਤ ਡੈਸਕ 11-06-2026
ਫਗਵਾੜਾ, 10 ਜੂਨ (ਹਰਜੋਤ ਸਿੰਘ ਚਾਨਾ)- ਅੰਗਹੀਣ ਵਿਅਕਤੀਆਂ ਦੀ ਭਲਾਈ ਲਈ ਸਿਵਲ ਹਸਪਤਾਲ ਫਗਵਾੜਾ ਵਿਚ ਲੱਗੇ ਵਿਸ਼ੇਸ਼ ਕੈਂਪ ਦੌਰਾਨ ਯੋਗ ਪ੍ਰਬੰਧ ਨਾ ਹੋਣ ਦੇ ਦੋਸ਼ ਲਗਾਉਂਦਿਆਂ ਅੰਗਹੀਣਾਂ ਨੇ ਹਸਪਤਾਲ ਪ੍ਰਬੰਧਾਂ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਅਤੇ ਨਾਅਰੇਬਾਜ਼ੀ ਕੀਤੀ | ਗੱਲਬਾਤ ਕਰਦਿਆਂ ਪਲਵਿੰਦਰ ਕੁਮਾਰ, ਮੋਹਨ ਲਾਲ ਅਤੇ ਹੋਰਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਪਹਿਲਾਂ ਐਸ.ਡੀ.ਐਮ. ਨੂੰ ਮੰਗ ਪੱਤਰ ਦੇ ਕੇ ਆਪਣੇ ਸਰਟੀਫਿਕੇਟਾਂ ਵਿਚ ਮੌਜੂਦ ਤਰੁੱਟੀਆਂ ਦੂਰ ਕਰਵਾਉਣ ਦੀ ਮੰਗ ਕੀਤੀ ਸੀ | ਇਸ ਦੇ ਤਹਿਤ ਉਨ੍ਹਾਂ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਕੈਂਪ ਵਿਚ ਆਉਣ ਲਈ ਸਮਾਂ ਦਿੱਤਾ ਗਿਆ ਸੀ | ਉਨ੍ਹਾਂ ਦਾ ਦੋਸ਼ ਸੀ ਕਿ ਨਿਰਧਾਰਿਤ ਸਮੇਂ ਦੌਰਾਨ ਹਸਪਤਾਲ ਵਿਚ ਬੈਠਣ, ਰਜਿਸਟਰੇਸ਼ਨ ਅਤੇ ਜਾਂਚ ਸੰਬੰਧੀ ਲੋੜੀਂਦੇ ਪ੍ਰਬੰਧ ਨਹੀਂ ਸਨ, ਜਿਸ ਕਾਰਨ ਉਨ੍ਹਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ | ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਅੰਗਹੀਣ ਵਿਅਕਤੀਆਂ ਲਈ ਅਜਿਹੇ ਕੈਂਪਾਂ ਵਿਚ ਵਿਸ਼ੇਸ਼ ਸੁਵਿਧਾਵਾਂ ਹੋਣੀਆਂ ਚਾਹੀਦੀਆਂ ਹਨ ਤਾਂ ਜੋ ਉਨ੍ਹਾਂ ਨੂੰ ਇੱਧਰ-ਉੱਧਰ ਭਟਕਣਾ ਨਾ ਪਵੇ | ਦੂਜੇ ਪਾਸੇ ਸਿਵਲ ਹਸਪਤਾਲ ਦੀ ਐਸ.ਐਮ.ਓ. ਡਾ. ਸਿਮਰਜੀਤ ਕੌਰ ਨੇ ਕਿਹਾ ਕਿ ਹੱਡੀਆਂ ਦੇ ਡਾਕਟਰ ਨੂੰ ਇੱਕ ਜ਼ਰੂਰੀ ਅਪਰੇਸ਼ਨ ਕਰਨਾ ਪਿਆ, ਜਿਸ ਕਾਰਨ ਕੈਂਪ ਦੀ ਕਾਰਵਾਈ ਵਿਚ ਦੇਰੀ ਹੋਈ | ਉਨ੍ਹਾਂ ਨੇ ਦੱਸਿਆ ਕਿ ਦੇਰੀ ਤੋਂ ਬਾਅਦ ਸਾਰੇ ਆਏ ਵਿਅਕਤੀਆਂ ਦੇ ਮਾਮਲੇ ਸੁਣੇ ਗਏ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਕਰ ਦਿੱਤੀਆਂ ਗਈਆਂ ਹਨ |
ਪਿਛਲੀ ਖ਼ਬਰ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਸੁਨੀਲ ਚੰਮ 'ਆਪ' ਵਿਚ ਸ਼ਾਮਿਲ ਅਗਲੀ ਖ਼ਬਰ ਮੇਜਰ ਸਿੰਘ ਸੈਣੀ ਨੇ ਪੰਜਾਬ ਦੇ ਮੁਲਾਜ਼ਮਾਂ 'ਤੇ ਪੰਜਾਬ ਸਰਕਾਰ ਵਲੋਂ ਅੱਤਿਆਚਾਰ ਕਰਨ ਦੀ ਕੀਤੀ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।