18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਐੱਸ.ਆਈ.ਆਰ. ਸੰਬੰਧੀ ਜ਼ਿਲ੍ਹਾ ਪੱਧਰੀ ਚੋਣ ਅਮਲੇ ਦੀ ਹੋਈ ਵਿਸ਼ੇਸ਼ ਟਰੇਨਿੰਗ

ਅਜੀਤ ਡੈਸਕ 12-06-2026
ਕਪੂਰਥਲਾ, 11 ਜੂਨ (ਵਿ.ਪ੍ਰ.)-ਸਪੈਸ਼ਲ ਇੰਟੈਸਿਵ ਰਿਵੀਜ਼ਨ ਐੱਸ.ਆਈ.ਆਰ. ਦੇ ਸਬੰਧ ਵਿਚ ਅੱਜ ਜ਼ਿਲ੍ਹਾ ਪੱਧਰੀ ਚੋਣ ਅਮਲੇ ਦੀ ਟਰੇਨਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਚੋਣ ਤਹਿਸੀਲਦਾਰ ਅਰਮਿੰਦਰ ਸਿੰਘ ਦੀ ਦੇਖ ਰੇਖ ਹੇਠ ਕਰਵਾਈ ਗਈ | ਜਿਸ ਵਿਚ ਜ਼ਿਲ੍ਹਾ ਚੋਣ ਅਫ਼ਸਰ ਅਕਾਸ਼ ਬਾਂਸਲ ਕਮ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਸਬੰਧਿਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਪੈਸ਼ਲ ਇੰਟੈਸਿਵ ਰਿਵੀਜ਼ਨ ਦੌਰਾਨ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ | ਉਨ੍ਹਾਂ ਕਿਹਾ ਕਿ 12 ਜੂਨ ਨੂੰ ਸਵੇਰੇ 10 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਵਿਧਾਨ ਸਭਾ ਹਲਕਾ ਕਪੂਰਥਲਾ, ਭੁਲੱਥ, ਫਗਵਾੜਾ ਤੇ ਸੁਲਤਾਨਪੁਰ ਲੋਧੀ ਦੇ ਸੁਪਰਵਾਈਜ਼ਰਾਂ ਦੀ ਟਰੇਨਿੰਗ ਹੋਵੇਗੀ | ਉਨ੍ਹਾਂ ਸਮੂਹ ਸੁਪਰਵਾਈਜ਼ਰ ਨੂੰ ਇਸ ਟਰੇਨਿੰਗ ਵਿਚ ਹਾਜ਼ਰ ਹੋਣ ਦੀ ਹਦਾਇਤ ਕੀਤੀ ਤੇ ਕਿਹਾ ਇਸ ਵਿਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ |
ਪਿਛਲੀ ਖ਼ਬਰ ਅੰਬੇਡਕਰ ਸੈਨਾ ਆਫ਼ ਇੰਡੀਆ ਵਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਨੀਟ ਦੀ ਪ੍ਰੀਖਿਆ ਦੇਣ ਜਾਣ ਵਾਲੇ ਵਿਦਿਆਰਥੀਆਂ ਦੇ ਨਾਲ ਇੱਕ ਪਰਿਵਾਰਕ ਮੈਂਬਰ ਨੂੰ ਵੀ ਮਿਲੇਗੀ ਸਰਕਾਰੀ ਬੱਸਾਂ ਵਿਚ ਮੁਫ਼ਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।