19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਮਨਰੇਗਾ ਕਰਮਚਾਰੀਆਂ ਨੇ ਪੱਕੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਚੇਅਰਮੈਨ ਖੱਦਰ ਨੂੰ ਸੌਂਪਿਆ ਮੰਗ-ਪੱਤਰ

ਅਜੀਤ ਡੈਸਕ 12-06-2026
ਨਡਾਲਾ, 11 ਜੂਨ (ਰਘਬਿੰਦਰ ਸਿੰਘ)-ਬੀਡੀਪੀਓ ਦਫ਼ਤਰ ਨਡਾਲਾ, ਵਿਖੇ ਨਰੇਗਾ ਕਰਮਚਾਰੀ ਯੂਨੀਅਨ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਚੱਲ ਰਹੇ ਧਰਨੇ ਦੌਰਾਨ ਅੱਜ ਬਲਾਕ ਸੰਮਤੀ ਨਡਾਲਾ ਦੇ ਚੇਅਰਮੈਨ ਜਗਤਾਰ ਸਿੰਘ ਹੈਪੀ ਖੱਦਰ ਨੂੰ ਮੰਗ ਪੱਤਰ ਸੌਂਪਿਆ ਗਿਆ | ਇਹ ਮੰਗ ਪੱਤਰ ਮਗਨਰੇਗਾ ਕਰਮਚਾਰੀ ਯੂਨੀਅਨ ਦੇ ਬਲਾਕ ਪ੍ਰਧਾਨ ਗੁਰਮੀਤ ਸਿੰਘ ਦੀ ਅਗਵਾਈ ਹੇਠ ਦਿੱਤਾ ਗਿਆ | ਯੂਨੀਅਨ ਆਗੂਆਂ ਨੇ ਚੇਅਰਮੈਨ ਨੂੰ ਅਪੀਲ ਕੀਤੀ ਕਿ ਮਗਨਰੇਗਾ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਸਰਕਾਰ ਤੱਕ ਪਹੁੰਚਾਇਆ ਜਾਵੇ ਅਤੇ ਕਰਮਚਾਰੀਆਂ ਨੂੰ ਜਲਦ ਤੋਂ ਜਲਦ ਪੱਕਾ ਕੀਤਾ ਜਾਵੇ | ਯੂਨੀਅਨ ਆਗੂਆਂ ਨੇ ਕਿਹਾ ਕਿ ਮਗਨਰੇਗਾ ਕਰਮਚਾਰੀ ਕਈ ਸਾਲਾਂ ਤੋਂ ਘੱਟ ਤਨਖ਼ਾਹ ਅਤੇ ਅਸਥਾਈ ਸੇਵਾਵਾਂ ਦੇ ਆਧਾਰ 'ਤੇ ਕੰਮ ਕਰ ਰਹੇ ਹਨ, ਜਿਸ ਕਾਰਨ ਉਨ੍ਹਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਮੰਗ ਕੀਤੀ ਕਿ ਸਰਕਾਰ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਮੰਨਦੇ ਹੋਏ ਉਨ੍ਹਾਂ ਨੂੰ ਰੈਗੂਲਰ ਕਰੇ | ਇਸ ਮੌਕੇ ਸ੍ਰੀਮਤੀ ਸੋਨੀਆ (ਏ.ਪੀ.ਓ.), ਮਨਵਿੰਦਰ ਸਿੰਘ ਸਿੱਧੂ, ਗਗਨਦੀਪ ਚੌਕੜੀਆਂ (ਤਕਨੀਕੀ ਸਹਾਇਕ), ਮਿਸ ਅਮਨਦੀਪ ਕੌਰ (ਕੰਪਿਊਟਰ ਸਹਾਇਕ), ਮੰਗਲ, ਇਕਬਾਲ (ਜੀ.ਆਰ.ਐਸ.) ਸਮੇਤ ਹੋਰ ਕਰਮਚਾਰੀ ਵੀ ਹਾਜ਼ਰ ਸਨ | ਚੇਅਰਮੈਨ ਜਗਤਾਰ ਸਿੰਘ ਹੈਪੀ ਖੱਦਰ ਨੇ ਕਰਮਚਾਰੀਆਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਦਿਆਂ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਸਬੰਧਿਤ ਉੱਚ ਅਧਿਕਾਰੀਆਂ ਅਤੇ ਸਰਕਾਰ ਦੇ ਧਿਆਨ ਵਿਚ ਲਿਆਂਦਾ ਜਾਵੇਗਾ |
ਪਿਛਲੀ ਖ਼ਬਰ ਬਾਬਾ ਗਧੀਆ ਵਿਖੇ ਲੁਟੇਰਿਆਂ ਨੇ ਮਹਿਲਾ ਨੂੰ ਨਿਸ਼ਾਨਾ ਬਣਾਇਆ, ਵਾਲੀਆਂ ਖੋਹ ਕੇ ਫ਼ਰਾਰ ਅਗਲੀ ਖ਼ਬਰ ਸੀਨੀਅਰ ਪੱਤਰਕਾਰ ਨਰੇਸ਼ ਹੈਪੀ ਨੂੰ ਸਦਮਾ, ਧਰਮ ਪਤਨੀ ਪ੍ਰਵੀਨ ਕੁਮਾਰੀ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।