19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ, ਦੂਸਰਾ ਗੰਭੀਰ ਜ਼ਖਮੀ

ਅਜੀਤ ਡੈਸਕ 12-06-2026

ਕਪੂਰਥਲਾ, 11 ਜੂਨ (ਅਮਨਜੋਤ ਸਿੰਘ ਵਾਲੀਆ)-ਸੁਲਤਾਨਪੁਰ ਲੋਧੀ ਤੋਂ ਕਪੂਰਥਲਾ ਆਉਣ ਸਮੇਂ ਪਿੰਡ ਭਾਣੋਲੰਗਾ ਨੇੜੇ ਸੜਕ 'ਤੇ ਪਏ ਟੋਏ ਕਾਰਨ ਮੋਟਰਸਾਈਕਲ ਬੇਕਾਬੂ ਹੋ ਕੇ ਸੜਕ ਕਿਨਾਰੇ ਖੰਭੇ ਨਾਲ ਟਕਰਾਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੂਸਰਾ ਗੰਭੀਰ ਜ਼ਖਮੀ ਹੋ ਗਿਆ | ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੇ ਸੜਕ ਸੁਰੱਖਿਆ ਫੋਰਸ ਦੀ ਟੀਮ ਨੇ ਤੁਰੰਤ ਦੋਵਾਂ ਨੂੰ ਸਿਵਲ ਹਸਪਤਾਲ ਕਪੂਰਥਲਾ ਪਹੁੰਚਾਇਆ | ਜਿੱਥੇ ਡਿਊਟੀ ਡਾ. ਜਸ਼ਨ ਵਲੋਂ ਦਲਜੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਮਾਛੀਜੋਆ ਨੂੰ ਮਿ੍ਤਕ ਐਲਾਨ ਦਿੱਤਾ ਗਿਆ | ਜਦਕਿ ਅਮਨਦੀਪ ਸਿੰਘ ਪੁੱਤਰ ਸਤਵਿੰਦਰ ਸਿੰਘ ਦਾ ਇਲਾਜ ਜਾਰੀ ਹੈ | ਪਰਿਵਾਰਕ ਮੈਂਬਰਾਂ ਅਨੁਸਾਰ ਮਿ੍ਤਕ ਵਿਅਕਤੀ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਰਖਵਾ ਕੇ ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

ਪਿਛਲੀ ਖ਼ਬਰ ਭੁਲੱਥ ਪੁਲਿਸ ਵਲੋਂ ਸ਼ੱਕੀ ਹਾਲਾਤ ਵਿਚ ਘੁੰਮਦਾ ਨੌਜਵਾਨ ਕਾਬੂ, ਮੁਕੱਦਮਾ ਦਰਜ ਅਗਲੀ ਖ਼ਬਰ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਜ਼ਿਲ੍ਹਾ ਕਪੂਰਥਲਾ ਦੀ ਸਰਬਸੰਮਤੀ ਨਾਲ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।