19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ 15 ਜੂਨ ਨੂੰ ਸ਼ਰਧਾ ਨਾਲ ਖੁਖਰੈਣ ਵਿਖੇ ਮਨਾਇਆ ਜਾਵੇਗਾ-ਸੰਤ ਅਮਰੀਕ ਸਿੰਘ ਖੁਖਰੈਣ

ਅਜੀਤ ਡੈਸਕ 12-06-2026
ਭੰਡਾਲ ਬੇਟ, 11 ਜੂਨ (ਜੋਗਿੰਦਰ ਸਿੰਘ ਜਾਤੀਕੇ)-ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮੂਹ ਐਨ.ਆਰ.ਆਈ. ਵੀਰਾਂ ਅਤੇ ਨਗਰ ਨਿਵਾਸੀ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਡੇਰਾ ਬਾਬਾ ਭਾਈ ਹਰਜੀ ਸਾਹਿਬ ਖੁਖਰੈਣ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਅਮਰੀਕ ਸਿੰਘ ਖੁਖਰੈਣ ਵਾਲਿਆਂ ਦੀ ਅਗਵਾਈ ਹੇਠ 15 ਜੂਨ ਦਿਨ ਸੋਮਵਾਰ ਨੂੰ ਗੁਰਪੁਰਬ ਅਤੇ ਸੰਗਰਾਂਦ ਦੇ ਸਬੰਧ ਵਿਚ ਮਹਾਨ ਦੀਵਾਨ ਸਜਾਏ ਜਾਣਗੇ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਸੰਤ ਬਾਬਾ ਅਮਰੀਕ ਸਿੰਘ ਖੁਖਰੈਣ ਵਾਲਿਆਂ ਨੇ ਦੱਸਿਆ ਕੇ ਇਹਨਾਂ ਸਮਾਗਮ ਸਬੰਧੀ 13 ਜੂਨ ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਸ਼੍ਰੀ ਅਖੰਡ ਪਾਠ ਸਾਹਿਬ ਸਮੇਤ ਜਪੁਜੀ ਸਾਹਿਬ ਆਰੰਭ ਹੋਣਗੇ ਜਿਨ੍ਹਾਂ ਦੇ ਭੋਗ 15 ਜੂਨ ਦਿਨ ਸੋਮਵਾਰ ਨੂੰ ਪਾਏ ਜਾਣਗੇ | ਉਪਰੰਤ ਦੀਵਾਨ ਸਜਾਏ ਜਾਣਗੇ ਜਿਨ੍ਹਾਂ ਵਿਚ ਰਾਗੀ ਭਾਈ ਸਰੂਪ ਸਿੰਘ ਹਜ਼ੂਰੀ ਜੱਥਾ ਦਲ ਪੰਥ ਬਾਬਾ ਬਿਧੀਚੰਦ ਜੀ, ਢਾਡੀ ਗਿਆਨੀ ਭਾਈ ਸੁਰਜੀਤ ਸਿੰਘ ਸੰਘਾ ਹਾਜ਼ਰ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕਰਨਗੇ | ਇਸ ਮੌਕੇ ਠੰਡੇ ਮਿੱਠੇ ਜਲ ਦੀ ਛਬੀਲ ਵੀ ਲਗਾਈ ਜਾਵੇਗੀ |
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਪਾਵਰਕਾਮ ਦੇ ਡਿਪਟੀ ਚੀਫ਼ ਇੰਜੀਨੀਅਰ ਨੂੰ ਦਿੱਤਾ ਮੰਗ-ਪੱਤਰ ਅਗਲੀ ਖ਼ਬਰ 150 ਗ੍ਰਾਮ ਚਰਸ ਸਮੇਤ ਇਕ ਵਿਅਕਤੀ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।