20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਨੌਜਵਾਨ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਤਿੰਨ ਵਿਰੁੱਧ ਕੇਸ ਦਰਜ

ਅਜੀਤ ਡੈਸਕ 12-06-2026
ਕਪੂਰਥਲਾ, 11 ਜੂਨ (ਸਡਾਨਾ)-ਇਕ ਨੌਜਵਾਨ ਦੀ ਮਾਰਕੁੱਟ ਕਰਨ ਦੇ ਮਾਮਲੇ ਸਬੰਧੀ ਸਿਟੀ ਪੁਲਿਸ ਨੇ ਤਿੰਨ ਵਿਅਕਤੀਆਂ ਤੇ ਉਨ੍ਹਾਂ ਦੇ ਸਾਥੀਆਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਬਲਬੀਰ ਸਿੰਘ ਵਾਸੀ ਨੇੜੇ ਬ੍ਰਹਮਕੁੰਡ ਮੰਦਿਰ ਨੇ ਦੱਸਿਆ ਕਿ ਬੀਤੀ 8 ਜੂਨ ਨੂੰ ਉਹ ਆਪਣੇ ਊਦੇ ਨਾਲ ਸ਼ਾਲੀਮਾਰ ਬਾਗ ਤੋਂ ਪੈਦਲ ਸ੍ਰੀ ਸ਼ਨੀਦੇਵ ਮੰਦਿਰ ਵੱਲ ਜਾ ਰਹੇ ਸੀ ਤਾਂ ਰਸਤੇ ਵਿਚ ਕਥਿਤ ਦੋਸ਼ੀ ਹਿਮਾਂਸ਼ੂ, ਗੋਲੂ, ਪੰਕਜ ਤੇ ਇਨ੍ਹਾਂ ਦੇ ਅਣਪਛਾਤੇ ਸਾਥੀਆਂ ਨੇ ਉਸਦੇ ਲੜਕੇ ਊਦੇ ਦੀ ਤੇਜ਼ਧਾਰ ਹਥਿਆਰਾਂ ਨਾਲ ਬੁਰੀ ਤਰ੍ਹਾਂ ਮਾਰਕੁੱਟ ਕੀਤੀ ਤੇ ਮੌਕੇ ਤੋਂ ਫ਼ਰਾਰ ਹੋ ਗਏ | ਸਿਟੀ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਤਹਿਤ ਉਕਤ ਕਥਿਤ ਦੋਸ਼ੀਆਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਏ.ਐਸ.ਆਈ. ਬਲਦੇਵ ਸਿੰਘ ਵਲੋਂ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਕੌਂਸਲਰ ਜਸਜੀਤ ਸਿੰਘ ਢੋਟ ਨੇ ਕੈਮਰਾ ਬਾਗ ਤੇ ਮਾਲ ਰੋਡ ਦੀਆਂ ਲਾਈਟਾਂ ਠੀਕ ਕਰਵਾਉਣ ਦਾ ਕੰਮ ਕੀਤਾ ਸ਼ੁਰੂ ਅਗਲੀ ਖ਼ਬਰ ਪੁਲਿਸ ਵਲੋਂ ਕਾਸੋ ਆਪ੍ਰੇਸ਼ਨ ਚਲਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।