ਕਪੂਰਥਲਾ, 13 ਜੂਨ (ਸਡਾਨਾ)-ਆਬਕਾਰੀ ਵਿਭਾਗ ਨੇ ਪੁਲਿਸ ਪਾਰਟੀ ਸਮੇਤ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਨਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਆਬਕਾਰੀ ਨਿਰੀਖਕ ਸਿਮਰਨਪ੍ਰੀਤ ਸਿੰਘ ਤੇ ਸਦਰ ਪੁਲਿਸ ਵਲੋਂ ਇੱਬਣ ਨਹਿਰ ਨੇੜੇ ਨਾਕਾਬੰਦੀ ਦੌਰਾਨ ਕਥਿਤ ਦੋਸ਼ੀ ਮਨੋਜ ਕੁਮਾਰ ਵਾਸੀ ਦਿਆਲਪੁਰ ਨੂੰ ਕਾਬੂ ਕਰਕੇ ਜਦੋਂ ਉਸ ਦੀ ਜਾਂਚ ਕੀਤੀ ਤਾਂ ਉਸ ਪਾਸ ਫੜੇ ਵਜ਼ਨਦਾਰ ਬੈਗ ਵਿਚੋਂ 36 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਹੋਈ | ਜਿਸ ਤਹਿਤ ਉਕਤ ਵਿਅਕਤੀ ਵਿਰੁੱਧ ਥਾਣਾ ਸਦਰ ਵਿਖੇ ਆਬਕਾਰੀ ਐਕਟ ਅਧੀਨ ਕੇਸ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਏ.ਐੱਸ.ਆਈ. ਜਗਦੀਸ਼ ਕੁਮਾਰ ਵਲੋਂ ਕੀਤੀ ਜਾ ਰਹੀ ਹੈ |
ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਗਿ੍ਫ਼ਤਾਰ
ਅਜੀਤ ਡੈਸਕ
14-06-2026