ਕਾਲਾ ਸੰਘਿਆਂ, 13 ਜੂਨ (ਸੰਘਾ)-ਸ਼੍ਰੋਮਣੀ ਅਕਾਲੀ ਦਲ ਦੇ ਵਲੋਂ ਡਾਕਟਰ ਨਿਰਮਲ ਸਿੰਘ ਨੂੰ ਪਿੰਡ ਸੰਧੂ ਚੱਠਾ ਦਾ ਪ੍ਰਧਾਨ, ਨਰਿੰਦਰ ਸਿੰਘ ਨੂੰ ਮੀਤ ਪ੍ਰਧਾਨ ਤੇ ਕੁਲਦੀਪ ਸਿੰਘ ਸੋਹਲ ਨੂੰ ਜਨਰਲ ਸਕੱਤਰ ਨਿਯੁਕਤ ਕੀਤੇ ਜਾਣ ਦੇ ਬਾਅਦ ਤਿੰਨਾਂ ਆਗੂਆਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਹਲਕਾ ਇੰਚਾਰਜ ਐਚ.ਐਸ. ਵਾਲੀਆ, ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ, ਜ਼ਿਲ੍ਹਾ ਮੀਤ ਪ੍ਰਧਾਨ ਜੋਗਿੰਦਰ ਸਿੰਘ ਤੇ ਦਿਹਾਤੀ ਪ੍ਰਧਾਨ ਹਰਜਿੰਦਰ ਸਿੰਘ ਖਾਨੋਵਾਲ ਅਤੇ ਪੂਰੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਸੂਬੇ ਦੇ ਲੋਕਾਂ ਦਾ ਭਰੋਸਾ ਗੁਆ ਚੁੱਕੀ ਹੈ | ਅਕਾਲੀ ਆਗੂਆਂ ਨੇ ਕਿਹਾ ਕਿ ਅੱਜ ਸਿਰਫ਼ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦੇ ਵਿਕਾਸ ਦੀ ਗੱਲ ਕਰ ਰਿਹਾ ਹੈ | ਸੂਬੇ ਦੀ ਰਾਜਨੀਤੀ ਵਿਚ ਸਰਗਰਮ ਕਿਸੇ ਵੀ ਹੋਰ ਪਾਰਟੀ ਕੋਲ ਵਿਕਾਸ ਲਈ ਕੋਈ ਏਜੰਡਾ ਨਹੀਂ ਹੈ | ਕੇਵਲ ਅਕਾਲੀ ਦਲ ਹੀ ਇਕੋ-ਇਕ ਪਾਰਟੀ ਹੈ ਜਿਸ ਨੇ ਪੰਜਾਬ ਵਿਚ ਵਿਕਾਸ ਯੋਜਨਾਵਾਂ ਲਾਗੂ ਕੀਤੀਆਂ ਹਨ | ਉਨ੍ਹਾਂ ਕਿਹਾ ਕਿ ਪਹਿਲਾਂ ਕਾਂਗਰਸ ਅਤੇ ਹੁਣ ਆਮ ਆਦਮੀ ਪਾਰਟੀ ਨੇ ਵਿਕਾਸ ਦੇ ਮਾਮਲੇ ਵਿਚ ਹਲਕਾ ਕਪੂਰਥਲਾ ਨੂੰ ਅਣਗੌਲਿਆ ਕੀਤਾ ਹੈ | ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਹੇਠ 2027 ਵਿਚ ਪੰਜਾਬ ਅੰਦਰ ਬਣਨ ਜਾ ਰਹੀ ਸਰਕਾਰ ਦੇ ਦਾਅਵੇ ਨੂੰ ਲੈ ਕੇ ਪਾਰਟੀ ਵਰਕਰਾਂ ਤੇ ਸਮਰਥਕਾਂ ਵਿਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਅਕਾਲੀ ਆਗੂਆਂ ਨੇ ਕਿਹਾ ਕਿ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਵਿਕਾਸ, ਕਿਸਾਨਾਂ ਦੀ ਭਲਾਈ, ਨੌਜਵਾਨਾਂ ਲਈ ਰੋਜ਼ਗਾਰ ਤੇ ਧਾਰਮਿਕ-ਸੰਸਕਿ੍ਤਿਕ ਮੁੱਲਾਂ ਦੀ ਰੱਖਿਆ ਲਈ ਵਚਨਬੱਧ ਹਨ | ਉਨ੍ਹਾਂ ਦੀ ਅਗਵਾਈ ਹੇਠ 2027 ਦੀਆਂ ਚੋਣਾਂ ਵਿਚ ਲੋਕਾਂ ਦਾ ਭਰੋਸਾ ਜਿੱਤ ਕੇ ਅਕਾਲੀ ਦਲ ਮੁੜ ਸੂਬੇ ਵਿਚ ਆਪਣੀ ਸਰਕਾਰ ਬਣਾਉਣ ਲਈ ਤਿਆਰ ਹੈ |