ਭੰਡਾਲ ਬੇਟ, 13 ਜੂਨ (ਜੋਗਿੰਦਰ ਸਿੰਘ ਜਾਤੀਕੇ)-ਪਿੰਡ ਭੰਡਾਲ ਬੇਟ ਵਾਸੀ ਇਕ �ਰਤ ਨੇ ਇਨਸਾਫ਼ ਨਾ ਮਿਲਣ ਕਾਰਨ ਟੈਂਕੀ ‘ਤੇ ਚੜ੍ਹ ਕੇ ਜਾਨ ਦੇਣ ਦੀ ਚੇਤਾਵਨੀ ਦਿੱਤੀ ਹੈ | ਇਸ ਮੌਕੇ ਸਿਮਰਨਜੀਤ ਕੌਰ ਪਤਨੀ ਦਿਲਬਾਗ ਸਿੰਘ ਨੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਉਸ ਦੇ ਨੂੰ ਹ ਤੇ ਪੁੱਤ ਨੂੰ ਪਿੰਡ ਦੇ ਕੁੱਝ ਲੋਕਾਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਸੀ, ਜਿਸ ਦੀ ਐਮ.ਐਲ.ਆਰ. ਵੀ ਥਾਣਾ ਢਿਲਵਾਂ ਵਿਖੇ ਦਿੱਤੀ ਗਈ ਸੀ ਤੇ ਐਸ.ਐਸ.ਪੀ. ਕਪੂਰਥਲਾ ਨੂੰ ਵੀ ਇਨਸਾਫ਼ ਦੀ ਗੁਹਾਰ ਲਗਾਈ ਗਈ ਸੀ, ਪ੍ਰੰਤੂ ਤਿੰਨ ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਕੋਈ ਇਨਸਾਫ਼ ਨਹੀਂ ਮਿਲਿਆ ਤੇ ਉਕਤ ਵਿਅਕਤੀ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਹੇ ਹਨ, ਜਿਸ ਕਾਰਨ ਅੱਜ ਉਨ੍ਹਾਂ ਇਨਸਾਫ਼ ਲੈਣ ਲਈ ਪਿੰਡ ਦੀ ਪਾਣੀ ਵਾਲੀ ਟੈਂਕੀ ‘ਤੇ ਚੜ੍ਹ ਗਈ | ਇਸ ਸੰਬੰਧੀ ਪਤਾ ਲੱਗਣ ‘ਤੇ ਕਾਫ਼ੀ ਗਿਣਤੀ ਵਿਚ ਲੋਕ ਇਕੱਠੇ ਹੋ ਗਏ ਅਤੇ ਥਾਣਾ ਢਿਲਵਾਂ ਵਿਖੇ ਸੂਚਨਾ ਦਿੱਤੀ ਗਈ | ਖ਼ਬਰ ਲਿਖੇ ਜਾਣ ਤੱਕ ਉਕਤ �ਰਤ ਨੂੰ ਟੈਂਕੀ ਤੋਂ ਥੱਲੇ ਉਤਾਰਨ ਲਈ ਜੱਦੋ ਜਹਿਦ ਕੀਤੀ ਜਾ ਰਹੀ ਹੈ |