ਸੁਲਤਾਨਪੁਰ ਲੋਧੀ, 16 ਜੂਨ (ਨਰੇਸ਼ ਹੈਪੀ)-ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਸੁਲਤਾਨਪੁਰ ਲੋਧੀ ਵਿਖੇ ਰੋਜ਼ਾਨਾ ਸਵੇਰੇ ਚੱਲ ਰਹੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਲੜੀਵਾਰ ਕਥਾ ਦੀ ਸੰਪੂਰਨਤਾ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕਲਿਆਣ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਤੇ ਸ਼੍ਰੋਮਣੀ ਕਮੇਟੀ ਦੀ ਹਲਕਾ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਅਵਤਾਰ ਸਿੰਘ ਤੋ ਇਲਾਵਾ ਵੱਖ - ਵੱਖ ਧਾਰਮਿਕ ਸੰਪਰਦਾਵਾਂ ਦੇ ਮੁਖੀ ਸੰਤਾਂ ਮਹਾਂਪੁਰਸ਼ਾਂ ਬਾਬਾ ਸ਼ਿੰਦਰ ਸਿੰਘ ਫਤਹਿਗੜ੍ਹ ਸਭਰਾਂਵਾਂ, ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲੇ, ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਬਾਬਾ ਜਸਪਾਲ ਸਿੰਘ ਕਾਰ ਸੇਵਾ ਸੁਲਤਾਨਪੁਰ ਲੋਧੀ ਵਾਲੇ, ਬੇਬੇ ਨਾਨਕੀ ਇਸਤਰੀ ਸਤਿਸੰਗ ਚੈਰੀਟੇਬਲ ਟਰੱਸਟ ਸੁਲਤਾਨਪੁਰ ਲੋਧੀ ਦੇ ਮੀਤ ਪ੍ਰਧਾਨ ਗੁਰਦਿਆਲ ਸਿੰਘ ਯੂ.ਕੇ., ਗਿਆਨੀ ਗੁਰਵਿੰਦਰ ਸਿੰਘ ਨੰਗਲੀ ਵਿਦਵਾਨ ਕਥਾ ਵਾਚਕ ਤਰਨਾ ਦਲ ਵਾਲੇ, ਗਿਆਨੀ ਜਗਤਾਰ ਸਿੰਘ ਅਭਿਆਸੀ, ਗਿਆਨੀ ਕਰਤਾਰ ਸਿੰਘ ਦੀਦੇਰ ਸਾਹਿਬ, ਜਥੇਦਾਰ ਮਹਿੰਦਰ ਸਿੰਘ ਆਹਲੀ ਰਿਟਾ. ਸਕੱਤਰ ਸ਼੍ਰੋਮਣੀ ਕਮੇਟੀ, ਸੰਪਰਦਾਇ ਸੰਤ ਬਾਬਾ ਸੁੱਖਾ ਸਿੰਘ ਸਰਹਾਲੀ ਸਾਹਿਬ ਵਾਲਿਆਂ ਵੱਲੋਂ ਬਾਬਾ ਬਾਬਰ ਸਿੰਘ ਤੇ ਬਾਬਾ ਹੀਰਾ ਸਿੰਘ, ਸੰਤ ਬਾਬਾ ਲੀਡਰ ਸਿੰਘ ਗੁਰਸਰ ਸਾਹਿਬ ਵਾਲੇ, ਸੰਤ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲਿਆਂ ਦੇ ਪੁੱਜੇ ਸੇਵਾਦਾਰਾਂ ਦਾ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਅਵਤਾਰ ਸਿੰਘ ਨੱਲ, ਗਿਆਨੀ ਹਰਜਿੰਦਰ ਸਿੰਘ ਚੰਡੀਗੜ੍ਹ ਵਾਲੇ ਅਤੇ ਜਥੇਦਾਰ ਗੁਰਦਿਆਲ ਸਿੰਘ ਖ਼ਾਲਸਾ ਵੱਲੋਂ ਗੁਰੂ ਬਖਸ਼ਿਸ਼ ਸਿਰੋਪਾ� ਦੇ ਕੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੀ ਸੰਪੂਰਨ ਕਥਾ ਕਰਨ ਵਾਲੇ ਹਜ਼ੂਰੀ ਕਥਾ ਵਾਚਕ ਗਿਆਨੀ ਕਰਨਜੀਤ ਸਿੰਘ ਆਹਲੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਵੱਲੋਂ ਕੀਤੀ ਸੇਵਾ ਦੀ ਭਰਪੂਰ ਸ਼ਲਾਘਾ ਕੀਤੀ ਗਈ | ਇਸ ਸਮਾਗਮ ਦੌਰਾਨ ਵੱਖ-ਵੱਖ ਸੰਪਰਦਾਵਾਂ ਵੱਲੋਂ ਬਦਾਮਾਂ ਵਾਲੀ ਠੰਡੀ ਸ਼ਰਦਾਈ ਦੀ ਛਬੀਲ ਲਗਾਈ ਗਈ ਅਤੇ ਅਟੁੱਟ ਲੰਗਰ ਵਰਤਾਏ ਗਏ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕਲਿਆਣ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਤੇ ਸ਼੍ਰੋਮਣੀ ਕਮੇਟੀ ਦੀ ਹਲਕਾ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਅਵਤਾਰ ਸਿੰਘ, ਬਾਬਾ ਸ਼ਿੰਦਰ ਸਿੰਘ, ਜਥੇਦਾਰ ਮਹਿੰਦਰ ਸਿੰਘ ਆਹਲੀ ਰਿਟਾ. ਸਕੱਤਰ, ਬਾਬਾ ਜਸਪਾਲ ਸਿੰਘ, ਐਡੀਸ਼ਨਲ ਮੈਨੇਜਰ ਗੁਰਪ੍ਰੀਤ ਸਿੰਘ, ਚੈਂਚਲ ਸਿੰਘ ਆਹਲੀ ਐਡੀਸ਼ਨਲ ਮੈਨੇਜਰ, ਜਥੇਦਾਰ ਗੁਰਦਿਆਲ ਸਿੰਘ ਖ਼ਾਲਸਾ, ਬੀਬੀ ਭਜਨ ਕੌਰ ਡੋਗਰਾਂਵਾਲ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ, ਅਕਾਊਾਟੈਂਟ ਜਰਨੈਲ ਸਿੰਘ, ਰਿਕਾਰਡ ਕੀਪਰ ਜਸਵਿੰਦਰ ਸਿੰਘ ਥਿੰਦ, ਖ਼ਜ਼ਾਨਚੀ ਸੁਖਵਿੰਦਰ ਸਿੰਘ ਥਿੰਦ, ਸੁਖਜਿੰਦਰ ਸਿੰਘ ਭਗਤਪੁਰ ਮੀਡੀਆ ਇੰਚਾਰਜ ਸ਼੍ਰੋਮਣੀ ਕਮੇਟੀ, ਮੈਨੇਜਰ ਬੇਬੇ ਨਾਨਕੀ ਗੁਰਦਿਆਲ ਸਿੰਘ ਯੂ.ਕੇ., ਮੈਨੇਜਰ ਬਾਉਲੀ ਸਾਹਿਬ ਡੱਲਾ ਕੁਲਵਿੰਦਰ ਸਿੰਘ, ਸਮੂਹ ਸਟਾਫ਼ ਤੇ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ |
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਲੜੀਵਾਰ ਕਥਾ ਦੀ ਸੰਪੂਰਨਤਾ ਮੌਕੇ ਪੁੱਜੇ ਸੰਤ ਮਹਾਂਪੁਰਸ਼
ਅਜੀਤ ਡੈਸਕ
17-06-2026