ਕਪੂਰਥਲਾ, 16 ਜੂਨ (ਅਮਨਜੋਤ ਸਿੰਘ ਵਾਲੀਆ)-ਕਾਲਾ ਸੰਘਿਆਂ ਵਿਖੇ ਮਜ਼ਦੂਰੀ ਦਾ ਕੰਮ ਕਰਦੇ ਸਮੇਂ ਇਕ ਮਜ਼ਦੂਰ ‘ਤੇ ਸਿਰ ‘ਤੇ ਇੱਟ ਡਿੱਗਣ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ | ਜਿਸ ਨੂੰ ਪਹਿਲਾਂ ਮੁੱਢਲਾ ਸਿਹਤ ਕੇਂਦਰ ਕਾਲਾ ਸੰਘਿਆਂ ਲਿਜਾਇਆ ਗਿਆ ਜਿੱਥੋਂ ਉਸਨੂੰ ਸਿਵਲ ਹਸਪਤਾਲ ਕਪੂਰਥਲਾ ਰੈਫ਼ਰ ਕਰ ਦਿੱਤਾ | ਜ਼ਖਮੀ ਵਿਅਕਤੀ ਦੀ ਪਹਿਚਾਣ ਭਜਨ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਸ਼ੇਰਪੁਰ ਮੋਗਾ ਵਜੋਂ ਹੋਈ | ਡਿਊਟੀ ਡਾ. ਜਸ਼ਨ ਨੇ ਦੱਸਿਆ ਕਿ ਵਿਅਕਤੀ ਦੀ ਹਾਲਤ ਗੰਭੀਰ ਦੇਖਦੇ ਹੋਏ ਉਸਨੂੰ ਮੁੱਢਲੇ ਇਲਾਜ ਤੋਂ ਬਾਅਦ ਅੰਮਿ੍ਤਸਰ ਮੈਡੀਕਲ ਕਾਲਜ ਰੈਫ਼ਰ ਕਰ ਦਿੱਤਾ ਗਿਆ ਹੈ | ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |