28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਸ਼ਹਿਰ ਵਿਚ ਵੱਧ ਰਹੀ ਗੁੰਡਾਗਰਦੀ ਨੂੰ ਠੱਲ੍ਹ ਪਾਈ ਜਾਵੇ-ਗੁਰਮੀਤ ਲਾਲ ਬਿੱਟੂ, ਸਤੀਸ਼ ਨਾਹਰ

ਅਜੀਤ ਡੈਸਕ 17-06-2026

ਕਪੂਰਥਲਾ, 16 ਜੂਨ (ਵਿ.ਪ੍ਰ.)-ਸ਼ਹਿਰ ਵਿਚ ਵੱਧ ਰਹੀ ਗੁੰਡਾਗਰਦੀ ਨੂੰ ਠੱਲ੍ਹ ਪਾਉਣ ਤੇ ਪੀੜਤ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਏਕਤਾ ਪਾਰਟੀ ਦੇ ਪ੍ਰਧਾਨ ਗੁਰਮੀਤ ਲਾਲ ਬਿੱਟੂ ਤੇ ਭਾਰਤੀ ਆਮ ਜਨਤਾ ਪਾਰਟੀ ਦੇ ਪ੍ਰਧਾਨ ਸਤੀਸ਼ ਕੁਮਾਰ ਨਾਹਰ ਨੇ ਐਸ.ਐਸ.ਪੀ. ਕਪੂਰਥਲਾ ਦੇ ਨਾਂਅ ਡੀ.ਐਸ.ਪੀ. ਸਬ ਡਵੀਜ਼ਨ ਸੁਖਪਾਲ ਸਿੰਘ ਰੰਧਾਵਾ ਨੂੰ ਇਕ ਮੰਗ ਪੱਤਰ ਦਿੱਤਾ | ਜਿਸ ਵਿਚ ਮੰਗ ਕੀਤੀ ਗਈ ਕਿ ਦੋ ਸਾਲ ਪਹਿਲਾਂ ਕੁੱਝ ਵਿਅਕਤੀਆਂ ਵਲੋਂ ਕਥਿਤ ਤੌਰ ‘ਤੇ ਜਾਅਲੀ ਦਸਤਾਵੇਜ਼ ਬਣਾ ਕੇ ਇਕ ਕੋਠੀ ਵੇਚਣ ਵਾਲੇ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆ ਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ ਤੇ ਸ਼ਹਿਰ ਵਿਚ ਵੱਧ ਰਹੀ ਗੁੰਡਾਗਰਦੀ ਨੂੰ ਰੋਕਣ ਲਈ ਪੁਲਿਸ ਵਲੋਂ ਸਖ਼ਤ ਕਦਮ ਚੁੱਕੇ ਜਾਣ | ਗੁਰਮੀਤ ਲਾਲ ਬਿੱਟੂ ਨੇ ਕਿਹਾ ਕਿ ਪੰਜਾਬ ਵਿਚ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਅਮਨ ਕਾਨੂੰਨ ਨਾਂਅ ਦੀ ਕੋਈ ਵੀ ਚੀਜ਼ ਨਹੀਂ, ਗਰੀਬ ਲੋਕ ਇਨਸਾਫ਼ ਲਈ ਦਰ ਦਰ ਦੀਆਂ ਠੋਕਰਾਂ ਖਾ ਰਹੇ ਹਨ, ਪ੍ਰੰਤੂ ਅਧਿਕਾਰੀ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ | ਉਨ੍ਹਾਂ ਕਿਹਾ ਕਿ ਏਕਤਾ ਪਾਰਟੀ ਅਜਿਹੇ ਲੋਕਾਂ ਦਾ ਡਟ ਕੇ ਸਾਥ ਦੇਵੇਗੀ ਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਤੱਕ ਆਪਣਾ ਸੰਘਰਸ਼ ਜਾਰੀ ਰੱਖੇਗੀ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ਵਿਚ �ਰਤਾਂ ਨੂੰ 1 ਹਜ਼ਾਰ ਰੁਪਏ ਤੇ 1500 ਰੁਪਏ ਦੇਣ ਦਾ ਵਾਅਦਾ ਕੀਤਾ ਸੀ ਤੇ ਹੁਣ ਜਦੋਂ ਸਰਕਾਰ ਦੇ ਰਾਜ ਦੇ ਸਾਢੇ 4 ਵਰ੍ਹੇ ਬੀਤ ਚੁੱਕੇ ਹਨ ਤੇ �ਰਤਾਂ ਅਜੇ ਵੀ ਇਸ ਰਕਮ ਨੂੰ ਉਡੀਕ ਰਹੀਆਂ ਹਨ | ਇਸ ਮੌਕੇ ਸੁਰਜੀਤ ਸਿੰਘ ਮਾਨ, ਰਾਹੁਲ, ਸਾਗਰ, ਚਰਨਜੀਤ ਸਿੰਘ, ਅਕਾਸ਼ਦੀਪ, ਅਨਮੋਲ, ਲਵ ਭਵਾਨੀਪੁਰ, ਸ਼ਾਮ ਸਿੰਘ, ਗੁਰਬਚਨ ਲਾਲ, ਸ਼ੈਲੀ, ਕੇਵਲ ਸਿੰਘ, ਛੋਟਾ ਜੋਬਨ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸੀ.ਆਈ.ਡੀ. ਵਲੋਂ ਅਭਿਸ਼ੇਕ ਬੈਨਰਜੀ ਤੋਂ ਪੁੱਛਗਿੱਛ ਜਾਰੀ ਅਗਲੀ ਖ਼ਬਰ ਮਮਤਾ ਬੈਨਰਜੀ ਵਲੋਂ ਕਲਕੱਤਾ ਹਾਈ ਕੋਰਟ 'ਚ ਪਟੀਸ਼ਨ ਦਾਇਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।