28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਵਿਸ਼ੇਸ਼ ਕੈਂਪ ਲਗਾਇਆ

ਅਜੀਤ ਡੈਸਕ 17-06-2026


ਬੇਗੋਵਾਲ, 16 ਜੂਨ (ਸੁਖਜਿੰਦਰ ਸਿੰਘ)-ਪੰਜਾਬ ਸਰਕਾਰ ਵੇਲੋਂ �ਰਤਾਂ ਨੂੰ ਆਰਥਿਕ ਸ਼ਕਤੀਕਰਨ ਦੇ ਉਦੇਸ਼ ਨਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਗਏ ਵਾਅਦਿਆਂ ਨੂੰ ਪੜਾਅ ਵਾਰ ਪੂਰਾ ਕੀਤਾ ਜਾ ਰਿਹਾ ਹੈ ਤੇ ਇਸੇ ਤਹਿਤ ਜੋ ਪੰਜਾਬ ਭਰ ਦੀਆਂ ਮਾਵਾਂ ਭੈਣਾਂ ਨੂੰ ਇੱਕ ਇੱਕ ਹਜ਼ਾਰ ਜਨਰਲ ਵਰਗ ਤੇ ਦਲਿਤ ਵਰਗ ਨੂੰ 1500 ਦੇਣ ਦਾ ਜੋ ਵਾਅਦਾ ਕੀਤਾ ਸੀ ਉਸ ਨੂੰ ਪੂਰਾ ਕਰਨ ਲਈ ਮੁੱਖ ਮੰਤਰੀ ਮਾਵਾਂ ਧੀਆਂ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਰਜਿਸਟਰ ਕਰਨ ਦਾ ਕਾਰਜ ਅੱਜ ਤਲਵੰਡੀ ਵਿਚ ਸ਼ੁਰੂ ਹੋਇਆ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਬਲਾਕ ਪ੍ਰਧਾਨ ਤੇ ਸਰਪੰਚ ਹਰਜਿੰਦਰ ਸਿੰਘ ਤਲਵੰਡੀ ਨੇ ਪਿੰਡ ਵਿਚ ਲੱਗੇ ਇਸ ਵਿਸ਼ੇਸ਼ ਅਭਿਆਨ ਦੀ ਆਰੰਭਤਾ ਕਰਨ ਸਮੇਂ ਇੱਕ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ | ਇਸ ਮੌਕੇ ਸਰਪੰਚ ਹਰਜਿੰਦਰ ਸਿੰਘ ਤਲਵੰਡੀ ਨੇ ਬੋਲਦਿਆਂ ਕਿਹਾ ਕਿ ਇਸ ਯੋਜਨਾ ਤਹਿਤ ਅੱਜ ਸਾਡੇ ਨਗਰ ਦੀ ਆਂਗਣਵਾੜੀ ਸੈਂਟਰ ਦੀ ਇੰਚਾਰਜ ਦੀ ਅਗਵਾਈ ਹੇਠ ਸਰਕਾਰ ਵੱਲੋਂ ਸਿੱਖਿਅਤ ਸਖ਼ੀਆਂ ਵੱਲੋਂ ਇਸ ਯੋਜਨਾ ਦਾ ਲਾਭ ਲੈਣ ਵਾਲੀਆਂ ਮਾਵਾਂ ਧੀਆਂ ਨੂੰ ਰਜਿਸਟਰ ਕਰਨ ਲਈ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ | ਉਨ੍ਹਾਂ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਇਸ ਯੋਜਨਾ ਦਾ ਲਾਭ ਲੈਣ ਲਈ ਉਹ ਆਪਣੇ ਨਾਲ ਆਧਾਰ ਕਾਰਡ ਦੀ ਕਾਪੀ ਤੇ ਨਾਲ ਨਾਲ ਵੋਟਰ ਕਾਰਡ ਤੇ ਬੈਂਕ ਦੀ ਕਾਪੀ ਜ਼ਰੂਰ ਨਾਲ ਲੈ ਕੇ ਆਉਣ ਤਾਂ ਜੋ ਇਹ ਇਹ ਪ੍ਰਕਿਰਿਆ ਮੁਕੰਮਲ ਕੀਤੀ ਜਾ ਸਕੇ ਤੇ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਜੁਲਾਈ ਮਹੀਨੇ ਤੋਂ ਉਨ੍ਹਾਂ ਦੇ ਖਾਤੇ ਵਿਚ ਪੈਸੇ ਆਉਣੇ ਸ਼ੁਰੂ ਹੋ ਜਾਣਗੇ | ਇਸ ਸਮੇਂ ਹੋਰਨਾਂ ਤੋਂ ਇਲਾਵਾ ਜਸਵਿੰਦਰ ਸਿੰਘ ਮੈਂਬਰ ਪੰਚਾਇਤ, ਜੋਗਿੰਦਰ ਸਿੰਘ ਮੈਂਬਰ ਪੰਚਾਇਤ, ਸ਼ਿੰਦਰ ਕੁਮਾਰ ਮੈਂਬਰ ਪੰਚਾਇਤ,ਰਤਨ ਸਿੰਘ ਨਰਿੰਦਰ ਕੌਰ, ਰਾਜਵਿੰਦਰ ਕੌਰ ਤੇ ਆਂਗਣਵਾੜੀ ਵਰਕਰ ਮੌਜੂਦ ਸਨ |

 

ਪਿਛਲੀ ਖ਼ਬਰ ਪੀਰ ਬਾਬਾ ਦੇਤੇ ਸ਼ਾਹ ਬਾਬਾ ਭਾਨੇ ਸ਼ਾਹ ਦੀ ਦਰਗਾਹ ਤੇ ਕਰਵਾਇਆ 43ਵਾਂ ਸਾਲਾਨਾ ਸੱਭਿਆਚਾਰਕ ਮੇਲਾ ਅਗਲੀ ਖ਼ਬਰ ਸਰਕਾਰੀ ਹਸਪਤਾਲ ਕਾਲ਼ਾ ਸੰਘਿਆਂ ਅੰਦਰੋਂ ਸੜਕ ਵੱਲ ਡਿੱਗਾ ਰੁੱਖ ਦੇ ਰਿਹਾ ਵੱਡੇ ਹਾਦਸੇ ਨੂੰ ਸੱਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।