28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਪੀਰ ਬਾਬਾ ਦੇਤੇ ਸ਼ਾਹ ਬਾਬਾ ਭਾਨੇ ਸ਼ਾਹ ਦੀ ਦਰਗਾਹ ਤੇ ਕਰਵਾਇਆ 43ਵਾਂ ਸਾਲਾਨਾ ਸੱਭਿਆਚਾਰਕ ਮੇਲਾ

ਅਜੀਤ ਡੈਸਕ 17-06-2026

ਭੁਲੱਥ, 16 ਜੂਨ (ਭੁਲੱਥ)-ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਪੀਰ ਬਾਬਾ ਦੇਤੇ ਸ਼ਾਹ ਅਤੇ ਬਾਬਾ ਭਾਨੇ ਸ਼ਾਹ ਦੀ ਦਰਗਾਹ ਤੇ 43ਵਾਂ ਸਾਲਾਨਾ ਸਭਿਆਚਾਰਕ ਮੇਲਾ ਬਾਬਾ ਸਾਧੂ ਰਾਮ ਦੇ ਆਸ਼ੀਰਵਾਦ ਨਾਲ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਕਰਵਾਇਆ ਗਿਆ | ਮੇਲੇ ਦਾ ਆਯੋਜਨ ਮੁੱਖ ਪ੍ਰਬੰਧਕ ਅਤੇ ਗੱਦੀ ਨਸ਼ੀਨ ਬਾਬਾ ਦੀਪਕ ਸ਼ਾਹ, ਚੇਅਰਮੈਨ ਸੂਫ਼ੀ ਸੰਤ ਸਮਾਜ ਭਲਾਈ ਬੋਰਡ ਪੰਜਾਬ ਦੀ ਅਗਵਾਈ ਹੇਠ ਕੀਤਾ ਗਿਆ | ਮੇਲੇ ਦੀ ਸ਼ੁਰੂਆਤ ਚਾਦਰ ਦੀ ਰਸਮ ਨਾਲ ਹੋਈ | ਇਸ ਮੌਕੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ ਕਰਵਾਏ ਗਏ ਅਤੇ ਨਵ-ਵਿਆਹੀਆਂ ਨੂੰ ਪ੍ਰਬੰਧਕ ਕਮੇਟੀ ਵੱਲੋਂ ਘਰੇਲੂ ਵਰਤੋਂ ਦਾ ਸਮਾਨ ਤੋਹਫ਼ੇ ਵਜੋਂ ਭੇਟ ਕੀਤਾ ਗਿਆ | ਦੁਪਹਿਰ ਸਮੇਂ ਕਰਵਾਏ ਗਏ ਸਭਿਆਚਾਰਕ ਮੇਲੇ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ | ਉਨ੍ਹਾਂ ਨੇ ਰੀਬਨ ਕੱਟ ਕੇ ਮੇਲੇ ਦਾ ਉਦਘਾਟਨ ਕੀਤਾ ਅਤੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਪਵਿੱਤਰ ਦਰਗਾਹ ਤੇ ਆ ਕੇ ਉਨ੍ਹਾਂ ਦੇ ਮਨ ਨੂੰ ਬਹੁਤ ਸਕੂਨ ਮਿਲਿਆ ਹੈ | ਉਨ੍ਹਾਂ ਕਿਹਾ ਕਿ ਅਜਿਹੇ ਮੇਲੇ ਸਮਾਜ ਵਿਚ ਆਪਸੀ ਪਿਆਰ, ਭਾਈਚਾਰੇ ਅਤੇ ਸਾਂਝੀਵਾਲਤਾ ਨੂੰ ਮਜ਼ਬੂਤ ਕਰਦੇ ਹਨ ਅਤੇ ਸਾਨੂੰ ਸਾਰਿਆਂ ਨੂੰ ਰਲ ਮਿਲ ਕੇ ਇਨ੍ਹਾਂ ਸਮਾਗਮਾਂ ਵਿਚ ਹਿੱਸਾ ਲੈਣਾ ਚਾਹੀਦਾ ਹੈ | ਇਸ ਮੌਕੇ ਮੇਲਾ ਪ੍ਰਬੰਧਕਾਂ ਵੱਲੋਂ ਮੁੱਖ ਮਹਿਮਾਨਾਂ ਅਤੇ ਹੋਰ ਪਤਵੰਤੇ ਵਿਅਕਤੀਆਂ ਦਾ ਸਨਮਾਨ ਵੀ ਕੀਤਾ ਗਿਆ | ਸਭਿਆਚਾਰਕ ਪ੍ਰੋਗਰਾਮ ਦੌਰਾਨ ਨਾਮਵਰ ਗਾਇਕ ਪਰਵੇਜ਼ ਆਲਮ, ਜੱਸਾ ਫਤੇਪੁਰੀਆ, ਬਲਵਿੰਦਰ ਮੱਤੇਵਾੜੀਆ, ਕਰਨ ਰੂਹਾਨੀ, ਗਲਵ ਵੜੈਚ ਅਤੇ ਸੁਰਿੰਦਰ ਬਾਬਾ ਸਮੇਤ ਕਈ ਕਲਾਕਾਰਾਂ ਨੇ ਆਪਣੀਆਂ ਪੇਸ਼ਕਾਰੀਆਂ ਨਾਲ ਸੰਗਤਾਂ ਦਾ ਭਰਪੂਰ ਮਨੋਰੰਜਨ ਕੀਤਾ | ਇਸ ਮੌਕੇ ਤੇ ਮੇਲਾ ਪ੍ਰਬੰਧਕ ਅਤੇ ਚੇਅਰਮੈਨ ਬਾਬਾ ਦੀਪਕ ਸ਼ਾਹ ਨੇ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਜੀ ਆਇਆਂ ਆਖਿਆ ਅਤੇ ਮੇਲੇ ਦੀ ਸਫਲਤਾ ਲਈ ਸਹਿਯੋਗ ਦੇਣ ਵਾਲਿਆਂ ਦਾ ਵਿਸ਼ੇਸ਼ ਧੰਨਵਾਦ ਕੀਤਾ | ਇਸ ਮੌਕੇ ਉਪ ਚੇਅਰਮੈਨ ਸੂਫ਼ੀ ਸੰਤ ਸਮਾਜ ਭਲਾਈ ਬੋਰਡ ਸਾਹਿਬ ਸਿੰਘ, ਬਾਬਾ ਪਰਮਿੰਦਰ ਸਿੰਘ, ਜਗਜੀਤ ਸਿੰਘ, ਬਾਬਾ ਪਰਮਜੀਤ ਸਿੰਘ, ਬਾਬਾ ਸ਼ੌਕਤ ਅਲੀ, ਬਾਬਾ ਰੋਸ਼ਨ ਅਲੀ, ਸਾਈਾ ਨਰਿੰਦਰ , ਬਾਬਾ ਸ਼ਿੰਗਾਰਾ ਸਿੰਘ, ਦਵਿੰਦਰ ਭਗਤ ਜੀ, ਪ੍ਰੀਤਮ ਸਿੰਘ, ਪੰਮਾ ਸਾਈਾ ਪਟਿਆਲਾ ਵਾਲੇ, ਅਦਿਤਿਆਨੰਦ ਪੁਰੀ, ਸੰਤ ਰਮੇਸ਼ਵਰਾਨੰਦ, ਸਾਈਾ ਗੁਰਨਾਮ ਸ਼ਾਹ, ਨਰੇਸ਼ ਕੁਮਾਰ, ਸੁਖਜੀਤ ਸਿੰਘ, ਗੁਰਬਚਨ ਸਿੰਘ, ਕੀਮਤੀ ਭਗਤ, ਗੁਰਦੀਪ ਸਿੰਘ ਘੁੰਮਣ, ਨਵਪ੍ਰੀਤ ਸਿੰਘ, ਸੁੱਚਾ ਸਿੰਘ, ਅਕਾਸ਼ ਗਿੱਲ, ਵਿਸ਼ਾਲ ਗਿੱਲ, ਬੰਟੀ ਮਹਿਰਾ, ਮਨੀ ਗਿੱਲ, ਪ੍ਰਦੀਪ ਪੰਡਿਤ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਸੰਤ ਸੀਚੇਵਾਲ ਨੇ ਪੱਤਰਕਾਰ ਨਰੇਸ਼ ਹੈਪੀ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਵਿਸ਼ੇਸ਼ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।