28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਜ਼ਿਲ੍ਹੇ ਦੇ ਸਾਰੇ ਪ੍ਰਾਈਵੇਟ ਸਕੂਲ ਫ਼ੀਸਾਂ ਵਿਚ ਕੀਤੇ ਗਏ ਵਾਧੇ ਸਬੰਧੀ ਜਾਣਕਾਰੀ ਸਿੱਖਿਆ ਵਿਭਾਗ ਕੋਲ ਜਮ੍ਹਾਂ ਕਰਵਾਉਣ-ਅਕਾਸ਼ ਬਾਂਸਲ

ਅਜੀਤ ਡੈਸਕ 17-06-2026

ਕਪੂਰਥਲਾ, 16 ਜੂਨ (ਵਿਸ਼ੇਸ਼ ਪ੍ਰਤੀਨਿਧ)-ਜ਼ਿਲ੍ਹੇ ਦੇ ਸਾਰੇ ਪ੍ਰਾਈਵੇਟ ਸਕੂਲ ਫ਼ੀਸਾਂ ਵਿਚ ਕੀਤੇ ਗਏ ਵਾਧੇ ਸਬੰਧੀ ਮੰਗੀ ਗਈ ਜਾਣਕਾਰੀ ਸਿੱਖਿਆ ਵਿਭਾਗ ਕੋਲ ਜਮ੍ਹਾ ਕਰਵਾਉਣ | ਇਹ ਗੱਲ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਜ਼ਿਲ੍ਹਾ ਪੱਧਰੀ ਫ਼ੀਸ ਰੈਗੂਲੇਟਰੀ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ | ਉਨ੍ਹਾਂ ਕਿਹਾ ਕਿ ਹੁਣ ਤੱਕ ਪ੍ਰਾਪਤ ਰਿਪੋਰਟਾਂ ਅਨੁਸਾਰ ਜ਼ਿਲ੍ਹੇ ਦੇ ਕੇਵਲ 60 ਪ੍ਰਾਈਵੇਟ ਸਕੂਲਾਂ ਵਲੋਂ ਵੀ ਫ਼ੀਸ ਵਾਧੇ ਸਬੰਧੀ ਵੇਰਵੇ ਜਮ੍ਹਾ ਕਰਵਾਏ ਗਏ ਹਨ | ਉਨ੍ਹਾਂ ਕਿਹਾ ਕਿ ਜਿਹੜੇ ਸਕੂਲਾਂ ਨੇ ਅਜੇ ਤੱਕ ਫ਼ੀਸਾਂ ਵਿਚ ਕੀਤੇ ਗਏ ਵਾਧੇ ਸਬੰਧੀ ਅਜੇ ਵੇਰਵੇ ਜਮ੍ਹਾ ਨਹੀਂ ਕਰਵਾਏ, ਉਹ ਬਿਨ੍ਹਾਂ ਕਿਸੇ ਦੇਰੀ ਦੇ ਲੋੜੀਂਦੀ ਜਾਣਕਾਰੀ ਤੁਰੰਤ ਮੁਹੱਈਆ ਕਰਵਾਉਣ | ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਕੂਲਾਂ ਵਲੋਂ ਜਮ੍ਹਾ ਕਰਵਾਏ ਰਿਕਾਰਡ ਦੀ ਬਾਰੀਕੀ ਨਾਲ ਜਾਂਚ ਕਰਨ | ਡਿਪਟੀ ਕਮਿਸ਼ਨਰ ਨੇ ਚਿਤਾਵਨੀ ਦਿੱਤੀ ਕਿ ਜਿਹੜੇ ਸਕੂਲਾਂ ਨੇ ਅਜੇ ਤੱਕ ਲੋੜੀਂਦੇ ਦਸਤਾਵੇਜ਼ ਜਮ੍ਹਾ ਨਾ ਕਰਵਾਏ, ਉਨ੍ਹਾਂ ਵਿੱਦਿਅਕ ਸੰਸਥਾਵਾਂ ਵਿਰੁੱਧ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਵਿਦਿਆਰਥੀਆਂ ਦੇ ਮਾਪਿਆਂ ਤੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਸਕੂਲ ਫ਼ੀਸਾਂ ਵਰਗੀਆਂ ਜਾਂ ਸਕੂਲਾਂ ਸਬੰਧੀ ਕਿਸੇ ਹੋਰ ਮਾਮਲੇ ਦੀ ਉਨ੍ਹਾਂ ਨੂੰ ਕੋਈ ਸ਼ਿਕਾਇਤ ਹੋਵੇ ਤਾਂ ਉਹ ਬਿਨ੍ਹਾਂ ਕਿਸੇ ਝਿਜਕ ਦੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪ ਲਾਈਨ ਨੰਬਰ ‘ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ | ਡਿਪਟੀ ਕਮਿਸ਼ਨਰ ਨੇ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਿਦਿਆਰਥੀਆਂ ਦੇ ਹਿਤਾਂ ਦੀ ਰੱਖਿਆ, ਸਿੱਖਿਆ ਸੰਸਥਾਵਾਂ ਦੇ ਕੰਮਕਾਰ ਵਿਚ ਪਾਰਦਰਸ਼ਤਾ ਤੇ ਨਿਰਪੱਖਤਾ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਮੀਟਿੰਗ ਵਿਚ ਜ਼ਿਲ੍ਹਾ ਰੈਗੂਲੇਟਰੀ ਕਮੇਟੀ ਦੇ ਮੈਂਬਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ |

ਪਿਛਲੀ ਖ਼ਬਰ ਜ਼ਿਲ੍ਹੇ ਵਿਚ ਮਰਦਮਸ਼ੁਮਾਰੀ 2027 ਦਾ ਪਹਿਲਾ ਪੜਾਅ ਸਫ਼ਲਤਾ ਪੂਰਵਕ ਮੁਕੰਮਲ-ਅਕਾਸ਼ ਬਾਂਸਲ ਅਗਲੀ ਖ਼ਬਰ ਸੰਤ ਸੀਚੇਵਾਲ ਨੇ ਪੱਤਰਕਾਰ ਨਰੇਸ਼ ਹੈਪੀ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।