28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਵਿਧਾਨਸਭਾ ਚੋਣਾਂ ‘ਚ ਹੁਣ ਫੋਕੇ ਦਾਅਵਿਆਂ ਨਾਲ ਜਨਤਾ ਨੂੰ ਭਰਮਾ ਨਹੀਂ ਸਕੇਗੀ ‘ਆਪ’ - ਸੁਖਵਿੰਦਰ ਸਿੰਘ ਸ਼ੇਰਗਿੱਲ

ਅਜੀਤ ਡੈਸਕ 17-06-2026

ਫਗਵਾੜਾ, 16 ਜੂਨ (ਅਸ਼ੋਕ ਕੁਮਾਰ ਵਾਲੀਆ)-ਬਹੁਜਨ ਸਮਾਜ ਪਾਰਟੀ ਦੇ ਵਿਧਾਨ ਸਭਾ ਹਲਕਾ ਫਗਵਾੜਾ ਦੇ ਵਾਈਸ ਪ੍ਰਧਾਨ ਸੁਖਵਿੰਦਰ ਸਿੰਘ ਸ਼ੇਰਗਿੱਲ ਨੇ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ 2027 ਵਿਚ ਮੁੜ ਸੱਤਾ ਵਿਚ ਆਉਣ ਦੇ ਦਾਅਵੇ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਸਿਰਫ਼ ਵੱਡੇ-ਵੱਡੇ ਦਾਅਵਿਆਂ ਅਤੇ ਝੂਠੇ ਵਾਅਦਿਆਂ ਨਾਲ ਪ੍ਰਭਾਵਿਤ ਨਹੀਂ ਹੋਵੇਗੀ, ਸਗੋਂ ਸਰਕਾਰ ਦੀ ਕਾਰਗੁਜ਼ਾਰੀ ਅਤੇ ਜ਼ਮੀਨੀ ਹਕੀਕਤਾਂ ਦੇ ਆਧਾਰ ‘ਤੇ ਆਪਣਾ ਫ਼ੈਸਲਾ ਦੇਵੇਗੀ | ਸ਼ੇਰਗਿੱਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਬੇਰੁਜ਼ਗਾਰੀ ਖ਼ਤਮ ਕਰਨ, ਨਸ਼ਾ ਮਾਫ਼ੀਆ ‘ਤੇ ਨਕੇਲ ਕੱਸਣ, ਭਿ੍ਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ, ਸਿਹਤ ਅਤੇ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਹਰ ਵਰਗ ਨੂੰ ਇਨਸਾਫ਼ ਦੇਣ ਦੇ ਵਾਅਦੇ ਕੀਤੇ ਸਨ | ਪਰ ਅੱਜ ਵੀ ਸੂਬੇ ਦੇ ਨੌਜਵਾਨ ਰੁਜ਼ਗਾਰ ਲਈ ਦਰ-ਦਰ ਭਟਕ ਰਹੇ ਹਨ, ਕਿਸਾਨ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰਨ ਨੂੰ ਮਜਬੂਰ ਹਨ ਅਤੇ ਉਦਯੋਗਿਕ ਖੇਤਰ ਕਈ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸੇ ਸ਼ਹਿਰ ਤੇ ਪਿੰਡਾਂ ਵਿਚ ਵਿਕਾਸ ਕਾਰਜਾਂ ਦੀ ਰਫ਼ਤਾਰ ਉਮੀਦਾਂ ਅਨੁਸਾਰ ਨਹੀਂ ਹੈ | ਕਾਨੂੰਨ-ਵਿਵਸਥਾ ਦੇ ਮਾਮਲਿਆਂ ਅਤੇ ਨਸ਼ਿਆਂ ਦੇ ਵਧਦੇ ਪ੍ਰਭਾਵ ਨੂੰ ਲੈ ਕੇ ਲੋਕ ਪਹਿਲਾਂ ਨਾਲੋਂ ਵੀ ਜ਼ਿਆਦਾ ਨਿਰਾਸ਼ ਹਨ |

 

ਪਿਛਲੀ ਖ਼ਬਰ ਨਡਾਲਾ ’ਚ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ’ ਯੋਜਨਾ ਦੀ ਰਜਿਸਟ੍ਰੇਸ਼ਨ ਕਰਵਾਈ ਸ਼ੁਰੂ ਅਗਲੀ ਖ਼ਬਰ ਕੁਦਰਤੀ ਫ਼ੋਟੋਗਰਾਫ਼ੀ ਦਿਵਸ ’ਤੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਿਚ ਲਗਾਈ ਗਈ ਫੋਟੋ ਪ੍ਰਦਰਸ਼ਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।