28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਨਡਾਲਾ ’ਚ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ’ ਯੋਜਨਾ ਦੀ ਰਜਿਸਟ੍ਰੇਸ਼ਨ ਕਰਵਾਈ ਸ਼ੁਰੂ

ਅਜੀਤ ਡੈਸਕ 17-06-2026

ਨਡਾਲਾ, 16 ਜੂਨ (ਰਘਬਿੰਦਰ ਸਿੰਘ)�ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੇ ਸਸ਼ਕਤੀਕਰਨ ਅਤੇ ਆਰਥਿਕ ਮਦਦ ਲਈ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ’ ਯੋਜਨਾ ਤਹਿਤ ਨਡਾਲਾ ਖੇਤਰ ਵਿੱਚ ਰਜਿਸਟ੍ਰੇਸ਼ਨ ਕਰਵਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ | ਇਸ ਯੋਜਨਾ ਤਹਿਤ ਯੋਗ ਮਹਿਲਾਵਾਂ ਦੇ ਫਾਰਮ ਭਰੇ ਜਾ ਰਹੇ ਹਨ ਅਤੇ ਲੋੜੀਂਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਜੀਵ ਜੋਸ਼ੀ, ਸੰਦੀਪ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਇਸ ਨਿਵੇਕਲੀ ਪਹਿਲ ਦਾ ਉਦੇਸ਼ ਗਰੀਬ ਅਤੇ ਲੋੜਵੰਦ ਵਰਗ ਦੀਆਂ ਮਹਿਲਾਵਾਂ ਨੂੰ ਆਰਥਿਕ ਸਹਾਇਤਾ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਆਪਣੀਆਂ ਰੋਜ਼ਾਨਾ ਲੋੜਾਂ ਨੂੰ ਪੂਰਾ ਕਰਨ ਦੇ ਨਾਲ-ਨਾਲ ਸਮਾਜਿਕ ਅਤੇ ਆਰਥਿਕ ਤੌਰ ‘ਤੇ ਹੋਰ ਮਜ਼ਬੂਤ ਬਣ ਸਕਣ |ਉਨ੍ਹਾਂ ਦੱਸਿਆ ਕਿ ਯੋਜਨਾ ਦਾ ਲਾਭ ਲੈਣ ਲਈ ਯੋਗ ਮਹਿਲਾਵਾਂ ਆਪਣੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਨਿਰਧਾਰਿਤ ਕੇਂਦਰਾਂ ‘ਤੇ ਪਹੁੰਚ ਕੇ ਰਜਿਸਟ੍ਰੇਸ਼ਨ ਕਰਵਾ ਸਕਦੀਆਂ ਹਨ | ਇਲਾਕਾ ਵਾਸੀਆਂ ਨੇ ਪੰਜਾਬ ਸਰਕਾਰ ਦੀ ਇਸ ਲੋਕ-ਹਿਤੈਸ਼ੀ ਯੋਜਨਾ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਦੀਆਂ ਮਹਿਲਾਵਾਂ ਨੂੰ ਵੱਡਾ ਸਹਾਰਾ ਮਿਲੇਗਾ | ਮੁਹਤਬਰਾਂ ਨੇ ਯੋਗ ਮਹਿਲਾਵਾਂ ਨੂੰ ਸਮੇਂ ਸਿਰ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ ਵੀ ਕੀਤੀ ਹੈ ਤਾਂ ਜੋ ਉਹ ਇਸ ਯੋਜਨਾ ਦਾ ਲਾਭ ਲੈ ਸਕਣ |ਇਸ ਮੌਕੇ ਸੰਜੀਵ ਜੋਸ਼ੀ ਦਲਵਿੰਦਰ ਸਿੰਘ ਜਰਮਨੀ ਕੌਂਸਲਰ ਬਲਜੀਤ ਸਿੰਘ ਸੰਦੀਪ ਕੁਮਾਰ ਲੱਖਾ ਲਹੌਰੀਆ ਸਨੀ ਨਡਾਲਾ ਤੋ ਇਲਾਵਾ ਆਂਗਣਵਾੜੀ ਵਰਕਰ ਪੂਜਾ, ਬਲਵਿੰਦਰ ਕੌਰ, ਸੁਖਵੰਤ ਕੌਰ, ਪਲਵਿੰਦਰ ਕੌਰ, ਸ਼ਸ਼ੀ ਬਾਲਾ, ਪੂਨਮ ਰਾਣੀ ਅਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਚੋਰੀ ਦੇ ਦੋਸ਼ ਵਿਚ ਪੰਜ ਵਿਅਕਤੀਆਂ ‘ਤੇ ਕੇਸ ਦਰਜ ਅਗਲੀ ਖ਼ਬਰ ਵਿਧਾਨਸਭਾ ਚੋਣਾਂ ‘ਚ ਹੁਣ ਫੋਕੇ ਦਾਅਵਿਆਂ ਨਾਲ ਜਨਤਾ ਨੂੰ ਭਰਮਾ ਨਹੀਂ ਸਕੇਗੀ ‘ਆਪ’ - ਸੁਖਵਿੰਦਰ ਸਿੰਘ ਸ਼ੇਰਗਿੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।