ਕਪੂਰਥਲਾ, 16 ਜੂਨ (ਸਡਾਨਾ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਕਪੂਰਥਲਾ ਦੀਆਂ ਬੀਬੀਆਂ ਦੇ ਜਥੇ ਵਲੋਂ ਮੁੱਖ ਸੇਵਾਦਾਰ ਬੀਬੀ ਦਵਿੰਦਰ ਕੌਰ ਸਾਹਨੀ ਦੇ ਉਪਰਾਲਿਆਂ ਸਦਕਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਟੇਟ ਗੁਰਦੁਆਰਾ ਸਾਹਿਬ ਵਿਖੇ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ | ਵੱਖ-ਵੱਖ ਉਮਰ ਵਰਗ ਵਿਚ ਕਰਵਾਏ ਇਨ੍ਹਾਂ ਮੁਕਾਬਲਿਆਂ ਦੌਰਾਨ ਭਾਗ ਲੈਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ | ਇਨ੍ਹਾਂ ਮੁਕਾਬਲਿਆਂ ਵਿਚ 3 ਤੋਂ 8 ਸਾਲ, 9 ਤੋਂ 12 ਸਾਲ ਅਤੇ 13 ਤੋਂ 18 ਸਾਲ ਉਮਰ ਦੇ ਬੱਚਿਆਂ ਨੇ ਆਪਣੀ ਉਮਰ ਵਰਗ ਅਨੁਸਾਰ ਗੁਰਬਾਣੀ ਕੰਠ ਕਰਕੇ ਸੁਣਾਈ ਤੇ ਪਹਿਲੇ, ਦੂਜੇ ਤੇ ਤੀਜੇ ਸਥਾਨ ‘ਤੇ ਰਹਿਣ ਵਾਲੇ ਬੱਚਿਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਸ਼ੋ੍ਰਮਣੀ ਕਮੇਟੀ ਮੈਂਬਰ ਜਥੇ. ਜਰਨੈਲ ਸਿੰਘ ਡੋਗਰਾਂਵਾਲਾ ਨੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਦੇ ਉਦਮ ਦੀ ਸ਼ਲਾਘਾ ਕੀਤੀ, ਜੋ ਕਿ ਬੱਚਿਆਂ ਨੂੰ ਗੁਰਮਤਿ ਨਾਲ ਜੋੜ ਰਹੇ ਹਨ | ਸਮਾਗਮ ਦੌਰਾਨ ਸਟੇਜ ਸਕੱਤਰ ਦੀ ਸੇਵਾ ਸੁਖਵਿੰਦਰ ਮੋਹਨ ਸਿੰਘ ਭਾਟੀਆ ਨੇ ਨਿਭਾਈ | ਇਸ ਮੌਕੇ ਇੰਚਾਰਜ ਭਾਈ ਮੋਹਕਮ ਸਿੰਘ, ਹੈੱਡ ਗ੍ਰੰਥੀ ਭਾਈ ਸਤਨਾਮ ਸਿੰਘ, ਭਾਈ ਸੰਤੋਖ ਸਿੰਘ, ਬੀਬੀ ਦਵਿੰਦਰ ਕੌਰ ਸਾਹਨੀ, ਪੁਸ਼ਪਿੰਦਰ ਕੌਰ, ਸੁਖਵਿੰਦਰ ਕੌਰ, ਪਰਮਜੀਤ ਕੌਰ, ਸੰਤੋਸ਼ ਕੌਰ, ਬਲਵਿੰਦਰ ਕੌਰ, ਯਾਦਵਿੰਦਰ ਸਿੰਘ, ਸਵਰਨ ਸਿੰਘ, ਦਵਿੰਦਰ ਸਿੰਘ ਦੇਵ, ਕੁਲਵਿੰਦਰ ਸਿੰਘ, ਭਾਈ ਸ਼ੇਰ ਸਿੰਘ, ਹਰਦਿਆਲ ਸਿੰਘ, ਮਨਜੀਤ ਸਿੰਘ ਤੇ ਹੋਰ ਸੰਗਤਾਂ ਹਾਜ਼ਰ ਸਨ |