ਭੰਡਾਲ ਬੇਟ, 16 ਜੂਨ (ਜੋਗਿੰਦਰ ਸਿੰਘ ਜਾਤੀਕੇ)-ਡੇਰਾ ਭਾਈ ਹਰਜੀ ਸਾਹਿਬ ਖੁਖਰੈਣ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਅਮਰੀਕ ਸਿੰਘ ਖੁਖਰੈਣ ਵਾਲਿਆਂ ਦੀ ਅਗਵਾਈ ਹੇਠ ਸਮੂਹ ਐਨ ਆਰ ਆਈ ਅਤੇ ਨਗਰ ਨਿਵਾਸੀ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਪਵਿੱਤਰ ਸੰਗਰਾਂਦ ਅਤੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਰੱਖੇ ਗਏ 2 ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਸਜਾਏ ਗਏ ਧਾਰਮਿਕ ਦੀਵਾਨਾਂ ਵਿੱਚ ਭਾਈ ਕਰਮ ਸਿੰਘ ਨੂਰਪੁਰੀ ਦੇ ਰਾਗੀ ਜਥੇ ਨੇ ਰਸਭਿੰਨਾ ਕੀਰਤਨ ਕੀਤਾ ਉਪਰੰਤ ਪੰਥ ਪ੍ਰਸਿੱਧ ਢਾਡੀ ਭਾਈ ਸੁਰਜੀਤ ਸਿੰਘ ਸੰਘਾ ਅਤੇ ਭਾਈ ਕਰਨੈਲ ਸਿੰਘ ਕੋਮਲ ਦੇ ਢਾਡੀ ਜਥੇ ਨੇ ਹਾਜ਼ਰ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ | ਇਸ ਮੌਕੇ ਮੁੱਖ ਸੇਵਾਦਾਰ ਸੰਤ ਬਾਬਾ ਅਮਰੀਕ ਸਿੰਘ ਖੁਖਰੈਣ ਨੇ ਸੰਗਤਾਂ ਨੂੰ ਨਾਮ ਬਾਣੀ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ ਅਤੇ ਕੁੱਖ ਅਤੇ ਰੁੱਖ ਦੀ ਸੰਭਾਲ ਕਰਨ ਦੀ ਅਪੀਲ ਕੀਤੀ | ਇਸ ਮੌਕੇ ਸਟੇਜ ਸਕੱਤਰ ਦੀ ਸੇਵਾ ਭਾਈ ਅਮੋਲਕ ਸਿੰਘ ਸੰਧੂ ਵੱਲੋਂ ਨਿਭਾਈ ਗਈ | ਇਸ ਮੌਕੇ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ | ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ |
ਡੇਰਾ ਭਾਈ ਹਰਜੀ ਸਾਹਿਬ ਖੁਖਰੈਣ ਵਿਖੇ ਸ਼ਰਧਾ ਨਾਲ ਮਨਾਇਆ ਸ਼ਹੀਦੀ ਦਿਹਾੜਾ
ਅਜੀਤ ਡੈਸਕ
17-06-2026