ਫਗਵਾੜਾ, 16 ਜੂਨ (ਅਸ਼ੋਕ ਕੁਮਾਰ ਵਾਲੀਆ)-ਸੰਤ ਬਾਬਾ ਦਲੀਪ ਸਿੰਘ, ਸੰਤ ਬਾਬਾ ਜਵਾਲਾ ਸਿੰਘ, ਸੰਤ ਬਾਬਾ ਮਸਤ ਸਿੰਘ, ਸੰਤ ਬਾਬਾ ਹਰਬੰਸ ਸਿੰਘ ਅਤੇ ਸੰਤ ਬਾਬਾ ਸਰਵਣ ਸਿੰਘ ਜੀ ਦੇ ਤਪ ਅਸਥਾਨ ਨਿਰਮਲ ਕੁਟੀਆ ਡੁਮੇਲੀ ਵਿਖੇ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ ਸੰਤ ਬਾਬਾ ਪ੍ਰੀਤਮ ਸਿੰਘ ਡੁਮੇਲੀ ਵਾਲਿਆਂ ਦੀ ਦੇਖ ਰੇਖ ਹੇਠ ਕਰਵਾਇਆ ਗਿਆ | ਇਸ ਮੌਕੇ ਤਿੰਨ ਦਿਨਾਂ ਸਮਾਗਮ ਵਿਚ ਪਹਿਲੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕੀਤੇ ਗਏ ਅਤੇ ਰਾਤ ਵੇਲੇ ਧਾਰਮਿਕ ਦੀਵਾਨ ਸਜੇ | ਦੂਜੇ ਦਿਨ ਪੰਥ ਪ੍ਰਸਿੱਧ ਜਥਿਆਂ ਨੇ ਸੰਗਤਾਂ ਨੂੰ ਗੁਰਇਤਿਹਾਸ ਸਰਵਣ ਕਰਵਾਇਆ | ਸਮਾਗਮ ਦੇ ਤੀਸਰੇ ਅਤੇ ਆਖ਼ਰੀ ਦਿਨ ਪਿਛਲੇ ਤਿੰਨ ਰੋਜ਼ਾ ਤੋਂ ਅਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਖੁੱਲੇ੍ਹ ਪੰਡਾਲ ਵਿਚ ਧਾਰਮਿਕ ਦੀਵਾਨ ਸਜੇ ਜਿਸ ਵਿਚ ਸੰਤ ਪ੍ਰੀਤਮ ਸਿੰਘ ਡੁਮੇਲੀ ਵਾਲਿਆਂ ਨੇ ਸੰਗਤਾਂ ਨੂੰ ਨਾਮਬਾਣੀ ਨਾਲ ਜੋੜਿਆ ਅਤੇ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੰਨਣ ਵਾਲਾ ਹਮੇਸ਼ਾ ਹੀ ਚੜ੍ਹਦੀ ਕਲਾ ਵਿਚ ਰਹਿੰਦਾ ਹੈ ਉਪਰੰਤ ਪੰਜਾਬ ਭਰ ਤੋਂ ਪੁੱਜੇ ਮਹਾਪੁਰਸ਼ਾਂ ਨੇ ਆਪਣੇ ਪ੍ਰਵਚਨ ਸੰਗਤਾਂ ਦੇ ਸਨਮੁੱਖ ਕੀਤੇ | ਅੰਤ ਵਿਚ ਸੰਤ ਪ੍ਰੀਤਮ ਸਿੰਘ ਡੁਮੇਲੀ ਵਾਲਿਆਂ ਵਲੋਂ ਪੁੱਜੇ ਹੋਏ ਸਭਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਸੰਤਾਂ ਮਹਾਂਪੁਰਸ਼ ਅਤੇ ਸਹਿਯੋਗੀਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾ ਦੇ ਕੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ‘ਤੇ ਐਸ.ਐਚ.�. ਮੇਜਰ ਸਿੰਘ ਰਾਵਲਪਿੰਡੀ, ਜਥੇਦਾਰ ਜਸਵਿੰਦਰ ਸਿੰਘ, ਜਥੇਦਾਰ ਹਰਜੀਤ ਸਿੰਘ, ਪਰਮਜੀਤ ਸਿੰਘ ਸੰਘਾ, ਬਲਜੀਤ ਸਿੰਘ ਬੱਲੀ ਮੀਰਾਪੁਰ, ਕੁਲਦੀਪ ਸਿੰਘ ਕੈਂਥ, ਨੰਬਰਦਾਰ ਪਰਮਿੰਦਰ ਸਿੰਘ ਡੁਮੇਲੀ, ਸਤਨਾਮ ਸਿੰਘ, ਗੁਰਮੁਖ ਸਿੰਘ, ਜੋਗਾ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ |