27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਭਗਵੰਤ ਮਾਨ ਅਹੁਦੇ ’ਤੇ ਬਣੇ ਰਹਿਣ ਦਾ ਅਧਿਕਾਰ ਗੁਆ ਚੁੱਕੇ ਹਨ, ਤੁਰੰਤ ਅਸਤੀਫ਼ ਦੇਣ- ਵਕੀਲ ਕਾਹਲੋਂ

ਅਜੀਤ ਡੈਸਕ 17-06-2026

ਜਲੰਧਰ ਛਾਉਣੀ,16 ਜੂਨ (ਪਵਨ ਖਰਬੰਦਾ)- ਪੰਜਾਬ ਭਾਜਪਾ ਦੇ ਬੁਲਾਰੇ ਐਡਵੋਕੇਟ ਹਰਿੰਦਰ ਸਿੰਘ ਕਾਹਲੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੋਲੋਂ ਨੈਤਿਕਤਾ ਦੇ ਆਧਾਰ ‘ਤੇ ਤੁਰੰਤ ਅਸਤੀਫ਼ੇ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਸਰਕਾਰ ਵਲੋਂ ਮਾਨਤਾ ਪ੍ਰਾਪਤ ਉੱਚ ਤਕਨੀਕੀ ਫੋਰੈਂਸਿਕ ਲੈਬੋਟਰੀਆਂ ਦੀਆਂ ਜਾਂਚ ਰਿਪੋਰਟਾਂ ਦੇ ਹਵਾਲੇ ਨਾਲ ਭਗਵੰਤ ਮਾਨ ਨੂੰ ਗੁਰੂ ਸਾਹਿਬ ਦੇ ਕਥਿਤ ਅਪਮਾਨ ਦਾ ਅਤੇ ਕਰੋੜਾਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ੀ ਪਾਇਆ ਹੈ। ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਕੀਤੇ ਖੁਲਾਸਿਆਂ ਤੋਂ ਬਾਅਦ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਅਹੁਦੇ ‘ਤੇ ਇੱਕ ਮਿੰਟ ਵੀ ਟਿਕੇ ਰਹਿਣ ਦਾ ਨੈਤਿਕ ਅਧਿਕਾਰ ਨਹੀਂ ਰਿਹਾ. ਸ. ਕਾਹਲੋ ਨੇ ਕਿਹਾ ਕਿ ਜੇ ਇੱਕ ਆਮ ਨਾਗਰਿਕ ਇਸ ਤਰ੍ਹਾਂ ਦੇ ਦੋਸ਼ਾਂ ਲਈ ਕਾਨੂੰਨ ਦੇ ਦਾਇਰੇ ਵਿੱਚ ਆ ਸਕਦਾ ਹੈ ਤਾਂ ਫਿਰ ਸੂਬੇ ਦਾ ਮੁੱਖ ਮੰਤਰੀ ਕਾਨੂੰਨ ਅਤੇ ਨੈਤਿਕਤਾ ਤੋਂ ਉੱਪਰ ਨਹੀਂ ਹੋ ਸਕਦਾ । ਗੁਰੂ ਸਾਹਿਬ ਦੀ ਤਸਵੀਰ ਉੱਥੇ ਕਥਿਤ ਤੌਰ ‘ਤੇ ਕੀਤੀ ਇਹ ਘਟਨਾ ਜਾਣ ਬੁਝ ਕੇ ਕੀਤਾ ਸੰਗੀਨ ਅਪਰਾਧ ਹੈ, ਇਸ ਨੂੰ ਅਣਜਾਣਪੁਣੇ ‘ਚ ਕੀਤੀ ਹਰਕਤ ਨਹੀਂ ਕਿਹਾ ਜਾ ਸਕਦਾ। ਇਹ ਗਿਣੀ ਮੱਥੀ ਸਾਜਿਸ਼ ਹੈ ਅਤੇ ਸਿੱਖਾਂ ਦੀ ਆਸਥਾ ‘ਤੇ ਗੰਭੀਰ ਸੱਟ ਹੈ। ਐਡਵੋਕੇਟ ਕਾਹਲੋ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਹੈ ਕਿ ਮੌਜੂਦ ਸਬੂਤਾਂ ਅਤੇ ਜਾਂਚ ਰਿਪੋਰਟ ਦੇ ਆਧਾਰ ’ਤੇ ਭਗਵੰਤ ਮਾਨ ਖਿਲਾਫ਼ ਗੁਰੂ ਸਾਹਿਬਾਂ ਦਾ ਅਪਮਾਨ ਅਤੇ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਅਤੇ ਆਸਥਾ ਨੂੰ ਠੇਸ ਪਹੁੰਚਾਉਣ ਨਾਲ ਸੰਬੰਧਤ ਨਵੇਂ ਬਣੇ ਕਾਨੂੰਨ ਦੇ ਤਹਿਤ ਤੁਰੰਤ ਮਾਮਲਾ ਦਰਜ ਕੀਤਾ ਜਾਵੇ ਅਤੇ ਇਸ ਜਾਂਚ ਵਿੱਚ ਕਿਸੇ ਵੀ ਕਿਸਮ ਦੀ ਸਿਆਸੀ ਦਖਲ ਅੰਦਾਜੀ ਨਾ ਹੋਣ ਦਿੱਤੀ ਜਾਵੇ।

ਪਿਛਲੀ ਖ਼ਬਰ ਸੈਂਟਰ ਹੈੱਡ ਟੀਚਰ ਸੰਤੋਖ ਮੱਲ੍ਹੀ ਦਾ ਡੀ.ਐਮ. (ਸਪੋਰਟਸ) ਵੱਲੋਂ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਕੂੜਾ ਖ਼ਤਮ ਕਰਨ ਵਾਲੇ 607 ਕਰੋੜ ਦੇ ਪ੍ਰਾਜੈਕਟ ਦਾ ਨਿਗਮ ਯੂਨੀਅਨਾਂ ਵਲੋੇਂ ਵਿਰੋਧ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।