13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਨੇ ਪੰਜਾਬ ਦੇ ਮੁੱਖ ਮੰਤਰੀ ਦਾ ਪੁਤਲਾ ਸਾੜ ਕੇ ਕੀਤਾ ਰੋਸ ਵਿਖਾਵਾ

ਅਜੀਤ ਡੈਸਕ 18-06-2026

ਕਪੂਰਥਲਾ, 17 ਜੂਨ (ਵਿਸ਼ੇਸ਼ ਪ੍ਰਤੀਨਿਧ)-ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਭੰਡਾਲ ਦੀ ਅਗਵਾਈ ਵਿਚ ਸ਼ੋ੍ਰਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਤੇ ਵਰਕਰਾਂ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਪੰਜਾਬ ਦੇ ਮੁੱਖ ਮੰਤਰੀ ਦਾ ਪੁਤਲਾ ਜਲਾ ਕੇ ਰੋਸ ਵਿਖਾਵਾ ਕੀਤਾ | ਇਸ ਮੌਕੇ ਬੋਲਦਿਆਂ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਨੇ ਮੁੱਖ ਮੰਤਰੀ ਨਾਲ ਕਥਿਤ ਤੌਰ ‘ਤੇ ਸਬੰਧਿਤ ਵਿਵਾਦਿਤ ਵੀਡੀ� ਦੇ ਮਾਮਲੇ ਦੀ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਕਿਸੇ ਮੌਜੂਦਾ ਜੱਜ ਦੀ ਨਿਗਰਾਨੀ ਹੇਠ ਸੁਤੰਤਰ ਜਾਂਚ ਕਰਵਾ ਕੇ ਕਾਨੂੰਨੀ ਕਾਰਵਾਈ ਕਰਨ ਤੇ ਮੁੱਖ ਮੰਤਰੀ ਦੇ ਨੈਤਿਕ ਆਧਾਰ ‘ਤੇ ਅਸਤੀਫ਼ੇ ਦੀ ਵੀ ਮੰਗ ਕੀਤੀ | ਉਨ੍ਹਾਂ ਕਿਹਾ ਕਿ ਸਿੱਖ ਧਰਮ ਵਿਚ ਗੁਰੂ ਸਾਹਿਬਾਨ, ਭਗਤਾਂ, ਸ਼ਹੀਦਾਂ ਤੇ ਮਹਾਂਪੁਰਖਾਂ ਦਾ ਸਤਿਕਾਰ ਸਰਵਉੱਚ ਸੰਸਥਾਨ ਰੱਖਦਾ ਹੈ | ਇਸ ਲਈ ਧਾਰਮਿਕ ਭਾਵਨਾਵਾਂ ਨਾਲ ਸਬੰਧਿਤ ਕਿਸੇ ਵੀ ਮਾਮਲੇ ਵਿਚ ਕੋਈ ਵੀ ਵਿਅਕਤੀ ਭਾਵੇਂ ਉਹ ਕਿੰਨੇ ਵੀ ਉੱਚੇ ਅਹੁਦੇ ‘ਤੇ ਨਾ ਹੋਵੇ, ਕਾਨੂੰਨ ਅਤੇ ਜਾਂਚ ਤੋਂ ਉੱਪਰ ਨਹੀਂ ਹੋ ਸਕਦਾ | ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਹੋਰ ਪੰਥਕ ਮਾਮਲਿਆਂ ਦੇ ਦੋਸ਼ੀਆਂ ਵਿਰੁੱਧ ਵੀ ਬਿਨ੍ਹਾਂ ਕਿਸੇ ਭੇਦਭਾਵ ਦੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ | ਸ਼ੋ੍ਰਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਬੀਤੀ 2 ਦਸੰਬਰ ਦੇ ਫ਼ੈਸਲੇ ਦੌਰਾਨ ਸ਼ੋ੍ਰਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਦੇ ਸਾਹਮਣੇ ਆਪਣੀਆਂ ਗ਼ਲਤੀਆਂ ਸਵੀਕਾਰ ਕੀਤੀਆ ਸਨ ਤੇ ਬਾਅਦ ਵਿਚ ਉਨ੍ਹਾਂ ਦੇ ਬਿਆਨਾਂ ਤੇ ਰਵੱਈਏ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਹੀ ਸਵਾਲਾਂ ਦੇ ਘੇਰੇ ਵਿਚ ਖੜ੍ਹੇ ਕਰ ਦਿੱਤਾ | ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਦਾ ਵੀ ਗੰਭੀਰ ਨੋਟਿਸ ਲੈਂਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਵਿਰੁੱਧ ਸਖ਼ਤ ਕਾਰਵਾਈ ਕਰਨ ਤਾਂ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਤੇ ਸਰਵਉੱਚਤਾ ਹਰ ਹਾਲਤ ਵਿਚ ਬਰਕਰਾਰ ਰਹੇ | ਰੋਸ ਵਿਖਾਵੇ ਮੌਕੇ ਸ਼ੋ੍ਰਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਜ਼ਿਲ੍ਹਾ ਪੱਧਰੀ ਆਗੂ ਤੇ ਹਲਕਾ ਭੁਲੱਥ ਦੇ ਸੇਵਾਦਾਰ ਨਛੱਤਰ ਸਿੰਘ ਬਾਈ, ਬੋਹੜ ਸਿੰਘ ਹਜਾਰਾ, ਸ਼ਹਿਰੀ ਪ੍ਰਧਾਨ ਅਵਤਾਰ ਸਿੰਘ, ਕਮਲਜੀਤ ਸਿੰਘ ਮਠਾੜੂ, ਲਖਵਿੰਦਰ ਸਿੰਘ ਭਗਤਾਣਾ, ਸੂਬੇਦਾਰ ਸੁਰਿੰਦਰ ਸਿੰਘ, ਪ੍ਰੇਮ ਸਿੰਘ ਖ਼ਾਲਸਾ, ਹਰਵਿੰਦਰ ਸਿੰਘ ਮੁਲਤਾਨੀ, ਡਾ. ਲਖਵਿੰਦਰ ਸਿੰਘ, ਗੁਰਮੀਤ ਸਿੰਘ ਭਗਵਾਨਪੁਰ, ਅਰਸ਼ਦੀਪ ਸਿੰਘ, ਲਖਵਿੰਦਰ ਸਿੰਘ, ਚੰਚਲ ਸਿੰਘ, ਬਾਬਾ ਮਲਕੀਤ ਸਿੰਘ, ਪਾਲ ਸਿੰਘ, ਜਸਪਾਲ ਸ਼ਰਮਾ, ਹਰਵਿੰਦਰ ਸਿੰਘ, ਮਨਪ੍ਰੀਤ ਸਿੰਘ, ਅਮਰੀਕ ਸਿੰਘ, ਯੋਧਾ ਸਿੰਘ, ਸਕੱਤਰ ਸਿੰਘ, ਹਰਪਿੰਦਰ ਸਿੰਘ ਆਦਿ ਹਾਜ਼ਰ ਸਨ | ਰੋਸ ਵਿਖਾਵੇ ਉਪਰੰਤ ਅਕਾਲੀ ਆਗੂਆਂ ਨੇ ਪੰਜਾਬ ਦੇ ਰਾਜਪਾਲ ਦੇ ਨਾਂਅ ਵਰਿੰਦਰਪਾਲ ਸਿੰਘ ਬਾਜਵਾ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨੂੰ ਮੰਗ ਪੱਤਰ ਵੀ ਦਿੱਤਾ |

ਪਿਛਲੀ ਖ਼ਬਰ ਐਸ.ਆਈ.ਆਰ. ਨੂੰ ਸੁਚਾਰੂ ਤਰੀਕੇ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰ ਤੇ ਸਹਾਇਕ ਨੋਡਲ ਅਫ਼ਸਰ ਨਿਯੁਕਤ ਅਗਲੀ ਖ਼ਬਰ ਮਿੱਟੀ ਦੇ ਭਰੇ ਅਣਢਕੇ ਟਰਾਲਿਆਂ ਤੇ ਟਿੱਪਰਾਂ ਤੋਂ ਰਾਹਗੀਰ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।