ਭੁਲੱਥ, 17 ਜੂਨ (ਮੇਹਰ ਚੰਦ ਸਿੱਧੂ, ਮਨਜੀਤ ਸਿੰਘ ਰਤਨ)-ਥਾਣਾ ਭੁਲੱਥ ਪੁਲਿਸ ਵੱਲੋਂ ਸੱਤ ਗ੍ਰਾਮ ਹੈਰੋਇਨ ਤੇ ਇੱਕ ਐਕਟਿਵਾ ਸਕੂਟਰੀ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕਰਨ ਵਿਚ ਸਫਲਤਾ ਹੱਥ ਲੱਗੀ | ਥਾਣਾ ਮੁਖੀ ਭੁਲੱਥ ਬਿਕਰਮਜੀਤ ਸਿੰਘ ਚੌਹਾਨ ਨੇ ਦੱਸਿਆ ਕਿ ਸਰਕਾਰੀ ਟਿਊਬਵੈੱਲ ਨਜ਼ਦੀਕ ਖੱਸਣ ਰੋਡ ‘ਤੇ ਪੁਲਿਸ ਪਾਰਟੀ ਨਾਕਾਬੰਦੀ ਦੌਰਾਨ ਮੌਜੂਦ ਤਾਂ ਪਿੰਡ ਖੱਸਣ ਵਾਲੀ ਸਾਈਡ ਤੋਂ ਇੱਕ ਕਾਲੇ ਰੰਗ ਦੀ ਐਕਟਿਵਾ ਸਕੂਟਰੀ ‘ਤੇ ਸਵਾਰ ਦੋ ਮੋਨੇ ਨੌਜਵਾਨ ਆਉਂਦੇ ਦਿਖਾਈ ਦਿੱਤੇ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਏ ਤੇ ਯਕਦਮ ਬਰੇਕ ਲਗਾ ਕੇ ਸਕੂਟਰੀ ਮੋੜਨ ਦੀ ਕੋਸ਼ਿਸ਼ ਕੀਤੀ ਤਾਂ ਸਕੂਟਰੀ ਸਲਿਪ ਹੋ ਗਈ ਤੇ ਦੋਵੇਂ ਨੌਜਵਾਨ ਡਿੱਗ ਪਏ | ਉਪਰੰਤ ਮੌਕੇ ‘ਤੇ ਭੱਜਣ ਲੱਗੇ ਜਿਨ੍ਹਾਂ ਨੂੰ ਨਾਕੇ ‘ਤੇ ਮੌਜੂਦ ਹੈੱਡ ਕਾਂਸਟੇਬਲ ਪਿ੍ੰਸ ਕੁਮਾਰ ਤੇ ਹੋਰ ਕਰਮਚਾਰੀਆਂ ਵੱਲੋਂ ਕਾਬੂ ਕਰਕੇ ਨਾਂਅ ਪਤਾ ਪੁੱਛਿਆ, ਜਿਨ੍ਹਾਂ ਨੇ ਆਪਣਾ ਨਾਂਅ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਚੈਂਚਲ ਸਿੰਘ ਤੇ ਹਰਜਿੰਦਰ ਸਿੰਘ ਉਰਫ਼ ਸਿੱਧੂ ਪੁੱਤਰ ਸੁਰਜਨ ਸਿੰਘ ਵਾਸੀਆਨ ਪਿੰਡ ਪੱਤੜ ਖੁਰਦ ਥਾਣਾ ਕਰਤਾਰਪੁਰ ਜ਼ਿਲ੍ਹਾ ਜਲੰਧਰ ਦੱਸਿਆ, ਜਿਨ੍ਹਾਂ ਪਾਸੋਂ ਸੱਤ ਗ੍ਰਾਮ ਹੈਰੋਇਨ ਕਥਿਤ ਤੌਰ ‘ਤੇ ਬਰਾਮਦ ਹੋਈ ਜਿਨ੍ਹਾਂ ਐਕਟਿਵਾ ਸਕੂਟਰੀ ਨੰਬਰ ਪੀ ਬੀ 08 ਈ ਐਕਸ 4686 ਸਮੇਤ ਕਾਬੂ ਕਰਕੇ ਮੁਕੱਦਮਾ ਦਰਜ ਕਰਨ ਉਪਰੰਤ ਗਿ੍ਫ਼ਤਾਰ ਕਰ ਲਿਆ ਹੈ ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ |