ਫਗਵਾੜਾ, 17 ਜੂਨ (ਚਾਨਾ)- ਨਾਬਾਲਗ ਲੜਕੀਆਂ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਜਾਣ ਦੇ ਸਬੰਧ ‘ਚ ਸਤਨਾਮਪੁਰਾ ਪੁਲਿਸ ਨੇ ਦੋ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਕਿ ਉਸਦੀ ਲੜਕੀ ਤੇ ਉਸਦੇ ਮੁਹੱਲੇ ਦੇ ਵਸਨੀਕ ਦੀ ਲੜਕੀ ਆਪਸ ‘ਚ ਦੋਸਤ ਹਨ ਤੇ ਇਕੱਠੀਆਂ ਪੜ੍ਹਦੀਆਂ ਹਨ ਤੇ ਉਨ੍ਹਾਂ ਦੀਆਂ ਲੜਕੀਆਂ ਘਰੋਂ ਇਹ ਕਹਿ ਕੇ ਗਈਆਂ ਹਨ ਕਿ ਨਾਨਾ ਆਇਆ ਹੈ ਜੋ ਗੁਰਦੁਆਰਾ ਗੋਬਿੰਦਪੁਰਾ ਨਜ਼ਦੀਕ ਖੜ੍ਹਾ ਹੈ ਤੇ ਉਸ ਤੋਂ ਬਾਅਦ ਵਾਪਸ ਘਰ ਨਹੀਂ ਆਈਆਂ ਤੇ ਹੁਣ ਕੈਮਰੇ ਚੈੱਕ ਕਰਨ ‘ਤੇ ਪਤਾ ਲੱਗਾ ਕਿ ਉਨ੍ਹਾਂ ਨੂੰ ਕਰਨਦੀਪ ਸਿੰਘ ਪੁੱਤਰ ਕਸ਼ਮੀਰੀ ਲਾਲ ਵਾਸੀ ਮੁਹੱਲਾ ਗੋਬਿੰਦਪੁਰਾ ਤੇ ਇੱਕ ਅਣਪਛਾਤਾ ਨੌਜਵਾਨ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਗਿਆ ਹੈ | ਜਿਸ ਸਬੰਧ ‘ਚ ਪੁਲਿਸ ਨੇ ਕੇਸ ਦਰਜ ਕੀਤਾ ਹੈ |
ਲੜਕੀਆਂ ਨੂੰ ਵਰਗਲਾ ਕੇ ਲੈ ਜਾਣ ਸੰਬੰਧੀ ਦੋ ਨੌਜਵਾਨਾਂ ਖ਼ਿਲਾਫ਼ ਕੇਸ ਦਰਜ
ਅਜੀਤ ਡੈਸਕ
18-06-2026