13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਭੁਲੱਥ ’ਚ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ’ ਯੋਜਨਾ ਦੀ ਰਜਿਸਟ੍ਰੇਸ਼ਨ ਸ਼ੁਰੂ

ਅਜੀਤ ਡੈਸਕ 18-06-2026


ਭੁਲੱਥ, 17 ਜੂਨ (ਮਨਜੀਤ ਸਿੰਘ ਰਤਨ)-ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਲਈ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ’ ਯੋਜਨਾ ਤਹਿਤ ਸਬ ਡਵੀਜ਼ਨ ਕਸਬਾ ਭੁਲੱਥ ਵਿਚ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਹੋ ਗਈ ਹੈ | ਇਸ ਸਬੰਧੀ ਵਿਸ਼ਵਕਰਮਾ ਮੰਦਿਰ ਭੁਲੱਥ ਵਿਖੇ ਲਗਾਏ ਗਏ ਵਿਸ਼ੇਸ਼ ਰਜਿਸਟ੍ਰੇਸ਼ਨ ਕੈਂਪ ਦੀ ਸ਼ੁਰੂਆਤ ਨਗਰ ਪੰਚਾਇਤ ਭੁਲੱਥ ਦੇ ਪ੍ਰਧਾਨ ਅਤੇ ਕੌਂਸਲਰਾਂ ਵੱਲੋਂ ਕੀਤੀ ਗਈ | ਇਸ ਮੌਕੇ ਨਗਰ ਪੰਚਾਇਤ ਪ੍ਰਧਾਨ ਤੇ ਹਲਕਾ ਸੰਗਠਨ ਇੰਚਾਰਜ ਰਸ਼ਪਾਲ ਸ਼ਰਮਾ ਨੇ ਕਿਹਾ ਕਿ ਯੋਜਨਾ ਤਹਿਤ ਅਨੁਸੂਚਿਤ ਜਾਤੀ ਵਰਗ ਦੀਆਂ ਯੋਗ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਅਤੇ ਹੋਰ ਯੋਗ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਲਾਭਪਾਤਰੀ ਮਹਿਲਾ ਪੰਜਾਬ ਦੀ ਸਥਾਈ ਨਿਵਾਸੀ ਅਤੇ ਘੱਟੋ-ਘੱਟ 18 ਸਾਲ ਉਮਰ ਦੀ ਹੋਣੀ ਲਾਜ਼ਮੀ ਹੈ | ਉਨ੍ਹਾਂ ਮਹਿਲਾਵਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਕਸਬੇ ਦੇ ਹੋਰ ਇਲਾਕਿਆਂ ਵਿਚ ਵੀ ਅਜਿਹੇ ਕੈਂਪ ਲਗਾਏ ਜਾਣਗੇ ਤਾਂ ਜੋ ਕੋਈ ਵੀ ਯੋਗ ਮਹਿਲਾ ਇਸ ਯੋਜਨਾ ਦੇ ਲਾਭ ਤੋਂ ਵਾਂਝੀ ਨਾ ਰਹੇ | ਪ੍ਰਧਾਨ ਸ਼ਰਮਾ ਨੇ ਇਹ ਵੀ ਸਪਸ਼ਟ ਕੀਤਾ ਕਿ ਇਹ ਕੈਂਪ ਕਿਸੇ ਖ਼ਾਸ ਵਾਰਡ ਲਈ ਨਹੀਂ, ਸਗੋਂ ਸਮੁੱਚੇ ਕਸਬਾ ਭੁਲੱਥ ਦੀਆਂ ਮਹਿਲਾਵਾਂ ਲਈ ਹੈ ਅਤੇ ਕਿਸੇ ਵੀ ਵਾਰਡ ਦੀ ਮਹਿਲਾ ਇੱਥੇ ਆ ਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੀ ਹੈ | ਇਸ ਦੌਰਾਨ ਆਪ ਆਗੂ ਤੇ ਵਪਾਰ ਮੰਡਲ ਹਲਕਾ ਭੁਲੱਥ ਦੇ ਚੇਅਰਮੈਨ ਲਕਸ਼ ਚੌਧਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਮਹਿਲਾਵਾਂ ਦੀ ਭਲਾਈ ਲਈ ਚੁੱਕਿਆ ਗਿਆ ਇਹ ਕਦਮ ਬਹੁਤ ਹੀ ਸ਼ਲਾਘਾਯੋਗ ਹੈ | ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਵੱਡੀ ਆਰਥਿਕ ਰਾਹਤ ਮਿਲੇਗੀ | ਉਨ੍ਹਾਂ ਇਹ ਵੀ ਦੱਸਿਆ ਕਿ ਇੱਕ ਪਰਿਵਾਰ ਵਿਚ ਯੋਗ ਮਹਿਲਾਵਾਂ ਦੀ ਗਿਣਤੀ ‘ਤੇ ਕੋਈ ਪਾਬੰਦੀ ਨਹੀਂ ਹੈ | ਜੇਕਰ ਇੱਕੋ ਘਰ ਵਿਚ ਮਾਂ, ਧੀ ਅਤੇ ਨੂੰ ਹ ਤਿੰਨੇ ਯੋਗਤਾ ਦੀਆਂ ਸ਼ਰਤਾਂ ਪੂਰੀਆਂ ਕਰਦੀਆਂ ਹਨ ਤਾਂ ਤਿੰਨਾਂ ਨੂੰ ਹੀ ਯੋਜਨਾ ਦਾ ਲਾਭ ਮਿਲੇਗਾ | ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਸੂਰਜ ਕੁਮਾਰ, ਮੀਤ ਪ੍ਰਧਾਨ ਨਿਰਮਲ ਸਿੰਘ ਗੁਰਾਇਆ, ਕੌਂਸਲਰ ਲਵ ਚੌਧਰੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਸਰਕਾਰ ਬਾਬਾ ਦੀਨੇ ਸ਼ਾਹ ਦਾ ਸਾਲਾਨਾ ਉਰਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਸਰਕਾਰ ਦੀਆਂ ਧੱਕੇਸ਼ਾਹੀਆਂ ਵਿਰੁੱਧ ਬਸਪਾ ਆਗੂਆਂ ਨੇ ਦਿੱਤਾ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।