14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

18 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ �ਔਰਤਾਂ ਮੁੱਖ ਮੰਤਰੀ ਮਹਿਲਾ ਸਤਿਕਾਰ ਯੋਜਨਾ ਦਾ ਲਾਭ ਲੈ ਸਕਦੀਆਂ ਹਨ-ਅਕਾਸ਼ ਬਾਂਸਲ

ਅਜੀਤ ਡੈਸਕ 18-06-2026

ਕਪੂਰਥਲਾ, 17 ਜੂਨ (ਵਿਸ਼ੇਸ਼ ਪ੍ਰਤੀਨਿਧ)-ਜਿਹੜੀਆਂ �ਰਤਾਂ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੈ, ਜੋ ਪੰਜਾਬ ਦੀਆਂ ਰਜਿਸਟਰਡ ਵੋਟਰ ਹਨ ਤੇ ਉਨ੍ਹਾਂ ਕੋਲ ਜਾਇਜ਼ ਆਧਾਰ ਕਾਰਡ ਤੇ ਵੋਟਰ ਆਈ.ਡੀ. ਕਾਰਡ ਹੈ, ਉਹ ਕੁੱਝ ਸ਼ਰਤਾਂ ਦੇ ਅਧੀਨ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦਾ ਲਾਭ ਲੈ ਸਕਦੀਆਂ ਹਨ | ਇਹ ਗੱਲ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਮਨਸੂਰਵਾਲ ਦੋਨਾ ਦੇ ਆਂਗਣਵਾੜੀ ਕੇਂਦਰ ਵਿਚ ਇਸ ਯੋਜਨਾ ਤਹਿਤ ਚੱਲ ਰਹੀ ਰਜਿਸਟਰੇਸ਼ਨ ਦੀ ਪ੍ਰਕਿਰਿਆ ਦਾ ਜਾਇਜ਼ਾ ਲੈਣ ਤੋਂ ਬਾਅਦ ਕਹੀ | ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਯੋਗ �ਰਤਾਂ ਨੂੰ 1 ਹਜ਼ਾਰ ਰੁਪਏ ਪ੍ਰਤੀ ਮਹੀਨਾ ਤੇ ਅਨੂਸੁਚਿਤ ਜਾਤੀ ਨਾਲ ਸਬੰਧਿਤ �ਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਇਸ ਸਕੀਮ ਦੇ ਘੇਰੇ ਤੋਂ ਬਾਹਰ ਰੱਖੀਆਂ ਗਈਆਂ �ਰਤਾਂ ਵਿਚ ਆਮਦਨ ਕਰਦਾਤਾ, ਪੰਜਾਬ ਸਰਕਾਰ, ਕੇਂਦਰ ਸਰਕਾਰ ਜਾਂ ਕਿਸੇ ਹੋਰ ਰਾਜ ਸਰਕਾਰ, ਕੇਂਦਰ ਸਾਸ਼ਿਤ ਪ੍ਰਦੇਸ਼ ਦੇ ਮੌਜੂਦਾ ਤੇ ਸੇਵਾ ਮੁਕਤ ਕਰਮਚਾਰੀ, ਚੁਣੇ ਹੋਏ ਸੰਸਦ ਮੈਂਬਰ ਤੇ ਵਿਧਾਇਕ ਤੇ ਮੌਜੂਦਾ ਮੰਤਰੀਆਂ, ਸੰਸਦ ਮੈਂਬਰਾਂ ਤੇ ਵਿਧਾਇਕਾਂ ਦੀਆਂ ਪਤਨੀਆਂ ਸ਼ਾਮਲ ਹਨ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਨਿਰੀਖਣ ਦਾ ਮੁੱਖ ਮੰਤਵ ਜ਼ਿਲ੍ਹੇ ਵਿਚ ਸਕੀਮ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਦੇ ਨਾਲ ਨਾਲ ਹਰੇਕ ਲੋੜਵੰਦ ਤੱਕ ਇਸ ਦਾ ਲਾਭ ਪਹੁੰਚਾਉਣਾ ਹੈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਾਜੀਵ ਢਾਂਡਾ ਨੇ ਵੀ ਰਜਿਸਟਰਡ ਪ੍ਰਕਿਰਿਆ ਦੌਰਾਨ ਮਹਿਲਾ ਸਤਿਕਾਰ ਸਖ਼ੀਆਂ ਤੇ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ | ਉਨ੍ਹਾਂ ਕਿਹਾ ਕਿ ਕੋਈ ਵੀ ਯੋਗ ਲਾਭਪਾਤਰੀ ਜਾਗਰੂਕਤਾ ਦੀ ਘਾਟ, ਦਫ਼ਤਰੀ/ਕਾਗ਼ਜ਼ੀ ਮੁਸ਼ਕਲਾਂ ਕਾਰਨ ਇਸ ਸਕੀਮ ਦਾ ਲਾਭ ਲੈਣ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ ਹੈ |

ਪਿਛਲੀ ਖ਼ਬਰ ਗੁਰਦੁਆਰਾ ਪ੍ਰੇਮ ਸਾਗਰ ਪਮਾਲ ਸ਼ਹੀਦੀ ਜੋੜ ਮੇਲੇ ’ਤੇ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਸਰਕਾਰ ਬਾਬਾ ਦੀਨੇ ਸ਼ਾਹ ਦਾ ਸਾਲਾਨਾ ਉਰਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।